Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਪਾਕਿ ਵਿੱਚ ਮੰਗੇਤਰ ਨੇ ਹੀ ਕਰਵਾਈ ਪਰਵਿੰਦਰ ਦੀ ਹੱਤਿਆ

January 12, 2020 01:42 AM

ਲਾਹੌਰ, 11 ਜਨਵਰੀ (ਪੋਸਟ ਬਿਊਰੋ)- ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ ਵਿੱਚ ਸਿੱਖ ਪੱਤਰਕਾਰ ਹਰਮੀਤ ਸਿੰਘ ਦੇ ਛੋਟੇ ਭਰਾ ਪਰਵਿੰਦਰ ਸਿੰਘ (24) ਪੁੱਤਰ ਗੌਤਮ ਰਾਮ ਦੀ ਪੇਸ਼ੇਵਾਰ ਕਾਤਲਾਂ ਤੋਂ ਹੱਤਿਆ ਕਰਾਉਣ ਵਾਲੀ ਉਸ ਦੀ ਮੰਗੇਤਰ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਇਸੇ ਹਫ਼ਤੇ ਪੰਜ ਜਨਵਰੀ ਨੂੰ ਕੁਝ ਅਣਪਛਾਤੇ ਬੰਦਿਆਂ ਨੇ ਗੋਲੀ ਮਾਰ ਕੇ ਸ਼ਾਂਗਲਾ ਵਾਸੀ ਪਰਵਿੰਦਰ ਸਿੰਘ ਦੀ ਹੱਤਿਆ ਕਰ ਦਿੱਤੀ ਸੀ। ਹਰਮੀਤ ਸਿੰਘ ਨੇ ਦੱਸਿਆ ਕਿ ਉਸ ਦੇ ਛੋਟਾ ਭਰਾ ਪਰਵਿੰਦਰ ਸਿੰਘ, ਜਿਹੜਾ ਮਲੇਸ਼ੀਆ 'ਚ ਕਾਰੋਬਾਰ ਕਰਦਾ ਸੀ, ਦਾ ਇਸੇ ਹਫ਼ਤੇ ਵਿਆਹ ਤੈਅ ਕੀਤਾ ਗਿਆ ਸੀ। ਹਰਮੀਤ ਸਿੰਘ ਇਸ ਸਮੇਂ ਪਾਕਿ ਪਬਲਿਕ ਨਿਊਜ਼ ਚੈਨਲ ਲਈ ਪੱਤਰਕਾਰ ਅਤੇੇ ਐਂਕਰ ਵਜੋਂ ਸੇਵਾਵਾਂ ਦੇ ਰਿਹਾ ਹੈ।
ਪਿਸ਼ਾਵਰ ਪੁਲਸ ਨੇ ਪਰਵਿੰਦਰ ਸਿੰਘ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਪਿੱਛੋਂ ਦੱਸਿਆ ਕਿ ਜ਼ਿਲ੍ਹਾ ਮਰਦਾਨ ਦੀ ਵਸਨੀਕ ਜਿਸ ਪ੍ਰੇਮ ਕੁਮਾਰੀ ਨਾਂਅ ਦੀ ਲੜਕੀ ਨਾਲ ਮ੍ਰਿਤਕ ਦੀ ਮੰਗਣੀ ਹੋਈ ਸੀ, ਉਹ ਇਸ ਰਿਸ਼ਤੇ ਤੋਂ ਖੁਸ਼ ਨਹੀਂ ਸੀ। ਇਸ ਕਾਰਨ ਸਾਜ਼ਿਸ਼ ਮੁਤਾਬਕ ਪ੍ਰੇਮ ਕੁਮਾਰੀ ਨੇ ਪਰਵਿੰਦਰ ਨੂੰ ਆਪਣੀ ਸਹੇਲੀ ਨੂੰ ਮਿਲਾਉਣ ਦੇ ਬਹਾਨੇ ਮਰਦਾਨ ਸ਼ਹਿਰ ਬੁਲਾਇਆ ਅਤੇ ਉਥੇ ਪਹੁੰਚਣ ਉੱਤੇ ਉਸ ਨੂੰ ਤਿੰਨ ਪੇਸ਼ੇਵਾਰ ਕਾਤਲਾਂ ਨੇ ਅਗਵਾ ਕਰਕੇ ਉਸਦੀ ਸਹੇਲੀ ਦੇ ਘਰ ਰੱਖਿਆ ਸੀ, ਜਿੱਥੇ ਉਸ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਸ ਮੁੁਤਾਬਕ ਪ੍ਰੇਮ ਕੁਮਾਰੀ ਨੇ ਇਸ ਵਾਰਦਾਤ ਲਈ ਕਾਤਲਾਂ ਨੂੰ ਸੱਤ ਲੱਖ ਰੁਪਏ ਦਿੱਤੇ ਸਨ। ਇਹ ਪੈਸੇ ਪਰਵਿੰਦਰ ਸਿੰਘ ਨੇ ਹੀ ਵੱਖ-ਵੱਖ ਸਮੇਂ ਆਪਣੀ ਮੰਗੇਤਰ ਦੇ ਮੰਗਣ 'ਤੇ ਭੇਜੇ ਸਨ। ਦੱਸਿਆ ਜਾਂਦਾ ਹੈ ਕਿ ਇਸ ਕਤਲ ਬਾਰੇ ਪੁਲਸ ਅਤੇ ਮ੍ਰਿਤਕ ਦੇ ਪਰਵਾਰ 'ਚ ਭੁਲੇਖਾ ਖੜ੍ਹਾ ਕਰਨ ਲਈ ਲਾਸ਼ ਨੂੰ ਇੱਕ ਕਾਰ 'ਚ ਰੱਖ ਕੇ ਪਿਸ਼ਵਾਰ ਦੇ ਚਮਕਣੀ ਥਾਣੇ ਦੇ ਇਲਾਕੇ 'ਚ ਲਿਆਂਦਾ ਗਿਆ ਤੇ ਪਰਵਿੰਦਰ ਦੇ ਮੋਬਾਈਲ ਤੋਂ ਹਰਮੀਤ ਸਿੰਘ ਨੂੰ ਉਸ ਦੇ ਭਰਾ ਦਾ ਕਤਲ ਕਰਨ ਬਾਰੇ ਦੱਸਿਆ ਗਿਆ। ਪ੍ਰੇਮ ਕੁਮਾਰੀ ਨੇ ਪੁਲਸ ਨੂੰ ਆਪਣੀ ਉਸ ਸਹੇਲੀ ਬਾਰੇ ਵੀ ਦੱਸ ਦਿੱਤਾ ਹੈ, ਜਿਸ ਨੂੰ ਮਿਲਾਉਣ ਦੇ ਬਹਾਨੇ ਉਸ ਨੇ ਪਰਵਿੰਦਰ ਸਿੰਘ ਨੂੰ ਬੁਲਾਇਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ