Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਗ਼ੈਰ-ਕਾਨੂੰਨੀ ਪਰਚੀਆਂ ਕੱਟਣ ਵਾਲਾ ਭਾਰਤੀ ਡਾਕਟਰ ਗ੍ਰਿਫ਼ਤਾਰ

January 12, 2020 01:43 AM

ਵਾਸ਼ਿੰਗਟਨ, 11 ਜਨਵਰੀ (ਪੋਸਟ ਬਿਊਰੋ)- ਅਮਰੀਕਾ ਦੇ ਅਧਿਕਾਰੀਆਂ ਨੇ ਦਵਾਈ ਦੀਆਂ ਗ਼ੈਰ-ਕਾਨੂੰਨੀ ਪਰਚੀਆਂ ਕੱਟਣ ਦੇ ਦੋਸ਼ ਵਿੱਚ ਇੱਕ ਭਾਰਤੀ-ਅਮਰੀਕੀ ਡਾਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਗੁਰਪ੍ਰੀਤ ਸਿੰਘ ਬਾਜਵਾ (48) ਉੱਤੇ ਦੋਸ਼ ਹੈ ਕਿ ਉਸ ਨੇ ਇੱਕ ਹਜ਼ਾਰ ਤੋਂ ਵੱਧ ਮਰੀਜ਼ਾਂ ਨੂੰ 15 ਹਜ਼ਾਰ ਤੋਂ ਵੱਧ ਦਵਾਈ ਦੀਆਂ ਪਰਚੀਆਂ ਗ਼ੈਰ-ਕਾਨੂੰਨੀ ਢੰਗ ਨਾਲ ਕੱਟ ਦਿੱਤੀਆਂ ਅਤੇ ਹਰ ਮਹੀਨੇ ਔਸਤ 700 ਪਰਚੀਆਂ ਕੱਟੀਆਂ ਸਨ। ਵਰਜੀਨੀਆ ਦੇ ਓਕਟਨ ਵਿੱਚ ਕਈ ਸਥਾਨਕ ਕੈਮਿਸਟਾਂ ਨੇ ਬਾਜਵਾ ਦੀਆਂ ਪਰਚੀਆਂ ਉੱਤੇ ਪਹਿਲਾਂ ਹੀ ਰੋਕ ਲਾ ਦਿੱਤੀ ਸੀ। ਇਸ ਰਾਜ ਦੇ ਸਿਹਤ ਵਿਭਾਗ ਨੇ 2012 ਵਿੱਚ ਬਾਜਵਾ ਦਾ ਮੈਡੀਕਲ ਲਾਇਸੈਂਸ ਰੱਦ ਕਰ ਦਿੱਤਾ ਸੀ। ਸਾਲ 2018 ਦੀ ਗਰਮੀਆਂ ਵਿੱਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਦੋ ਅਧਿਕਾਰੀ ਡਾ. ਬਾਜਵਾ ਤੋਂ ਟਾਈਮ ਲੈ ਕੇ ਮਰੀਜ਼ ਵਜੋਂ ਉਸ ਨੂੰ ਮਿਲਣ ਗਏ। ਇਸ ਦੌਰਾਨ ਡਾ. ਬਾਜਵਾ ਨੇ ਉਨ੍ਹਾਂ ਨੂੰ ਬਿਨ੍ਹਾਂ ਕਿਸੇ ਟੈਸਟ ਦੇ 30 ਦਿਨਾਂ ਦੀ ਦਵਾਈ ਲਿਖ ਦਿੱਤੀ। ਇਨ੍ਹਾਂ ਵਿਚੋਂ ਇੱਕ ਔਰਤ ਅਫਸਰ ਉਨ੍ਹਾਂ ਤੋਂ ਬਿਨਾਂ ਦਿਖਾਏ ਆਪਣੇ ਮਿੱਤਰ ਲਈ ਵੀ ਪਰਚੀ ਲੈ ਗਈ। ਬਾਜਵਾ 'ਤੇ ਗ਼ੈਰ-ਕਾਨੂੰਨੀ ਢੰਗ ਨਾਲ ਦਵਾਈ ਦੀਆਂ ਪਰਚੀਆਂ ਕੱਟਣ ਦੇ ਦੋਸ਼ ਤੈਅ ਹੋਏ ਹਨ। ਦੋਸ਼ੀ ਸਾਬਤ ਹੋਣ 'ਤੇ ਉਸ ਨੂੰ 20 ਸਾਲ ਕੈਦ ਦੀ ਸਜ਼ਾ ਹੋ ਸਕਦੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ