Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਕਸ਼ਮੀਰ ਘਾਟੀ ਵਿੱਚ ਵੱਡੇ ਅੱਤਵਾਦੀ ਟਿਕਾਣੇ ਦਾ ਪਰਦਾ ਫਾਸ਼

January 13, 2020 09:00 AM

* ਅੱਤਵਾਦੀਆਂ ਨੇ ਫਲ਼, ਸਬਜ਼ੀਆਂ, ਦਰੀਆਂ ਇਕੱਠੇ ਕਰ ਰੱਖੇ ਸਨ


ਸ੍ਰੀਨਗਰ, 12 ਜਨਵਰੀ, (ਪੋਸਟ ਬਿਊਰੋ)- ਕਸ਼ਮੀਰ ਜ਼ੋਨ ਦੀ ਪੁਲਿਸ ਨੇ ਅੱਜ ਐਤਵਾਰ ਨੂੰ ਇਕ ਅੱਤਵਾਦੀ ਅੱਡੇ ਦਾ ਪਰਦਾ ਫਾਸ਼ ਕੀਤਾ ਹੈ, ਜਿਸ ਵਿੱਚ ਪਿਆ ਸਾਮਾਨ ਹੈਰਾਨ ਕਰਨ ਵਾਲਾ ਹੈ। ਏਥੇ ਸ਼ੋਪੀਆਂ ਦੀ ਪੁਲਿਸ ਨੇ ਹੋਰ ਸੁਰੱਖਿਆ ਫੋਰਸਾਂ ਨਾਲ ਮਿਲ ਕੇ ਇਸ ਗੁਪਤ ਅੰਡਰ ਗਰਾਊਂਡ ਅੱਤਵਾਦੀ ਅੱਡੇ ਨੂੰ ਅਰਪੋਰਾ ਵਿਖੇ ਲੱਭਿਆ ਹੈ, ਜਿੱਥੇ ਅੱਤਵਾਦੀਆਂ ਨੇ ਬਾਰੂਦ ਤੇ ਹੋਰ ਧਮਾਕਾਖੇਜ਼ ਸਮੱਗਰੀ ਵੀ ਇਕੱਠੀ ਕਰ ਰੱਖੀ ਸੀ। ਇਸ ਦੇ ਨਾਲ ਉਨ੍ਹਾਂ ਨੇ ਜ਼ਿੰਦਾ ਰਹਿਣ ਲਈ ਜ਼ਰੂਰੀ ਵਸਤਾਂ ਵੀ ਅੰਦਰ ਸਟੋਰ ਕਰ ਰੱਖੀਆਂ ਸਨ।
ਅਪਰੇਸ਼ਨ ਦੇ ਬਾਅਦ ਸਾਹਮਣੇ ਆਈਆਂ ਤਸਵੀਰਾਂ ਵਿੱਚ ਦਿੱਸਦਾ ਹੈ ਕਿ ਏਥੇ ਖਾਣ-ਪੀਣ ਦੇ ਸਾਮਾਨ ਤੋਂ ਬਿਨਾਂ ਪਾਣੀ ਸਟੋਰ ਕਰਨ ਦਾ ਡਰੰਮ, ਵਿਛਾਉਣ ਲਈ ਦਰੀਆਂ, ਰਾਤ ਨੂੰ ਚਾਨਣ ਲਈ ਬਲਬ, ਕੱਪੜੇ ਰੱਖਣ ਲਈ ਅਲਮਾਰੀ, ਕੁੱਕਰ, ਭਾਂਡੇ, ਫਲ਼-ਫਰੂਟ, ਸਬਜ਼ੀਆਂ, ਪੀਪੇ, ਚਾਦਰਾਂ ਅਤੇ ਹੋਰ ਚੀਜ਼ਾਂ ਸ਼ਾਮਲ ਸਨ। ਇਹ ਅੱਡਾ ਜ਼ਮੀਨ ਦੇ ਅੰਦਰ ਸੀ, ਜਿਸ ਵਿੱਚ ਦਾਖ਼ਲੇ ਲਈ ਇਕ ਲੋਹੇ ਦਾ ਤੰਗ ਜਿਹਾ ਰਸਤਾ ਰੱਖਿਆ ਗਿਆ ਸੀ।
ਇਸ ਦੌਰਾਨ ਅੱਜ ਕਸ਼ਮੀਰ ਵਿਚ ਸੁਰੱਖਿਆ ਬਲਾਂ ਨੇ ਪੁਲਵਾਮਾ ਦੇ ਤ੍ਰਾਲ ਇਲਾਕੇ ਵਿੱਚ ਹਿਜ਼ਬੁਲ ਮੁਜਾਹਦੀਨ ਦੇ ਤਿੰਨ ਖ਼ਤਰਨਾਕ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਮੁਕਾਬਲੇ ਵਾਲੀ ਥਾਂ ਤੋਂ ਕਾਫੀ ਸਾਰਾ ਗੋਲ਼ਾ ਬਾਰੂਦ ਬਰਾਮਦ ਮਿਲਿਆ ਹੈ। ਪਤਾ ਲੱਗਾ ਹੈ ਕਿ ਐਤਵਾਰ ਸਵੇਰੇ ਸੁਰੱਖਿਆ ਬਲਾਂ ਨੂੰ ਤ੍ਰਾਲ ਦੇ ਗੁਲਸ਼ਨਪੋਰਾ ਖੇਤਰ ਵਿਚ ਅੱਤਵਾਦੀਆਂ ਦੇ ਹੋਣ ਦੀ ਜਾਣਕਾਰੀ ਮਿਲੀ ਤਾਂ ਪੁਲਿਸ, ਫ਼ੌਜ ਅਤੇ ਸੀ ਆਰ ਪੀ ਐੱਫ ਦੇ ਸਾਂਝੇ ਦਸਤੇ ਨੇ ਪਿੰਡ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਆਰੰਭ ਕਰ ਦਿੱਤੀ। ਇਸ ਦੌਰਾਨ ਇਕ ਘਰ ਵਿਚ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਉੱਤੇ ਗੋਲ਼ੀਆਂ ਚਲਾ ਦਿੱਤੀਆਂ। ਕਈ ਘੰਟੇ ਤਕ ਚੱਲੇ ਮੁਕਾਬਲੇ ਪਿੱਛੋਂ ਦੁਪਹਿਰ ਪਿੱਛੋਂ ਗੋਲ਼ੀਬਾਰੀ ਬੰਦ ਹੋਈ ਤਾਂ ਓਥੇ ਅੱਤਵਾਦੀਆਂ ਦੀਆਂ ਲਾਸ਼ਾਂ ਪਈਆਂ ਸਨ, ਜਿਨ੍ਹਾਂ ਦੀ ਪਛਾਣ ਓਸੇ ਪਿੰਡ ਦੇ ਉਮਰ ਫਿਆਜ਼ ਲੋਨ ਉਰਫ਼ ਹਾਮਿਦ ਖ਼ਾਨ, ਮੋਂਗਹਾਮਾ ਦੇ ਆਦਿਲ ਬਸ਼ੀਰ ਮੀਰ ਉਰਫ਼ ਅਬੂ ਦੁਜਾਨਾ ਤੇ ਫੈਜ਼ਾਨ ਹਮੀਦ ਦੇ ਰੂਪ ਵਿਚ ਹੋਈ। ਮੁਕਾਬਲੇ ਦੌਰਾਨ ਕਾਫ਼ੀ ਗਿਣਤੀ ਵਿਚ ਲੋਕਾਂ ਤੱਤਾਂ ਨੇ ਨਾਅਰੇਬਾਜ਼ੀ ਕਰਦਿਆਂ ਪੱਥਰਬਾਜ਼ੀ ਕੀਤੀ, ਪਰ ਇਨ੍ਹਾਂ ਨੂੰ ਸੁਰੱਖਿਆ ਬਲਾਂ ਨੇ ਭਜਾ ਦਿੱਤਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ