Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਓਮਾਨ ਦੇ ਸੁਲਤਾਨ ਦਾ ਦਿਹਾਂਤ

January 13, 2020 09:30 AM

ਮਸਕਟ, 12 ਜਨਵਰੀ (ਪੋਸਟ ਬਿਊਰੋ)- ਅਰਬ ਖੇਤਰ 'ਚ ਸਭ ਤੋਂ ਲੰਬੇ ਸਮੇਂ ਤੱਕ ਰਾਜ ਕਰਨ ਵਾਲੇ ਨੇਤਾ ਓਮਾਨ ਦੇ ਸੁਲਤਾਨ ਕਾਬੂਸ ਦਾ 79 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ।
ਇਸ ਸੰਬੰਧ ਵਿੱਚ ਰਾਜਸ਼ਾਹੀ ਨੇ ਇੱਕ ਬਿਆਨ ਜਾਰੀ ਕਰ ਕੇ ਇਸ ਘਟਨਾ ਦੀ ਸੂਚਨਾ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਦੇ ਚਚੇਰੇ ਭਰਾ ਹੈਥਮ ਬਿਨ ਤਾਰਿਕ ਅਲ ਸਈਦ ਨੂੰ ਨਵਾਂ ਸੁਲਤਾਨ ਐਲਾਨ ਦਿੱਤਾ ਗਿਆ।
ਕਾਬੂਸ ਅਰਬ ਦੁਨੀਆ ਵਿੱਚ ਸਭ ਤੋਂ ਲੰਬਾ ਸਮਾਂ (50 ਸਾਲ) ਤੱਕ ਰਾਜ ਕਰਨ ਵਾਲੇ ਸੁਲਤਾਨ ਸਨ। ਰਾਇਲ ਕੋਰਟ ਦੇ ਦੀਵਾਨ ਨੇ ਸੁਲਤਾਨ ਕਾਬੂਸ ਦੇ ਦਿਹਾਂਤ 'ਤੇ ਤਿੰਨ ਦਿਨ ਦੇ ਰਾਸ਼ਟਰੀ ਸ਼ੋਕ ਦਾ ਐਲਾਨ ਕੀਤਾ ਹੈ। ਇੱਕ ਬਿਆਨ 'ਚ ਕਿਹਾ ਗਿਆ ਹੈ ਕਿ ਕੱਲ੍ਹ ਸੁਲਤਾਨ ਨੇ ਆਖਰੀ ਸਾਹ ਲਿਆ। ਰਾਜਸ਼ਾਹੀ ਵੱਲੋਂ ਜਾਰੀ ਬਿਆਨ ਅਨੁਸਾਰ ਰਾਜਸ਼ਾਹੀ ਨੇ ਸੁਲਤਾਨ ਕਾਬੂਸ ਬਿਨ ਸਈਦ ਨੂੰ ਗੁਆ ਲਿਆ ਹੈ, ਜਿਨ੍ਹਾਂ ਦਾ ਕੱਲ੍ਹ ਦਿਹਾਂਤ ਹੋ ਗਿਆ। ਕਾਬੂਸ ਨੇ 1970 'ਚ ਆਪਣੇ ਪਿਤਾ ਦਾ ਤਖਤਾ ਪਲਟ ਕੀਤਾ ਸੀ ਅਤੇ ਉਦੋਂ ਤੋਂ ਰਾਜ ਕਰ ਰਹੇ ਸਨ। ਪਿਛਲੇ ਕੁਝ ਸਮੇਂ ਤੋਂ ਸੁਲਤਾਨ ਬਿਮਾਰ ਸੀ ਅਤੇ ਮੰਨਿਆ ਜਾ ਰਿਹਾ ਹੈ ਕਿ ਉਹ ਕੈਂਸਰ ਤੋਂ ਪੀੜਤ ਸਨ। ਦੇਸ਼ ਦੇ ਸਰਕਾਰੀ ਟੈਲੀਵਿਜ਼ਨ ਨੇ ਹੈਥਮ ਬਿਨ ਸਈਦ ਦੇ ਨਵੇਂ ਸੁਲਤਾਨ ਬਣਨ ਦਾ ਐਲਾਨ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਸਾਬਕਾ ਸੁਲਤਾਨ ਕਾਬੂਸ ਬਿਨ ਸਈਦ ਦਾ ਪੱਤਰ ਖੋਲ੍ਹ ਕੇ ਪੜ੍ਹਿਆ ਗਿਆ। ਇਸ ਪੱਤਰ 'ਚ ਉਨ੍ਹਾਂ ਨੇ ਨਵੇਂ ਸੁਲਤਾਨ ਦੇ ਲਈ ਹੈਥਮ ਬਿਨ ਸਈਦ ਨੂੰ ਆਪਣਾ ਪਸੰਦੀਦਾ ਦੱਸਿਆ ਸੀ। ਇਸ ਤੋਂ ਬਾਅਦ ਰਾਇਲ ਫੈਮਿਲੀ ਦੀ ਬੈਠਕ 'ਚ ਉਨ੍ਹਾਂ ਦੇ ਨਾਂਅ 'ਤੇ ਮੋਹਰ ਲਗਾਈ ਗਈ ਅਤੇ ਕੱਲ ਉਨ੍ਹਾਂ ਨੇ ਸਵੇਰੇ ਨਵੇਂ ਸੁਲਤਾਨ ਦੀ ਸਹੁੰ ਚੁੱਕੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਸੁਲਤਾਨ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਤੇ ਕਿਹਾ ਕਿ ਸੁਲਤਾਨ ਕਾਬੂਸ ਬਿਨ ਸਈਦ ਅਲ ਸਈਦ ਦੇ ਦਿਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ