Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਭਗਵੰਤ ਮਾਨ ਤੇ ਸੱਤ ਵਿਧਾਇਕਾਂ ਸਣੇ ਆਮ ਆਦਮੀ ਪਾਰਟੀ ਦੇ ਕਈ ਲੋਕਾਂ ਉੱਤੇ ਕੇਸ ਦਰਜ

January 13, 2020 09:33 AM

ਚੰਡੀਗੜ੍ਹ, 12 ਜਨਵਰੀ (ਪੋਸਟ ਬਿਊਰੋ)- ਥਾਣਾ ਸੈਕਟਰ-3 ਚੰਡੀਗੜ੍ਹ ਦੀ ਪੁਲਸ ਨੇ ਆਮ ਆਦਮੀ ਪਾਰਟੀ ਵੱਲੋਂ ਕੱਲ੍ਹ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਜ਼ਖਮੀ ਪੁਲਸ ਮੁਲਾਜ਼ਮਾਂ ਦੀ ਸ਼ਿਕਾਇਤ ਉੱਤੇ ਪਾਰਲੀਮੈਂਟ ਮੈਂਬਰ ਭਗਵੰਤ ਮਾਨ ਤੇ ਸੱਤ ਵਿਧਾਇਕਾਂ ਸਣੇ ਸੱਤ ਅੱਠ ਸੌ ਦੇ ਕਰੀਬ ਇਸ ਪਾਰਟੀ ਦੇ ਵਰਕਰਾਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਸ ਵੱਲੋਂ ਨਾਮਜ਼ਦ ਕੀਤੇ ਵਿਧਾਇਕਾਂ 'ਚ ਹਰਪਾਲ ਸਿੰਘ ਚੀਮਾ, ਮਾਸਟਰ ਬਲਦੇਵ ਸਿੰਘ, ਬਲਜਿੰਦਰ ਕੌਰ, ਮਨਜੀਤ ਸਿੰਘ ਬਿਲਾਸਪੁਰ, ਅਮਨ ਅਰੋੜਾ, ਜੈ ਕਿਸ਼ਨ ਰੋੜੀ, ਸਰਬਜੀਤ ਕੌਰ ਅਤੇ ਪਾਰਟੀ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਦੇ ਨਾਂਅ ਸ਼ਾਮਲ ਹਨ। ਇਹ ਕੇਸ ਕਾਂਸਟੇਬਲ ਮਨਪ੍ਰੀਤ ਕੌਰ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।
ਵਰਨਣ ਯੋਗ ਹੈ ਕਿ ਬਿਜਲੀ ਦਰਾਂ ਵਿੱਚ ਵਾਧੇ ਵਿਰੁੱਧ ਰੋਸ ਵਜੋਂ ਕੱਲ੍ਹ ਆਮ ਆਦਮੀ ਪਾਰਟੀ ਦੇ ਧਰਨੇ ਦੌਰਾਨ ਵਰਕਰਾਂ ਨੂੰ ਰੋਕਦੇ ਹੋਏ ਚੰਡੀਗੜ੍ਹ ਪੁਲਸ ਦੇ ਡੀ ਐਸ ਪੀ, ਇੰਸਪੈਕਟਰ ਤੇ ਕਈ ਪੁਲਸ ਵਾਲੇ ਜ਼ਖਮੀ ਹੋਏ ਸਨ। ਥਾਣਾ ਸੈਕਟਰ ਤਿੰਨ ਦੇ ਮੁਖੀ ਨੀਰਜ ਸਰਨਾ ਦੇ ਮੁਤਾਬਕ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰ ਕੇ ਕਾਨੂੰਨ ਵਿਵਸਥਾ 'ਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਹੈ ਤੇ ਇਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਬਿਜਲੀ ਦਰਾਂ ਦੇ ਵਿਰੋਧ 'ਚ ਇਸ ਪਾਰਟੀ ਦੇ ਆਗੂਆਂ ਅਤੇ ਵਲੰਟੀਅਰਾਂ ਨੇ ਸੈਕਟਰ-4 ਵਿਚਲੇ ਐਮ ਐਲ ਏ ਹੋਸਟਲ ਵਿੱਚ ਰੈਲੀ ਕਰ ਕੇ ਮੁੱਖ ਮੰਤਰੀ ਪੰਜਾਬ ਦੀ ਸਰਕਾਰੀ ਕੋਠੀ ਵੱਲ ਜਾਣ ਦੀ ਕੋਸ਼ਿਸ਼ ਕੀਤੀ ਸੀ। ਪੁਲਸ ਨੇ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰਦਿਆਂ ਪਾਣੀ ਦੀਆਂ ਬੁਛਾੜਾਂ ਮਾਰੀਆਂ ਸਨ। ਇਸ ਖਿੱਚੋਤਾਣ ਵਿੱਚ ਡੀ ਐਸ ਪੀ ਕ੍ਰਿਸ਼ਨ ਕੁਮਾਰ, ਇੰਸਪੈਕਟਰ ਮਲਕੀਤ ਸਿੰਘ, ਕਾਂਸਟੇਬਲ ਮਨਪ੍ਰੀਤ ਕੌਰ ਅਤੇ ਹੋਰ ਕਈ ਪੁਲਸ ਮੁਲਾਜ਼ਮਾਂ ਦੇ ਸੱਟਾਂ ਵੱਜੀਆਂ ਸਨ ਜਿਨ੍ਹਾਂ ਨੂੰ ਸੈਕਟਰ 16 ਦੇ ਹਸਪਤਾਲ 'ਚ ਭਰਤੀ ਕਰਾਇਆ ਗਿਆ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ