Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਦਿੱਲੀ ਗੁਰਦੁਆਰਾ ਕਮੇਟੀ ਨੇ ਐਮਾਜ਼ੋਨ ਦੇ ਖਿਲਾਫ ਫੌਜਦਾਰੀ ਕੇਸ ਦਰਜ ਕਰਵਾਇਆ

January 13, 2020 09:35 AM

ਜਲੰਧਰ, 12 ਜਨਵਰੀ (ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਨਲਾਈਨ ਸਾਮਾਨ ਵੇਚਣ ਵਾਲੀ ਕੰਪਨੀ ਐਮਾਜ਼ੋਨ ਡਾਟ ਕਾਮ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਵਰਤ ਕੇ ਇਸ ਦਾ ਨਿਰਾਦਰ ਤੇ ਬੇਅਦਬੀ ਕਰਨ 'ਤੇ ਫੌਜਦਾਰੀ ਕੇਸ ਦਰਜ ਕਰਵਾਇਆ ਤੇ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ।
ਥਾਣਾ ਨਾਰਥ ਐਵੀਨਿਊ ਨੂੰ ਦਿੱਤੀ ਇਸ ਸਿ਼ਕਾਇਤ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਐਮਾਜ਼ੋਨ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਵਾਲੇ ਟਾਇਲਟ ਮੈਟ ਵੇਚੇ ਜਾ ਰਹੇ ਹਨ, ਜਿਸ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਦੀ ਤਸਵੀਰ ਦੀ ਅਜਿਹੇ ਕੰਮਾਂ ਲਈ ਵਰਤੋਂ ਕਰਨਾ ਇਸ ਦਾ ਘੋਰ ਨਿਰਾਦਰ ਤੇ ਬੇਅਦਬੀ ਹੈ ਤੇ ਇਹ ਪਹਿਲੀ ਵਾਰ ਨਹੀਂ, ਜਦੋਂ ਐਮਾਜ਼ੋਨ ਨੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੀ ਦੁਰਵਰਤੋਂ ਕਰ ਕੇ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਦੀ ਡੂੰਘੀ ਸਾਜ਼ਿਸ ਜਾਪਦੀ ਹੈ ਤੇ ਇਸ ਦੀ ਜਾਂਚ ਕਰਨੀ ਬਣਦੀ ਹੈ ਕਿ ਕੌਣ ਐਮਾਜ਼ੋਨ 'ਤੇ ਅਜਿਹੇ ਪ੍ਰੋਡਕਟ ਸਪਾਂਸਰ ਕਰ ਰਿਹਾ ਹੈ। ਸਿਰਸਾ ਨੇ ਕਿਹਾ ਕਿ ਪੁਲਸ ਐਮਾਜ਼ੋਨ ਚਲਾਉਣ ਅਤੇ ਪ੍ਰੋਡਕਟ ਬਣਾਉਣ ਅਤੇ ਵੇਚਣ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰੇ।
ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਮਾਜ਼ੋਨ ਆਨਲਾਈਨ ਕੰਪਨੀ ਵੱਲੋਂ ਟਾਇਲਟ ਸੀਟ ਕਵਰ ਅਤੇ ਪਾਇਦਾਨ ਉਪਰ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਦਾ ਸਖਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਐਮਾਜ਼ੋਨ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਐਮਾਜ਼ੋਨ ਦੀ ਇਸ ਘਟੀਆ ਹਰਕਤ 'ਤੇ ਪੁਲਸ ਸ਼ਿਕਾਇਤ ਵੀ ਦਰਜ ਕਰਵਾਈ ਜਾ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ