Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਸਰਕਾਰ ਨੇ ਰਿਜ਼ਰਵ ਬੈਂਕ ਕੋਲੋਂ 45 ਹਜ਼ਾਰ ਕਰੋੜ ਦੀ ਹੋਰ ਮਦਦ ਮੰਗੀ

January 13, 2020 09:36 AM

ਨਵੀਂ ਦਿੱਲੀ, 12 ਜਨਵਰੀ (ਪੋਸਟ ਬਿਊਰੋ)- ਭਾਰਤ ਸਰਕਾਰ ਦਾ ਖਜ਼ਾਨਾ ਬਹੁਤ ਤੇਜ਼ੀ ਨਾਲ ਖਾਲੀ ਹੋ ਰਿਹਾ ਹੈ ਅਤੇ ਕਮਾਈ ਆਸ ਤੋਂ ਘੱਟ ਹੋਣ ਕਾਰਨ ਖਰਚ ਪੂਰਾ ਕਰਨ 'ਚ ਪ੍ਰੇਸ਼ਾਨੀ ਹੋ ਰਹੀ ਹੈ। ਇਸ ਲਈ ਸਰਕਾਰ ਨੇ ਇੱਕ ਵਾਰ ਫਿਰ ਤੋਂ ਰਿਜ਼ਰਵ ਬੈਂਕ ਤੋਂ ਮਦਦ ਮੰਗਣ ਲਈ ਹੱਥ ਅੱਗੇ ਵਧਾਇਆ ਹੈ।
ਇੱਕ ਨਿਊਜ਼ ਏਜੰਸੀ ਰਾਈਟਰਸ ਦੇ ਮੁਤਾਬਕ ਰਿਜ਼ਰਵ ਬੈਂਕ ਨੇ ਚਾਲੂ ਵਿੱਤੀ ਸਾਲ (2019-20) ਲਈ ਕੇਂਦਰ ਸਰਕਾਰ ਨੂੰ ਪਹਿਲਾਂ 1.76 ਲੱਖ ਕਰੋੜ ਰੁਪਏ ਜਾਰੀ ਕੀਤੇ ਸਨ। ਇਸ ਵਿੱਤੀ ਸਾਲ ਵਿੱਚ ਅੱਜ ਤੱਕ 1,23,414 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜੋ ਅੱਜ ਤੱਕ ਇੱਕ ਸਾਲ 'ਚ ਕੀਤੇ ਗਏ ਟਰਾਂਸਫਰ ਵਿੱਚ ਸਭ ਤੋਂ ਵੱਧ ਹਨ। ਇਸ ਦੇ ਇਲਾਵਾ ਰਿਜ਼ਰਵ ਬੈਂਕ ਨੇ ਇੱਕ ਵਾਰ 52,637 ਕਰੋੜ ਰੁਪਏ ਵੱਖਰੇ ਟਰਾਂਸਫਰ ਕੀਤੇ ਸਨ, ਜਿਸ ਦਾ ਵਿਵਾਦ ਹੋਇਆ ਸੀ। ਵਿੱਤੀ ਸਾਲ 2019-20 ਲਈ ਸਰਕਾਰ ਨੇ ਰੈਵੇਨਿਊ ਟੀਚਾ 19.6 ਲੱਖ ਕਰੋੜ ਰੁਪਏ ਰੱਖਿਆ ਸੀ, ਪਰ ਆਰਥਿਕ ਸੁਸਤੀ ਹੇਠ ਕਮਾਈ ਆਸ ਮੁਤਾਬਕ ਨਹੀਂ ਹੋਈ। ਕਾਰਪੋਰੇਟ ਟੈਕਸ ਰੇਟ 'ਚ ਕਟੌਤੀ ਕਾਰਨ ਹਰ ਸਾਲ ਖਜ਼ਾਨੇ 'ਤੇ 1.5 ਲੱਖ ਕਰੋੜ ਦਾ ਬੋਝ ਵਧਿਆ ਹੈ ਅਤੇ ਜੀ ਐਸ ਟੀ ਵੱਲੋਂ ਵੀ ਹਰ ਮਹੀਨੇ ਆਸ ਮੁਤਾਬਕ ਕਮਾਈ ਨਹੀਂ ਹੋ ਰਹੀ।
ਇਸ ਕੇਸ ਨਾਲ ਜੁੜੇ ਸੂਤਰਾਂ ਮੁਤਾਬਕ ਭਾਰਤ ਸਰਕਾਰ ਰਿਜ਼ਰਵ ਬੈਂਕ ਨੂੰ ਇਹ ਕਹੇਗੀ ਕਿ ਸਾਲ 2019-20 ਨੂੰ ਇੱਕ ਵੱਖਰੇ ਕੇਸ ਮੰਨ ਕੇ ਬੈਂਕ ਦੇ ਲਾਭ ਦਾ ਹਿੱਸਾ ਜਾਰੀ ਕਰੇ। ਸਰਕਾਰ 35000-45000 ਕਰੋੜ ਰੁਪਏ ਰਿਜ਼ਰਵ ਬੈਂਕ ਤੋਂ ਮਦਦ ਮੰਗ ਸਕਦੀ ਹੈ। ਇਸ ਸਾਲ ਗਰੋਥ ਦਰ ਘੱਟ ਕੇ ਪੰਜ ਫੀਸਦੀ 'ਤੇ ਆ ਚੁੱਕਾ ਹੈ। ਨਵੰਬਰ ਮਹੀਨੇ 'ਚ ਮੈਨੂਫੈਕਚਰਿੰਗ ਸੈਕਟਰ ਵਿੱਚ ਤੇਜ਼ੀ ਆਈ ਹੈ, ਪਰ ਅਗਲੇ ਦਿਨਾਂ ਵਿੱਚ ਇਹ ਦੋ ਫੀਸਦੀ ਦਰ ਨਾਲ ਵਿਕਾਸ ਕਰੇਗਾ, ਜੋ ਪਿਛਲੇ ਸਾਲ ਕਰੀਬ ਛੇ ਫੀਸਦੀ ਦੀ ਦਰ ਨਾਲ ਵਿਕਾਸ ਕਰਦਾ ਸੀ। ਇਸ ਦਾ ਅਸਰ ਸਰਕਾਰ ਦੀ ਕਮਾਈ 'ਤੇ ਹੋਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ