Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਸੁਪਰੀਮ ਕੋਰਟ ਦੇ ਹੁਕਮ ਉੱਤੇ ਕੇਰਲ ਵਿਚਲੇ ਦੋ ਗੈਰ ਕਾਨੂੰਨੀ ਲਗਜ਼ਰੀ ਅਪਾਰਟਮੈਂਟ ਡੇਗੇ ਗਏ

January 13, 2020 09:37 AM

ਕੋਚੀ, 12 ਜਨਵਰੀ (ਪੋਸਟ ਬਿਊਰੋ)- ਸੁਪਰੀਮ ਕੋਰਟ ਦੇ ਹੁਕਮਾਂ 'ਤੇ ਕੱਲ੍ਹ ਕੇਰਲ ਵਿੱਚ ਮਰਾਦੂ ਨਗਰ ਪਾਲਿਕਾ ਹੇਠ ਦੋ ਗੈਰ ਕਾਨੂੰਨੀ ਲਗਜ਼ਰੀ ਅਪਾਰਟਮੈਂਟਾਂ ਨੂੰ ਢਾਹ ਦਿੱਤਾ ਗਿਆ। ਇਨ੍ਹਾਂ ਨੂੰ ਸਮੁੰਦਰੀ ਕੰਢੇ ਦੇ ਰਿਜ਼ਰਵ ਜ਼ੋਨ ਦੇ ਮਾਪਦੰਡਾਂ ਦੀ ਉਲੰਘਣਾ ਕਰ ਕੇ ਬਣਾਇਆ ਗਿਆ ਸੀ ਤੇ ਕੋਰਟ ਨੇ ਢਾਹੁਣ ਦਾ ਹੁਕਮ ਦਿੱਤਾ ਸੀ।
ਇਸ ਸੰਬੰਧ ਵਿੱਚ ਮਿਲੀ ਰਿਪੋਰਟ ਮੁਤਾਬਕ ਬਹੁ ਮੰਜ਼ਿਲਾ ‘ਹੋਲੀ ਫੇਥ ਐੱਚ 2ਓ’ ਅਤੇ ‘ਅਲਫਾ ਸਰੀਨ’ ਵਾਲੇ ਅਪਾਰਟਮੈਂਟਸ ਨੂੰ ਵਿਸਫੋਟਕ ਲਾ ਕੇ ਢਾਹ ਦਿੱਤਾ ਗਿਆ। ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਦੋ ਹੋਰ ਅਪਾਰਟਮੈਂਟਸ ‘ਜੈਨ ਕੋਰਲ ਕੋਵ’ ਅਤੇ ‘ਗੋਲਡਨ ਕਲਲੋਰਮ’ ਨੂੰ ਵੀ ਢਾਹਿਆ ਜਾਵੇਗਾ। ਕੱਲ੍ਹ ਦੋਵੇਂ ਲਗਜ਼ਰੀ ਅਪਾਰਟਮੈਂਟਾਂ ਨੂੰ ਡਿੱਗਦਾ ਦੇਖਣ ਲਈ ਹਜ਼ਾਰਾਂ ਲੋਕ ਇਕੱਠੇ ਹੋਏ ਸਨ। ਇਸ ਦੌਰਾਨ ਦੋਵੇਂ ਅਪਾਰਟਮੈਂਟਾਂ ਤੋਂ 200 ਮੀਟਰ ਦੇ ਘੇਰੇ ਵਿੱਚ ਹੋਰਨਾਂ ਇਮਾਰਤਾਂ ਨੂੰ ਸੁਰੱਖਿਆ ਵਜੋਂ ਖਾਲੀ ਕਰਵਾ ਲਿਆ ਗਿਆ ਸੀ। ਕੋਚੀ ਦੇ ਪੁਲਸ ਕਮਿਸ਼ਨਰ ਵਿਜੇ ਸਖਾਰੇ ਨੇ ਦੱਸਿਆ ਕਿ ਦੋਵੇਂ ਅਪਾਰਟਮੈਂਟਾਂ ਨੂੰ ਡੇਗਣ ਵੇਲੇ ਕੋਈ ਜਾਨ ਮਾਲ ਜਾਂ ਪਸ਼ੂ ਧਨ ਦੀ ਹਾਨੀ ਨਹੀਂ ਹੋਈ ਹੈ ਅਤੇ ਨਾ ਕਿਸੇ ਜਾਇਦਾਦ ਨੂੰ ਕੋਈ ਨੁਕਸਾਨ ਪੁੱਜਾ ਹੈ। ਵਰਨ ਯੋਗ ਹੈ ਕਿ ਸਮੁੰਦਰੀ ਕੰਢੇ ਦੇ ਰਿਜ਼ਰਵ ਜ਼ੋਨ ਦੇ ਮਾਪਦੰਡਾਂ ਦੀ ਉਲੰਘਣਾ ਕਰ ਕੇ ਕੁੱਲ 343 ਫਲੈਟ ਬਣਾਏ ਗਏ ਸਨ। ਸੁਪਰੀਮ ਕੋਰਟ ਨੇ ਸਤੰਬਰ 2019 ਵਿੱਚ ਕੇਰਲ ਸਰਕਾਰ ਵੱਲੋਂ ਦਿੱਤੀ 138 ਦਿਨਾਂ ਦੀ ਸਮੇਂ ਸੀਮਾ ਵਿੱਚ ਇਨ੍ਹਾਂ ਨੂੰ ਡੇਗਣ ਦਾ ਹੁਕਮ ਦਿੱਤਾ ਸੀ। ਸ਼ੁਰੂ ਵਿੱਚ ਫਲੈਟ ਵਿੱਚ ਰਹਿਣ ਵਾਲਿਆਂ ਨੇ ਕਈ ਦਿਨ ਧਰਨਾ ਦਿੱਤਾ ਅਤੇ ਫਲੈਟ ਖਾਲੀ ਕਰਨ ਤੋਂ ਇਨਕਾਰ ਕੀਤਾ ਸੀ, ਬਾਅਦ ਵਿੱਚ ਉਹ ਮੰਨ ਗਏ ਸਨ। ਸੁਪਰੀਮ ਕੋਰਟ ਨੇ ਹਰੇਕ ਫਲੈਟ ਦੇ ਮਾਲਕ ਨੂੰ ਅੰਤਿ੍ਰਮ ਮੁਆਵਜ਼ੇ ਵਜੋਂ 25 ਲੱਖ ਰੁਪਏ ਦੇਣ ਦਾ ਹੁਕਮ ਵੀ ਦਿੱਤਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼