Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਇੱਕੋ ਸਾਲ ਵਿੱਚ ਮਹਿਲਾ ਨੇ ਦੋ ਵਾਰ ਦੋ-ਦੋ ਬੱਚੇ ਜਨਮੇ

January 13, 2020 10:48 PM

ਵਾਸ਼ਿੰਗਟਨ, 13 ਜਨਵਰੀ (ਪੋਸਟ ਬਿਊਰੋ)- ਇੱਕ ਮਹਿਲਾ ਨੇ ਇੱਕੋ ਸਾਲ ਵਿੱਚ ਦੋ ਵਾਰ ਦੋ-ਦੋ ਬੱਚਿਆਂ ਨੂੰ ਜਨਮ ਦੇ ਦਿੱਤਾ ਹੈ। ਫਲੋਰੀਡਾ ਵਿੱਚ ਰਹਿਣ ਵਾਲੀ ਇਸ ਮਾਂ ਨੇ ਪਹਿਲੀ ਵਾਰ ਮਾਰਚ 2019 ਵਿੱਚ ਦੋ ਬੱਚਿਆਂ ਨੂੰ ਜਨਮ ਦਿੱਤਾ ਸੀ ਅਤੇ ਇਸ ਦੇ ਬਾਅਦ ਦਸੰਬਰ ਵਿੱਚ ਵੀ ਉਨ੍ਹਾਂ ਦੇ ਦੋ ਬੱਚੇ ਹੋਏ ਸਨ।
ਅਲੈਗਜੈਂਡਰੀਆ ਵੋਲਸਟਿਨ ਨਾਂਅ ਦੀ ਮਹਿਲਾ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹਾ ਮਹਿਸੂਸ ਹੋ ਰਿਹਾ ਹੈ ਜਿਵੇਂ ਉਨ੍ਹਾਂ ਨੂੰ ਦੋ ਵਾਰ ਇਨਾਮ ਮਿਲ ਗਿਆ ਹੋਵੇ। ਮਾਰਚ ਵਿੱਚ ਜੁੜਵਾਂ ਬੱਚਿਆਂ ਨੂੰ ਜਨਮ ਦੇਣ ਦੇ ਬਾਅਦ ਵੋਲਸਟਿਨ ਮਈ ਵਿੱਚ ਪ੍ਰੈਗਨੈਂਟ ਹੋ ਗਈ ਤਾਂ ਡਾਕਟਰ ਨੇ ਓਦੋਂ ਹੀ ਕਹਿ ਦਿੱਤਾ ਸੀ ਕਿ ਦੋਬਾਰਾ ਜੁੜਵਾਂ ਬੱਚੇ ਹੋਣ ਦੀ ਸੰਭਾਵਨਾ ਹੈ। ਵੋਲਸਟਿਨ ਨੇ ਕਿਹਾ ਕਿ ਉਨ੍ਹਾਂ ਦੀ ਗ੍ਰੈਂਡਮਦਰ ਨੇ ਵੀ ਦੋ ਵਾਰ ਜੁੜਵਾਂ ਬੱਚਿਆਂ ਨੂੰ ਜਨਮ ਦਿੱਤਾ ਸੀ, ਪ੍ਰੰਤੂ ਉਨ੍ਹਾਂ ਬੱਚਆਂ ਦੀ ਮੌਤ ਹੋ ਗਈ ਸੀ। ਇਸ ਲਈ ਵੋਲਸਟਿਨ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹਾ ਲੱਗਦਾ ਹੈ ਕਿ ਗ੍ਰੈਂਡਮਦਰ ਨੇ ਉਨ੍ਹਾਂ ਨੂੰ ਆਪਣੇ ਦੋ ਬੱਚੇ ਗਿਫਟ ਕੀਤੇ ਹਨ। ਅਮਰੀਕੀ ਸਰਕਾਰ ਦੇ ਅੰਕੜਿਆਂ ਮੁਤਾਬਕ ਔਸਤਨ ਇੱਕ ਹਜ਼ਾਰ ਡਲਿਵਰੀ ਵਿੱਚ ਜੁੜਵਾਂ ਬੱਚੇ ਹੋਣ ਦੀ ਸੰਭਾਵਨਾ ਕਰੀਬ 36 ਵਾਰ ਹੁੰਦੀ ਹੈ।
ਵੋਲਸਟਿਨ ਨੇ ਕਿਹਾ ਕਿ ਚਾਰੋਂ ਬੱਚੇ ਠੀਕ ਹਨ। ਦਸੰਬਰ ਵਿੱਚ ਦੋਵਾਂ ਦਾ ਜਨਮ ਪ੍ਰੀਮੈਚਿਓਰ ਹੋਇਆ ਸੀ। ਇੱਕ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ, ਦੂਸਰੇ ਨੂੰ ਕੁਝ ਦਿਨਾਂ ਵਿੱਚ ਘਰ ਭੇਜ ਦਿੱਤਾ ਜਾਏਗਾ। ਪਹਿਲਾਂ ਵੀ ਵੋਲਸਟਿਨ ਦੀ ਇੱਕ ਧੀ ਹੈ, ਇਸ ਲਈ ਉਨ੍ਹਾਂ ਨੂੰ ਪੰਜ ਬੱਚਿਆਂ ਦੀ ਦੇਖਭਾਲ ਕਰਨੀ ਹੋਵੇਗੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ