Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਮਹਾਰਾਜਾ ਰਣਜੀਤ ਸਿੰਘ ਦਾ ਨਾਂਅ ਵਿਸ਼ਵ ਦੇ ਪਹਿਲੇ ਦਸ ਮਹਾਨ ਆਗੂਆਂ ਵਿੱਚ ਸ਼ਾਮਲ

January 13, 2020 10:52 PM

* ਬੀ ਬੀ ਸੀ ਦੇ ਹਿਸਟਰੀ ਮੈਗਜ਼ੀਨ ਦੀ ਰਿਪੋਰਟ

ਚੰਡੀਗੜ੍ਹ, 13 ਜਨਵਰੀ (ਪੋਸਟ ਬਿਊਰੋ)- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਨਾਂਅ ਵਿਸ਼ਵ ਦੇ ਪਹਿਲੇ ਦਸ ਮਹਾਨ ਆਗੂਆਂ ਵਿੱਚ ਸ਼ਾਮਲ ਹੋਇਆ ਪਤਾ ਲੱਗਾ ਹੈ। ਬ੍ਰਿਟਿਸ਼ ਬਰਾਡਕਾਸਟਿੰਗ ਕਾਰਪੋਰੇਸ਼ਨ (ਬੀ ਬੀ ਸੀ) ਦੇ ਹਿਸਟਰੀ ਮੈਗਜ਼ੀਨ ਨੇ ਵਿਸ਼ਵ ਇਤਿਹਾਸ ਦੇ ਮਹਾਨ ਆਗੂਆਂ ਵਿੱਚ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਨਾਂਅ ਪਹਿਲੇ ਦਸ ਮਹਾਨ ਆਗੂਆਂ ਵਿੱਚ ਸ਼ਾਮਲ ਕੀਤਾ ਹੈ ਅਤੇ ਇਹ ਪੰਜਾਬ ਲਈ ਯਕੀਨੀ ਤੌਰ 'ਤੇ ਮਾਣ ਵਾਲੀ ਗੱਲ ਹੈ।
ਪਤਾ ਲੱਗਾ ਹੈ ਕਿ ਇਸ ਸਮੁੱਚੀ ਖੋਜ ਦਾ ਆਧਾਰ ਸ਼ਾਸਕਾਂ ਦੀ ਕਾਰਜਸ਼ੈਲੀ, ਜੰਗੀ ਮੁਹਾਰਤ, ਲੋਕ ਨੀਤੀਆਂ, ਫੌਜੀ ਆਧੁਨਿਕੀਕਰਨ, ਆਰਥਿਕ ਅਤੇ ਵਪਾਰਕ ਨੀਤੀਆਂ ਨੂੰ ਬਣਾਇਆ ਗਿਆ ਸੀ। ਇਸ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਨੇ ਸਦਾ ਆਪੋ ਵਿੱਚ ਝਗੜਦੇ ਰਹਿਣ ਵਾਲੇ ਰਜਵਾੜਿਆਂ ਨੂੰ ਜਿੱਤ ਕੇ ਇੱਕ ਸ਼ਾਨਦਾਰ ਤੇ ਪੂਰਾ ਸੈਕੂਲਰ ਰਾਜ ਕਾਇਮ ਕੀਤਾ ਸੀ ਅਤੇ ਕਿਸੇ ਨੂੰ ਧਰਮ ਬਦਲਣ ਲਈ ਨਹੀਂ ਕਿਹਾ, ਨਾ ਕਿਸੇ ਨੂੰ ਮੌਤ ਦੀ ਸਜ਼ਾ ਦਿੱਤੀ ਸੀ। ਉਨ੍ਹਾਂ ਦੀਆਂ ਪ੍ਰਾਪਤੀਆਂ ਇਸ ਤੋਂ ਬਹੁਤ ਜ਼ਿਆਦਾ ਹਨ। ਜਦੋਂ ਉਨ੍ਹਾ ਰਾਜਨੀਤੀ ਵਿੱਚ ਪੈਰ ਧਰਿਆ, ਪੰਜਾਬ ਪੰਜ ਪਾਸਿਆਂ ਤੋਂ ਵੈਰੀਆਂ ਨਾਲ ਘਿਰਿਆ ਹੋਇਆ ਸੀ। ਪੂਰੇ ਚਾਲ੍ਹੀ ਵਰ੍ਹੇ ਉਸ ਨੇ ਕਿਸੇ ਨੂੰ ਪੰਜਾਬ ਵੱਲ ਝਾਕਣ ਨਹੀਂ ਦਿੱਤਾ, ਪਰ ਉਨ੍ਹਾਂ ਦੀ ਮੌਤ ਤੋਂ ਬਾਅਦ ਜਦੋਂ ਪੰਜਾਬੀ ਰਾਜ ਗਿਆ, ਅੱਜ ਤੱਕ ਨਹੀਂ ਮਿਲ ਸਕਿਆ।
ਭਾਰਤ ਦੇ ਇਤਿਹਾਸ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਮਹੱਤਤਾ ਦਾ ਕੋਈ ਖਾਸ ਜ਼ਿਕਰ ਨਹੀਂ। ਪੰਜਾਬੀਆਂ ਨੇ ਵੀ ਮਹਾਰਾਜਾ ਰਣਜੀਤ ਸਿੰਘ ਦੀ ਬਹੁਤੀ ਸਾਰ ਨਹੀਂ ਲਈ। ਬੀ ਬੀ ਸੀ ਨੇ ਪੰਜਾਬੀ ਲੋਕਾਂ ਨੂੰ ਉਨ੍ਹਾਂ ਦੇ ਇਤਿਹਾਸ ਬਾਰੇ ਉਹ ਦੱਸਿਆ ਹੈ, ਜੋ ਅਸਲ ਵਿੱਚ ਉਨ੍ਹਾਂ ਨੂੰ ਖੁਦ ਸਾਰੇ ਸੰਸਾਰ ਨੂੰ ਦੱਸਣਾ ਚਾਹੀਦਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ