Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਗਾਇਕ ਸਿੱਧੂ ਮੂਸੇਵਾਲਾ ਦੇ ਹਿੰਸਕ ਗੀਤਾਂ ਵਿਰੁੱਧ ਡੀ ਜੀ ਪੀ ਨੂੰ ਸ਼ਿਕਾਇਤ

January 13, 2020 10:55 PM

ਚੰਡੀਗੜ੍ਹ, 13 ਜਨਵਰੀ (ਪੋਸਟ ਬਿਊਰੋ)- ਮਾਈ ਭਾਗੋ ਬਾਰੇ ਵਿਵਾਦਤ ਗੀਤ ਗਾਉਣ ਕਾਰਨ ਪਹਿਲਾਂ ਹੀ ਆਲੋਚਨਾ ਦਾ ਕੇਂਦਰ ਬਣੇ ਰਹੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਉੱਤੇ ਇਸ ਵਾਰੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਲੱਗੇ ਹਨ। ਚੰਡੀਗੜ੍ਹ ਦੇ ਜਨਹਿਤ ਪਟੀਸ਼ਨਾਂ ਕਰਨ ਵਾਲੇ ਵਕੀਲ ਹਰੀ ਚੰਦ ਅਰੋੜਾ ਨੇ ਇਸ ਬਾਰੇ ਪੰਜਾਬ ਪੁਲਸ ਦੇ ਮੁਖੀ (ਡੀ ਜੀ ਪੀ) ਨੂੰ ਸ਼ਿਕਾਇਤ ਭੇਜ ਕੇ ਕਾਰਵਾਈ ਦੀ ਮੰਗ ਕੀਤੀ ਹੈ।
ਐਡਵੋਕੇਟ ਅਰੋੜਾ ਨੇ ਇਸ ਬਾਰੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਪ੍ਰੀਤ ਮੋਹਿੰਦਰ ਸਿੰਘ ਬਨਾਮ ਪੰਜਾਬ ਸਰਕਾਰ ਅਤੇ ਹੋਰਨਾਂ ਵਾਲੇ ਕੇਸ ਦੇ 22 ਜੁਲਾਈ 2019 ਨੂੰ ਆਏ ਫੈਸਲੇ ਦਾ ਹਵਾਲਾ ਦੇ ਕੇ ਸ਼ਿਕਾਇਤ ਵਿੱਚ ਕਿਹਾ ਹੈ ਕਿ ਹਾਈ ਕੋਰਟ ਨੇ ਇਸ ਫੈਸਲੇ ਵਿੱਚ ਸਪੱਸ਼ਟ ਕਿਹਾ ਹੈ ਕਿ ਪੰਜਾਬ, ਹਰਿਆਣਾ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਡੀ ਜੀ ਪੀ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਆਪੋ ਆਪਣੇ ਅਧਿਕਾਰ ਖੇਤਰਾਂ ਅੰਦਰ ਸ਼ਰਾਬ, ਨਸ਼ਿਆਂ ਤੇ ਹਿੰਸਾ ਨੂੰ ਪ੍ਰਫੁੱਲਤ ਕਰਦੇ ਗੀਤ ਗਾਉਣ ਅਤੇ ਲਾਈਵ ਸ਼ੋਅ ਨਾ ਹੋਣ ਦੇਣਾ ਯਕੀਨੀ ਕਰਨ। ਹਾਈ ਕੋਰਟ ਦੇ ਇਸੇ ਫੈਸਲੇ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਸੰਬੰਧਤ ਇਲਾਕਿਆਂ ਦੇ ਜ਼ਿਲਾ ਮੈਜਿਸਟਰੇਟ, ਐੱਸ ਐੱਸ ਪੀ ਅਤੇ ਐੱਸ ਪੀ ਇਨ੍ਹਾਂ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਪਾਬੰਦ ਹੋਣਗੇ। ਇਸ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਪੰਜਾਬ ਹਰਿਆਣਾ ਹਾਈ ਕੋਰਟ ਦੇ ਉਨ੍ਹਾਂ ਹੁਕਮਾਂ ਦੀ ਸਿੱਧੀ ਉਲੰਘਣਾ ਹਨ। ਇਸ ਕਰ ਕੇ ਇਸ ਮਾਮਲੇ ਵਿੱਚ ਇਸ ਗਾਇਕ ਵਿਰੁੱਧ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸ਼ਿਕਾਇਤ ਵਿੱਚ ਡੀ ਜੀ ਪੀ ਪੰਜਾਬ ਨੂੰ ਕਾਰਵਾਈ ਲਈ ਦਸ ਦਿਨਾਂ ਦਾ ਅਲਟੀਮੇਟਮ ਦੇ ਕੇ ਐਡਵੋਕੇਟ ਅਰੋੜਾ ਨੇ ਕਿਹਾ ਕਿ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਉਹ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਅਦਾਲਤੀ ਮਾਣਹਾਨੀ ਦੀ ਪਟੀਸ਼ਨ ਦਾਇਰ ਕਰਨਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ