Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਗੁਰਬਾਣੀ ਪ੍ਰਸਾਰਨ: ਜਥੇਦਾਰ ਅਕਾਲ ਤਖਤ ਨੇ ਸ਼ੋ੍ਰਮਣੀ ਕਮੇਟੀ ਤੇ ਚੈਨਲ ਨੂੰ ਸਮਝੌਤੇ ਦੇ ਦਸਤਾਵੇਜ਼ ਭੇਜਣ ਲਈ ਕਿਹਾ

January 14, 2020 07:45 AM

ਅੰਮ੍ਰਿਤਸਰ, 13 ਜਨਵਰੀ (ਪੋਸਟ ਬਿਊਰੋ)- ਸ੍ਰੀ ਹਰਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਅਤੇ ਹੁਕਮਨਾਮਾ ਇਕੋ ਚੈਨਲ ਦੇ ਰਾਹੀਂ ਟੈਲੀਕਾਸਟ ਕਰਨ ਦੇ ਅਧਿਕਾਰਾਂ ਬਾਰੇ ਚੱਲਦੇ ਵਿਵਾਦ ਨੂੰ ਗੰਭੀਰਤਾ ਨਾਲ ਲੈਂਦਿਆਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਬੰਧਤ ਪ੍ਰਾਈਵੇਟ ਚੈਨਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ ਜੀ ਪੀ ਸੀ) ਨੂੰ ਇਸ ਦੇ ਦਸਤਾਵੇਜ਼ਾਂ ਦੇ ਵੇਰਵੇ ਭੇਜਣ ਦੇ ਆਦੇਸ਼ ਦਿੱਤੇ ਹਨ।
ਅਕਾਲ ਤਖ਼ਤ ਸਾਹਿਬ ਦੇ ਸੂਤਰਾਂ ਅਨੁਸਾਰ ਇਸ ਕੇਸ ਬਾਰੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੋਵਾਂ ਧਿਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਾਰੀ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨੂੰ ਭੇਜਣ। ਇਸ ਵਿਵਾਦ ਬਾਰੇ ਸਿੱਖ ਸੰਗਤ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਕੀਤੀਆਂ ਹਨ, ਜਿਨ੍ਹਾਂ ਦੇ ਆਧਾਰ ਉਤੇ ਉਨ੍ਹਾਂ ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ। ਲੋਕ ਇਨਸਾਫ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਕਿਹਾ ਹੈ ਕਿ ਪੀ ਟੀ ਸੀ ਚੈਨਲ ਆਪਣੇ ਅਧਿਕਾਰਾਂ ਸਬੰਧੀ ਗ਼ਲਤ ਦਾਅਵਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਕੋਲ ਗੁਰਬਾਣੀ ਨੂੰ ਵੇਚਣ ਦਾ ਅਧਿਕਾਰ ਹੀ ਨਹੀਂ ਹੈ, ਏਦਾਂ ਕਰਨਾ ਤਾਂ ਗੁਰੂ ਨਾਨਕ ਦੇਵ ਜੀ ਦੇ ਗੁਰਬਾਣੀ ਹਰ ਮਨੁੱਖ ਮਾਤਰ ਤੱਕ ਪੁਚਾਉਣ ਦੇ ਘਰ-ਘਰ ਅੰਦਰ ਧਰਮਸਾਲ ਵਾਲੇ ਉਪਦੇਸ਼ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ 'ਤੇ ਰੋਕ ਲਾਉਣ ਦੀ ਇਹ ਮੰਦਭਾਗੀ ਕੋਸ਼ਿਸ਼ ਕੀਤੀ ਗਈ ਹੈ ਅਤੇ ਗੁਰਬਾਣੀ ਵੇਚਣ ਦੀਆਂ ਕੋਸ਼ਿਸ਼ਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਉਹ ਸੰਗਤ ਨੂੰ ਇਸ ਕਾਰਵਾਈ ਖ਼ਿਲਾਫ਼ ਜਾਗਰੂਕ ਕਰਨ ਦੇ ਨਾਲ ਕਾਨੂੰਨੀ ਕਾਰਵਾਈ ਵੀ ਕਰਨਗੇ। ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਹੁਕਮਨਾਮੇ ਦੇ ਪ੍ਰਸਾਰਨ ਉਤੇ ਪੀ ਟੀ ਸੀ ਨੈਟਵਰਕ ਵੱਲੋਂ ਆਪਣਾ ਹੱਕ ਜਤਾਏ ਜਾਣ 'ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਸ਼ਬਦ ਸਿੱਖ ਚੇਤਨ ਲਈ ਅਧਿਆਤਮਿਕ ਪ੍ਰੇਰਨਾ ਅਤੇ ਸਿੱਖੀ ਦੀ ਕੁਲ ਰਚਨਾ ਦਾ ਬੁਨਿਆਦੀ ਸਰੋਤ ਹੈ, ਇਸ ਲਈ ਇਸ ਉੱਤੇ ਕਿਸੇ ਦਾ ਨਿੱਜੀ ਅਧਿਕਾਰ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਪ੍ਰਸਾਰਨ ਸਬੰਧੀ ਹੋਏ ਸਮਝੌਤੇ ਨੂੰ ਜਨਤਕ ਕਰਨਾ ਚਾਹੀਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ