Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਲੁਟੇਰੀ ਲਾੜੀ ਦੇ ਖਿਲਾਫ ਮਾਮਲਾ ਦਰਜ

January 14, 2020 07:49 AM

ਨਾਭਾ, 13 ਜਨਵਰੀ (ਪੋਸਟ ਬਿਊਰੋ)- ਇਥੇ ਥਾਣਾ ਸਦਰ ਦੀ ਪੁਲਸ ਨੇ ਜਗਦੀਪ ਸਿੰਘ ਪੁੱਤਰ ਰਘਬੀਰ ਸਿੰਘ ਵਾਸੀ ਪਿੰਡ ਸਮਲਾ ਦੀ ਸ਼ਿਕਾਇਤ ਉੱਤੇ ਪਿੰਡ ਡਕੋਲੀ, ਡੇਰਾਬਸੀ ਦੇ ਬੀਰ ਸਿੰਘ, ਉਸ ਦੀ ਪਤਨੀ ਬਲਜੀਤ ਕੌਰ, ਬੇਟੇ ਕਾਲਾ ਸਿੰਘ ਅਤੇ ਬੇਟੀ ਮਨਪ੍ਰੀਤ ਕੌਰ ਦੇ ਖਿਲਾਫ ਠੱਗੀ ਦਾ ਮਾਮਲਾ ਦਰਜ ਕੀਤਾ ਹੈ।
ਪੁਲਸ ਅਧਿਕਾਰੀਆਂ ਦੇ ਦੱਸਣ ਅਨੁਸਾਰ ਜਗਦੀਪ ਸਿੰਘ ਦਾ ਵਿਆਹ 10 ਅਕਤੂਬਰ 2018 ਨੂੰ ਮਨਪ੍ਰੀਤ ਕੌਰ ਨਾਲ ਹੋਇਆ ਸੀ। ਉਸ ਤੋਂ 15 ਦਿਨਾਂ ਬਾਅਦ ਮਨਪ੍ਰੀਤ ਕੌਰ ਨੇ ਪਤੀ, ਸੱਸ ਅਤੇ ਸਹੁਰੇ ਨਾਲ ਕਲੇਸ਼ ਸ਼ੁਰੂ ਕਰ ਦਿੱਤਾ। ਫਿਰ ਝਗੜੇ ਤੋਂ ਬਾਅਦ 20 ਹਜ਼ਾਰ ਰੁਪਏ, ਕੱਪੜੇ, ਗਹਿਣੇ ਅਤੇ ਹੋਰ ਸਾਮਾਨ ਲੈ ਕੇ ਪੇਕੇ ਚਲੀ ਗਈ ਤੇ ਮਨਪ੍ਰੀਤ ਕੌਰ ਦਾ ਨਾਂ ਬਦਲ ਕੇ ਉਸ ਦੇ ਮਾਪਿਆਂ ਨੇ ਤਲਾਕ ਕਰਵਾਏ ਬਿਨਾਂ ਇਕ ਹੋਰ ਲੜਕੇ ਨਾਲ ਵਿਆਹ ਕਰ ਦਿੱਤਾ ਅਤੇ ਉਸ ਦੇ ਮਾਪਿਆਂ ਨੇ ਜਗਦੀਪ ਸਿੰਘ ਅਤੇ ਉਸ ਦੇ ਰਿਸ਼ਤੇਦਾਰਾਂ ਖਿਲਾਫ ਤੰਗ ਕਰਨ ਦੀ ਸ਼ਿਕਾਇਤ ਪੁਲਸ ਨੂੰ ਕਰ ਦਿੱਤੀ ਅਤੇ ਫਿਰ ਇਕ ਲੱਖ ਰੁਪਏ ਲੈ ਕੇ ਸਮਝੌਤਾ ਕਰ ਲਿਆ।
ਬਾਅਦ ਦੀ ਜਾਂਚ ਵਿੱਚ ਪਤਾ ਲੱਗਾ ਕਿ ਇਸ ਲੜਕੀ ਦਾ ਵੱਖ-ਵੱਖ ਲੜਕਿਆਂ ਨਾਲ ਪਹਿਲਾਂ ਵਿਆਹ ਕਰਵਾਇਆ ਜਾਂਦਾ ਤੇ ਫਿਰ ਤੰਗ ਕਰਨ ਦਾ ਦੋਸ਼ ਲਾ ਕੇ ਪੈਸੇ ਲੈ ਕੇ ਮਾਮਲਾ ਮੁਕਾਇਆ ਜਾਂਦਾ ਹੈ। ਇਸ ਤੋਂ ਬਾਅਦ ਕੇਸ ਦਰਜ ਕੀਤਾ ਗਿਆ ਹੈ। ਪੁਲਸ ਨੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਵੀ ਕੀਤੀ ਹੈ। ਸਥਾਨਕ ਡੀ ਐੱਸ ਪੀ ਅਨੁਸਾਰ ਮਾਪਿਆਂ ਨੇ ਲੜਕੀ ਦਾ ਨਾਂ ਬਦਲ ਕੇ ਉਸ ਦਾ 4 ਥਾਂ ਵਿਆਹ ਕੀਤਾ ਅਤੇ ਉਸ ਦੇ 2 ਲੜਕੇ ਵੀ ਹੋਏ ਹਨ। ਇਕ ਲੜਕਾ ਮਨਪ੍ਰੀਤ ਕੌਰ ਦੇ ਕੋਲ ਹੈ। ਦੂਜਾ ਪਹਿਲੀ ਥਾਂ ਵਾਲੇ ਸਹੁਰਿਆਂ ਨੇ ਰੱਖ ਲਿਆ ਸੀ। ਇਸ ਵਿਆਹ ਕਾਰਨ ਠੱਗਿਆ ਗਿਆ ਲੜਕਾ ਖੇਤੀ ਕਰਦਾ ਹੈ। ਪੀੜਤ ਜਗਦੀਪ ਸਿੰਘ (24 ਸਾਲ) ਨੇ ਦੱਸਿਆ ਕਿ ਮੇਰਾ ਪਹਿਲਾ ਵਿਆਹ ਪੇਧਨ ਪਿੰਡ ਵਿਚ ਹੋਇਆ ਸੀ। ਤਲਾਕ ਪਿੱਛੋਂ ਮੈਂ ਦੂਜਾ ਵਿਆਹ ਮਨਪ੍ਰੀਤ ਕੌਰ ਨਾਲ ਕਰਾਇਆ, ਜੋ ਜਾਅਲਸਾਜ਼ ਨਿਕਲੀ। ਉਸ ਔਰਤ ਦੇ ਚਾਰੇ ਵਿਆਹਾਂ ਦੇ ਸਬੂਤ ਪੁਲਸ ਨੂੰ ਦੇ ਦਿੱਤੇ ਹਨ। ਪੁਲਸ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ