Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਜਨਰਲ ਮੁਸ਼ੱਰਫ ਦੀ ਮੌਤ ਦੀ ਸਜ਼ਾ ਲਾਹੌਰ ਹਾਈ ਕੋਰਟ ਵੱਲੋਂ ਰੱਦ

January 14, 2020 08:08 AM

ਲਾਹੌਰ, 13 ਜਨਵਰੀ, (ਪੋਸਟ ਬਿਊਰੋ)- ਪਾਕਿਸਤਾਨ ਦੇ ਸਾਬਕਾ ਫੌਜੀ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਨੂੰ ਅਦਾਲਤ ਨੇ ਵੱਡੀ ਰਾਹਤ ਦੇਂਦੇ ਹੋਏ ਉਨ੍ਹਾਂ ਦੇ ਖ਼ਿਲਾਫ਼ ਮੌਤ ਦੀ ਸ਼ਜਾ ਰੱਦ ਕਰ ਦਿੱਤੀ ਅਤੇ ਦੇਸ਼ ਧਰੋਹ ਦੇ ਕੇਸ ਦੀ ਸੁਣਵਾਈ ਕਰਨ ਲਈ ਬਣਾਈ ਗਈ ਵਿਸ਼ੇਸ਼ ਅਦਾਲਤ ਨੂੰ ਵੀ ਗ਼ੈਰ-ਸੰਵਿਧਾਨਿਕ ਕਰਾਰ ਦੇ ਦਿੱਤਾ ਹੈ।
ਵਰਨਣ ਯੋਗ ਹੈ ਕਿ ਇਸਲਾਮਾਬਾਦ ਦੀ ਇਕ ਅਦਾਲਤ ਨੇ ਬੀਤੀ 17 ਦਸੰਬਰ ਨੂੰ ਜਰਨਲ ਮੁਸ਼ੱਰਫ਼ ਦੇ ਖ਼ਿਲਾਫ਼ ਚੱਲਦੇ ਦੇਸ਼ ਧਰੋਹ ਦੇ ਕੇਸ ਵਿੱਚ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਇਹ ਮਾਮਲਾ ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਦੀ ਸਰਕਾਰ ਨੇ ਸਾਲ 2013 ਵਿੱਚ ਦਰਜ ਕਰਾਇਆ ਸੀ, ਜਿਸ ਦੀ ਛੇ ਸਾਲ ਚੱਲੀ ਸੁਣਵਾਈ ਪਿੱਛੋਂ ਫ਼ੈਸਲਾ ਆਇਆ ਸੀ। ਅੱਜ ਇਸ ਦਾ ਇੱਕ ਨਵਾਂ ਮੋੜ ਆ ਗਿਆ, ਜਦੋਂ ਲਾਹੌਰ ਹਾਈ ਕੋਰਟ ਦੇ ਜਸਟਿਸ ਸਈਦ ਮਜ਼ਹਰ ਅਲੀ ਅਕਬਰ ਨਕਵੀ, ਜਸਟਿਸ ਚੌਧਰੀ ਮਸੂਦ ਜਹਾਂਗੀ ਤੇ ਜਸਟਿਸ ਮੁਹੰਮਦ ਅਮੀਰ ਭੱਟੀ ਦੀ ਬੈਂਚ ਨੇ ਸਰਬ ਸੰਮਤੀ ਨਾਲ ਜਨਰਲ ਮੁਸ਼ੱਰਫ਼ ਦੇ ਖਿਲਾਫ਼ ਕੇਸ ਦੀ ਸੁਣਵਾਈ ਲਈ ਬਣੀ ਸਪੈਸ਼ਲ ਕੋਰਟ ਨੂੰ ਗ਼ੈਰ-ਸੰਵਿਧਾਨਿਕ ਕਰਾਰ ਦੇ ਦਿੱਤਾ। ਅਦਾਲਤ ਨੇ ਟਿੱਪਣੀ ਕੀਤੀ ਕਿ ਮੁਸ਼ੱਰਫ਼ ਉੱਤੇ ਦੇਸ਼ ਧਰੋਹ ਦਾ ਕੇਸ ਕਾਨੂੰਨੀ ਪੱਖੋਂ ਠੀਕ ਤਰ੍ਹਾਂ ਨਹੀਂ ਬਣਾਇਆ ਗਿਆ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਲਾਹੌਰ ਹਾਈ ਕੋਰਟ ਦੇ ਫ਼ੈਸਲੇ ਤੋਂ ਬਾਅਦ ਸਪੈਸ਼ਲ ਕੋਰਟ ਦਾ ਫ਼ੈਸਲਾ ਵੀ ਨਕਾਰਾ ਹੋ ਗਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ