Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਯੂਕਰੇਨ ਜਹਾਜ਼ ਹਾਦਸੇ ਵਿੱਚ ਇਰਾਨ ਨੇ ਕੁੱਝ ਲੋਕਾਂ ਨੂੰ ਕੀਤਾ ਗ੍ਰਿਫਤਾਰ

January 14, 2020 10:09 PM

ਦੁਬਈ, 14 ਜਨਵਰੀ (ਪੋਸਟ ਬਿਊਰੋ) : ਇਰਾਨ ਦੀ ਨਿਆਂਪਾਲਿਕਾ ਨੇ ਮੰਗਲਵਾਰ ਨੂੰ ਇਹ ਦੱਸਿਆ ਕਿ ਯੂਕਰੇਨੀਆਈ ਜਹਾਜ਼ ਨੂੰ ਗਲਤੀ ਨਾਲ ਫੁੰਡਣ ਦੇ ਮਾਮਲੇ ਵਿੱਚ ਗ੍ਰਿਫਤਾਰੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਤਹਿਰਾਨ ਤੋਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਇਹ ਜਹਾਜ਼ ਮਿਜ਼ਾਈਲ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ ਵਿੱਚ 176 ਲੋਕ ਮਾਰੇ ਗਏ ਸਨ।
ਹਾਲਾਂਕਿ ਇਰਾਨੀ ਅਧਿਕਾਰੀਆਂ ਵੱਲੋਂ ਜਾਹਰਾ ਤੌਰ ਉੱਤੇ ਇਸ ਹਾਦਸੇ ਦੇ ਅਸਲ ਕਾਰਨਾਂ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਸੱਚ ਆਖਿਰਕਾਰ ਸਾਹਮਣੇ ਆ ਹੀ ਗਿਆ। ਇਸ ਸੱਚ ਦੇ ਸਾਹਮਣੇ ਆਉਣ ਤੋਂ ਬਾਅਦ ਤੋਂ ਹੀ ਕੁਝ ਇਰਾਨੀ ਗੁੱਸੇ ਕਾਰਨ ਮੁਜ਼ਾਹਰਾ ਕਰ ਰਹੇ ਹਨ। ਸ਼ੁਰੂ ਵਿੱਚ ਇਰਾਨ ਨੇ ਇਨ੍ਹਾਂ ਦੋਸ਼ਾਂ ਤੋਂ ਮੰਨਣ ਤੋਂ ਹੀ ਇਨਕਾਰ ਕਰ ਦਿੱਤਾ ਸੀ ਕਿ ਉਸ ਵੱਲੋਂ ਦਾਗੀ ਗਈ ਮਿਜ਼ਾਈਲ ਕਾਰਨ ਹੀ ਜਹਾਜ਼ ਨੂੰ ਹਾਦਸਾ ਪੇਸ਼ ਆਇਆ। ਸਬੂਤ ਮਿਲਣ ਅਤੇ ਹਾਦਸੇ ਤੋਂ ਤਿੰਨ ਬਾਅਦ ਇਰਾਨ ਨੇ ਇਹ ਮੰਨ ਲਿਆ ਕਿ ਉਸ ਦੇ ਰੈਵੋਲਿਊਸ਼ਨਰੀ ਗਾਰਡ ਨੇ ਗਲਤੀ ਨਾਲ ਇਸ ਜਹਾਜ਼ ਨੂੰ ਨਿਸ਼ਾਨਾ ਬਣਾਇਆ।
ਨਿਆਂਪਾਲਿਕਾ ਦੇ ਬੁਲਾਰੇ ਗੁਲਾਮਹੁਸੈਨ ਇਸਮਾਇਲੀ ਦੇ ਹਵਾਲੇ ਨਾਲ ਇਰਾਨ ਦੇ ਸਰਕਾਰੀ ਮੀਡੀਆ ਨੇ ਆਖਿਆ ਕਿ ਇਸ ਮਾਮਲੇ ਵਿੱਚ ਡੂੰਘਾਈ ਨਾਲ ਜਾਂਚ ਕੀਤੀ ਗਈ ਹੈ ਤੇ ਕੁੱਝ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਇਹ ਨਹੀਂ ਦੱਸਿਆ ਕਿ ਕਿੰਨੇ ਵਿਅਕਤੀਆਂ ਨੂੰ ਨਜ਼ਰਬੰਦ ਕੀਤਾ ਗਿਆ ਹੈ ਤੇ ਨਾ ਹੀ ਉਨ੍ਹਾਂ ਵਿਚੋਂ ਕਿਸੇ ਦੇ ਨਾਂ ਹੀ ਉਨ੍ਹਾਂ ਦੱਸੇ।
ਮੰਗਲਵਾਰ ਨੂੰ ਇਰਾਨ ਦੇ ਰਾਸ਼ਟਰਪਤੀ ਨੇ ਇਸ ਮਾਮਲੇ ਦੀ ਜਾਂਚ ਕਰਨ ਲਈ ਸਪੈਸ਼ਲ ਕੋਰਟ ਕਾਇਮ ਕਰਨ ਦੀ ਵੀ ਜਨਤਕ ਤੌਰ Aੁੱਤੇ ਮੰਗ ਕੀਤੀ। ਰਾਸ਼ਟਰਪਤੀ ਹਸਨ ਰੂਹਾਨੀ ਨੇ ਇਰਾਨ ਵਿੱਚ ਟੀਵੀ Aੁੱਤੇ ਵਿਖਾਏ ਗਏ ਭਾਸ਼ਣ ਵਿੱਚ ਆਖਿਆ ਕਿ ਨਿਆਂਪਾਲਿਕਾ ਨੂੰ ਇਕ ਸਪੈਸ਼ਲ ਕੋਰਟ ਕਾਇਮ ਕਰਨਾ ਚਾਹੀਦਾ ਹੈ ਤੇ ਇੱਕ ਜੱਜ ਨਿਯੁਕਤ ਕਰਕੇ ਕਈ ਮਾਹਿਰਾਂ ਦੀ ਰਾਇ ਨਾਲ ਇਸ ਮਾਮਲੇ ਸਬੰਧੀ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਇਹ ਕੋਈ ਸਾਧਾਰਨ ਕੇਸ ਨਹੀਂ ਹੈ। ਪੂਰੀ ਦੁਨੀਆਂ ਦੀਆਂ ਨਜ਼ਰਾਂ ਇਸ ਮਾਮਲੇ ਉੱਤੇ ਗੱਡੀਆਂ ਹਨ।
ਰੂਹਾਨੀ ਨੇ ਇਸ ਹਾਦਸੇ ਨੂੰ ਬਹੁਤ ਹੀ ਦਰਦਨਾਕ ਤੇ ਕਦੇ ਮੁਆਫ ਨਾ ਕੀਤੀ ਜਾਣ ਵਾਲੀ ਭੁੱਲ ਦਸਿਆ। ਉਨ੍ਹਾਂ ਇਹ ਭਰੋਸਾ ਵੀ ਦਿਵਾਇਆ ਕਿ ਪ੍ਰਸ਼ਾਸਨ ਹਰ ਹਾਲ ਇਸ ਕੇਸ ਨੂੰ ਜਾਰੀ ਰੱਖੇਗਾ। ਉਨ੍ਹਾਂ ਅੱਗੇ ਆਖਿਆ ਕਿ ਇਸ ਹਾਦਸੇ ਦੀ ਜ਼ਿੰਮੇਵਾਰੀ ਕਿਸੇ ਇੱਕ ਵਿਅਕਤੀ ਦੀ ਨਹੀਂ। ਦੋਸ਼ੀ ਪਾਏ ਜਾਣ ਵਾਲੇ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਰੂਹਾਨੀ ਨੇ ਆਖਿਆ ਕਿ ਸਰਕਾਰ ਨੇ ਇਸ ਜਹਾਜ਼ ਨੂੰ ਗਲਤੀ ਨਾਲ ਫੁੰਡਣ ਦੀ ਗੱਲ ਮੰਨ ਕੇ ਚੰਗਾ ਕੀਤਾ। ਯੂਕਰੇਨ ਦੀ ਰਾਜਧਾਨੀ ਕੀਵ ਜਾ ਰਹੇ ਜਹਾਜ਼ ਵਿਚ 167 ਯਾਤਰੀ ਤੇ ਅਮਲੇ ਦੇ ਨੌਂ ਮੈਂਬਰ ਸਵਾਰ ਸਨ। ਇਨ੍ਹਾਂ ਵਿਚੋਂ 82 ਇਰਾਨੀ, 57 ਕੈਨੇਡੀਅਨ ਤੇ ਯੂਕਰੇਨ ਦੇ 11 ਵਾਸੀ ਸਵਾਰ ਸਨ।  

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ