Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਹਾਦਸੇ ਲਈ ਜਿ਼ੰਮੇਵਾਰ ਵਿਅਕਤੀਆਂ ਨੂੰ ਸਜ਼ਾ ਦਿੱਤੇ ਜਾਣ ਬਾਰੇ ਟਰੂਡੋ ਨਾਲ ਕੀਤਾ ਵਿਚਾਰ ਵਟਾਂਦਰਾ : ਜ਼ੈਲੈਂਸਕੀ

January 15, 2020 07:38 AM

ਓਟਵਾ, 14 ਜਨਵਰੀ (ਪੋਸਟ ਬਿਊਰੋ) : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੈਂਸਕੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਿਛਲੇ ਹਫਤੇ ਤਹਿਰਾਨ ਨੇੜੇ ਯੂਕਰੇਨੀਆਈ ਜਹਾਜ਼ ਨੂੰ ਆਪਣੀ ਮਿਜ਼ਾਈਲ ਦਾ ਨਿਸ਼ਾਨਾ ਬਣਾਉਣ ਲਈ ਜਿ਼ੰਮੇਵਾਰ ਇਰਾਨੀਆਂ ਨੂੰ ਸਜ਼ਾ ਦੇਣ ਦੇ ਮੱੁਦੇ ੳੱੁਤੇ ਵਿਚਾਰ ਵਟਾਂਦਰਾ ਕੀਤਾ ਹੈ। ਜਿ਼ਕਰਯੋਗ ਹੈ ਕਿ ਇਸ ਹਾਦਸੇ ਵਿੱਚ 176 ਲੋਕ ਮਾਰੇ ਗਏ ਸਨ।
ਇਸ ਹਾਦਸੇ ਦੇ ਸਬੰਧ ਵਿੱਚ ਇਰਾਨ ਵੱਲੋਂ ਗ੍ਰਿਫਤਾਰੀਆਂ ਦਾ ਐਲਾਨ ਕੀਤੇ ਜਾਣ ਤੋਂ ਕਈ ਘੰਟੇ ਬਾਅਦ ਜ਼ੈਲੈਂਸਕੀ ਟਰੂਡੋ ਨਾਲ ਆਪਣੀ ਤਾਜ਼ਾ ਗੱਲਬਾਤ ਬਾਰੇ ਟਵਿੱਟਰ ਉੱਤੇ ਜਾਣਕਾਰੀ ਦੇ ਰਹੇ ਸਨ। ਇੰਜ ਲੱਗ ਰਿਹਾ ਹੈ ਕਿ ਕੈਨੇਡਾ, ਯੂਕਰੇਨ ਤੇ ਉਨ੍ਹਾਂ ਦੇ ਕੌਮਾਂਤਰੀ ਭਾਈਵਾਲ, ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਨਿਆਂ ਦਿਵਾਉਣ ਲਈ, ਵੀਰਵਾਰ ਨੂੰ ਮੀਟਿੰਗ ਕਰਨ ਦੀ ਤਿਆਰੀ ਕਰ ਰਹੇ ਹਨ।
ਜੈ਼ਲੈਂਸਕੀ ਨੇ ਆਖਿਆ ਕਿ ਸਾਡੇ ਯੂਕਰੇਨੀਆਈ ਮਾਹਿਰ ਤੇ ਡਿਪਲੋਮੈਟਸ ਤਹਿਰਾਨ ਵਿੱਚ ਸਾਡੇ ਕੈਨੇਡੀਅਨ ਹਮਰੁਤਬਾ ਅਧਿਕਾਰੀਆਂ ਨਾਲ ਸਹਿਯੋਗ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਆਖਿਆ ਕਿ ਉਹ ਇੱਕ ਵਾਰੀ ਫਿਰ ਜਸਟਿਨ ਟਰੂਡੋ ਕੋਲ ਇਸ ਦੀ ਪੁਸ਼ਟੀ ਕਰਦੇ ਹਨ। ਅਸੀਂ ਇਸ ਤ੍ਰਾਸਦੀ ਲਈ ਜਿ਼ੰਮੇਵਾਰ ਲੋਕਾਂ ਨੂੰ ਸਜ਼ਾ ਦਿਵਾਉਣ ਲਈ ਇਸ ਵਾਰੀ ਫਿਰ ਹੰਭਲਾ ਮਾਰਾਂਗੇ। ਯੂਕਰੇਨੀਆਈ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਹੋਰ ਵੇਰਵੇ ਅਨੁਸਾਰ ਜ਼ੈਲੈਂਸਕੀ ਤੇ ਟਰੂਡੋ ਨੇ ਇਸ ਜਹਾਜ਼ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਦੀ ਕੌਮਾਂਤਰੀ ਕਾਨੂੰਨੀ ਜਵਾਬਦੇਹੀ ਯਕੀਨੀ ਬਣਾਉਣ ਲਈ ਵੀ ਸਾਂਝੀ ਕੋਸਿ਼ਸ਼ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ।
ਹਾਦਸੇ ਦੇ ਸਿ਼ਕਾਰ ਲੋਕਾਂ, ਕੈਨੇਡੀਅਨ ਨਾਗਰਿਕਾਂ ਸਮੇਤ, ਦੀਆਂ ਲਾਸ਼ਾਂ ਦੀ ਪਛਾਣ ਕਰਨ ਲਈ ਇਰਾਨੀ ਅਧਿਕਾਰੀਆਂ ਨਾਲ ਡੀਲ ਕਰਨ ਵਾਸਤੇ ਸਹਿਯੋਗ ਲਈ ਵੀ ਟਰੂਡੋ ਨੇ ਜ਼ੈਲੈਂਸਕੀ ਨੂੰ ਆਖਿਆ। ਇਸ ਬਿਆਨ ਅਨੁਸਾਰ ਜ਼ੈਲੈਂਸਕੀ ਨੇ ਟਰੂਡੋ ਨੂੰ ਆਖਿਆ ਕਿ ਯੂਕਰੇਨੀਆਈ ਮਾਹਿਰ ਤੇ ਡਿਪਲੋਮੈਟਸ ਤਹਿਰਾਨ ਸਥਿਤ ਆਪਣੇ ਹਮਰੁਤਬਾ ਕੈਨੇਡੀਅਨਾਂ ਦਾ ਸਾਥ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ।
ਟਰੂਡੋ ਦੇ ਆਫਿਸ ਵੱਲੋਂ ਇਸ ਕਾਲ ਬਾਰੇ ਦਿੱਤੀ ਗਈ ਜਾਣਕਾਰੀ ਅਨੁਸਾਰ ਦੋਵਾਂ ਆਗੂਆਂ ਨੇ ਕੌਮਾਂਤਰੀ ਸਹਿਯੋਗ ਨਾਲ ਇਸ ਮਾਮਲੇ ਦੀ ਮੁਕੰਮਲ ਤੇ ਭਰੋਸੇਯੋਗ ਜਾਂਚ ਕਰਵਾਏ ਜਾਣ ਦੀ ਲੋੜ ਉਤੇ ਜੋ਼ਰ ਦਿੱਤਾ। ਇਸ ਦੇ ਨਾਲ ਹੀ ਦੋਵਾਂ ਧਿਰਾਂ ਦੇ ਸਾਰੇ ਸਵਾਲਾਂ ਦੇ ਜਵਾਬ, ਜਵਾਬਦੇਹੀ ਤੇ ਇਸ ਤ੍ਰਾਸਦੀ ਤੋਂ ਪ੍ਰਭਾਵਿਤ ਲੋਕਾਂ ਨੂੰ ਨਿਆਂ ਦਿੱਤੇ ਜਾਣ ਦੀ ਵੀ ਪੈਰਵੀ ਕੀਤੀ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ