Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਪੰਜਾਬ ਦੇ ਮੰਤਰੀਆਂ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਮੋਰਚਾ ਖੋਲ੍ਹਿਆ

January 15, 2020 07:40 AM

* ਬਾਜਵਾ ਵੱਲੋਂ ਕੈਪਟਨ ਸਰਕਾਰ ਦੀ ਫਿਰ ਆਲੋਚਨਾ


ਚੰਡੀਗੜ੍ਹ, 14 ਜਨਵਰੀ, (ਪੋਸਟ ਬਿਊਰੋ)- ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਮੰਤਰੀਆਂ ਨੇ ਰਾਜ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਸਾਰਿਆਂ ਨੇ ਇਕ ਸੁਰ ਵਿੱਚ ਕਾਂਗਰਸ ਹਾਈ ਕਮਾਨ ਤੋਂ ਬਾਜਵਾ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਅੱਜ ਮੰਗਲਵਾਰ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਪਹਿਲਾਂ ਸਾਰੇ ਮੰਤਰੀਆਂ ਨੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਜਨਤਕ ਤੌਰ ਉੱਤੇ ਵਾਰ ਵਾਰ ਹਮਲੇ ਤੇ ਆਲੋਚਨਾ ਕਰਨ ਬਾਰੇ ਕਿਹਾ ਕਿ ਬਾਜਵਾ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਇਨ੍ਹਾਂ ਮੰਤਰੀਆਂ ਨੇ ਕਿਹਾ ਕਿ ਜੇ ਕੋਈ ਸ਼ਿਕਾਇਤ ਹੈ ਤਾਂ ਬਾਜਵਾ ਪਾਰਟੀ ਵਿੱਚ ਆਪਣੇ ਰੱਖ ਸਕਦੇ ਹਨ, ਪਰ ਉਹ ਜਾਣ-ਬੁੱਝ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਜ ਸਰਕਾਰ ਦੀ ਨਿੰਦਾ ਕਰਦੇ ਰਹਿੰਦੇ ਹਨ। ਇਨ੍ਹਾਂ ਮੰਤਰੀਆਂ ਨੇ ਪ੍ਰਤਾਪ ਸਿੰਘ ਬਾਜਵਾ ਉੱਤੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਹੱਥੀਂ ਖੇਡਣ ਦਾ ਦੋਸ਼ ਲਾ ਕੇ ਕਿਹਾ ਕਿ ਉਹ ਪਾਰਟੀ ਲੀਡਰਸ਼ਿਪ ਖ਼ਿਲਾਫ਼ ਬਗ਼ਾਵਤ ਦਾ ਝੰਡਾ ਚੁੱਕ ਰਹੇ ਹਨ, ਜਦੋਂ ਰਾਜ ਸਰਕਾਰ ਨੂੰ ਵਿਰੋਧੀ ਧਿਰ ਤੋਂ ਕੋਈ ਚੁਣੌਤੀ ਨਹੀਂ ਦਿੱਸਦੀ। ਮੰਤਰੀਆਂ ਨੇ ਕਿਹਾ ਕਿ ਜੇ ਇਹ ਵਿਹਾਰ ਰੋਕਿਆ ਨਾ ਗਿਆ ਤਾਂ ਪਾਰਟੀ ਵਿੱਚ ਹੇਠਾਂ ਗ਼ਲਤ ਸੰਦੇਸ਼ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਜਮਹੂਰੀ ਸਿਧਾਂਤਾਂ ਵਾਲੀ ਪਾਰਟੀ ਹੈ ਤੇ ਹਰ ਮੈਂਬਰ ਨੂੰ ਆਪਣੀ ਗੱਲ ਰੱਖਣ ਦਾ ਹੱਕ ਹੈ, ਪਰ ਜਨਤਕ ਤੌਰ ਉੱਤੇ ਮੱਤਭੇਦਾਂ ਦਾ ਪ੍ਰਗਟਾਵਾ ਤੇ ਇਕ ਸੀਨੀਅਰ ਆਗੂ ਦੇ ਅਜਿਹੇ ਬਿਆਨ ਦੇਣਾ ਪਾਰਟੀ ਦੇ ਹਿੱਤਾਂ ਲਈ ਨੁਕਸਾਨ ਦੇਹ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਇਸ ਦੌਰਾਨ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਦਾ ਵਿਹਾਰ ਪਾਰਟੀ ਨੂੰ ਕਮਜ਼ੋਰ ਕਰਨ ਵਾਲਾ ਹੈ। ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਕਿਸੇ ਨੂੰ ਮਨ ਮਰਜ਼ੀ ਮੁਤਾਬਕ ਬੋਲਣ ਦੀ ਖੁੱਲ੍ਹ ਨਹੀਂ ਹੋ ਸਕਦੀ। ਲੋਕਲ ਬਾਡੀਜ਼ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਮੁੱਦਾ ਦਿੱਲੀ ਵਿਖੇ ਪਾਰਟੀ ਹਾਈ ਕਮਾਂਨ ਕੋਲ ਰੱਖਣਾ ਚਾਹੀਦਾ ਹੈ ਤੇ ਕਿ ਕਿਸੇ ਤਰ੍ਹਾਂ ਦਾ ਮਤਭੇਦ ਹੈ ਤਾਂ ਪਾਰਟੀ ਪੱਧਰ ਉੱਤੇ ਰੱਖਣਾ ਤੇ ਹੱਲ ਕਰਨਾ ਚਾਹੀਦਾ ਹੈ। ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ‘ਅਸੀਂ ਆਪਸੀ ਏਕੇ ਸਦਕਾ ਪੰਜਾਬ ਵਿਚ ਐਨੀਆਂ ਸੀਟਾਂ ਜਿੱਤੀਆਂ ਹਨ, ਇਸ ਏਕਤਾ ਨੂੰ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ।`
ਹੋਰਨਾਂ ਮੰਤਰੀਆਂ ਓਮ ਪ੍ਰਕਾਸ਼ ਸੋਨੀ, ਸਾਧੂ ਸਿੰਘ ਧਰਮਸੋਤ ਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵੀ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਦੀਆਂ ਕਾਰਵਾਈਆਂ ਪਾਰਟੀ ਦਾ ਨੁਕਸਾਨ ਕਰ ਰਹੀਆਂ ਹਨ। ਮੰਤਰੀਆਂ ਅਰੁਣਾ ਚੌਧਰੀ, ਰਜ਼ੀਆ ਸੁਲਤਾਨਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ, ਗੁਰਪੀ੍ਰਤ ਸਿੰਘ ਕਾਂਗੜ, ਵਿਜੈ ਇੰਦਰ ਸਿੰਗਲਾ, ਸੁੰਦਰ ਸ਼ਾਮ ਅਰੋੜਾ ਅਤੇ ਭਾਰਤ ਭੂਸ਼ਣ ਆਸ਼ੂ ਨੇ ਪਾਰਟੀ ਹਾਈ ਕਮਾਂਨ ਦੇ ਦਖ਼ਲ ਨਾਲ ਸਹਿਮਤੀ ਪ੍ਰਗਟਾਈ ਹੈ। ਇਨ੍ਹਾਂ ਸਾਰਿਆਂ ਦਾ ਕਹਿਣਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਵਿਕਾਸ ਵਿਚ ਦਿਲਚਸਪੀ ਨਹੀਂ ਰੱਖਦੇ ਅਤੇ ਸਿਰਫ਼ ਮੁੱਖ ਮੰਤਰੀ ਦੀ ਲਗਾਤਾਰ ਨਿੰਦਿਆ ਕਰ ਕੇ ਆਪਣੇ ਹਿੱਤਾਂ ਦੀ ਪੂਰਤੀ ਲਈ ਸਿਆਸੀ ਮੁੱਦਾ ਬਣਾ ਰਹੇ ਸਨ।
ਓਧਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਚ ਬਿਜਲੀ ਮਹਿੰਗੀ ਹੋਣ ਦੇ ਸਵਾਲ ਉੱਤੇ ਕੈਪਟਨ ਅਮਰਿੰਦਰ ਸਿੰਘ ਅਤੇ ਰਾਜ ਸਰਕਾਰ ਦੀ ਇਕ ਵਾਰ ਫਿਰ ਸਖ਼ਤ ਨਿੰਦਾ ਕੀਤੀ ਹੈ। ਉਹ ਇਸ ਤੋਂ ਪਹਿਲਾਂ ਰੇਤ ਮਾਫ਼ੀਆ, ਡਰੱਗ ਮਾਫ਼ੀਆ, ਟਰਾਂਸਪੋਰਟ ਮਾਫ਼ੀਆ ਸਮੇਤ ਕਈ ਮੁੱਦਿਆਂ ਉੱਤੇ ਪੰਜਾਬ ਸਰਕਾਰ ਉੱਤੇ ਤਿੱਖੇ ਹਮਲੇ ਕਰ ਚੁੱਕੇ ਹਨ। ਇਸ ਵੇਲੇ ਜਦੋਂ ਬਿਜਲੀ ਦੀਆਂ ਵਧੀਆਂ ਦਰਾਂ ਕਾਰਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਿੱਜੀ ਥਰਮਲ ਪਲਾਂਟ ਕੰਪਨੀਆਂ ਨਾਲ ਸਰਕਾਰ ਦੀ ਮਿਲੀਭੁਗਤ ਦੇ ਦੋਸ਼ ਲਾ ਰਹੇ ਅਤੇ ਸੀ ਬੀ ਆਈ ਜਾਂਚ ਦੀ ਮੰਗ ਕਰ ਰਹੇ ਹਨ ਤਾਂ ਬਾਜਵਾ ਨੇ ਵਿਧਾਨ ਸਭਾ ਸੈਸ਼ਨ ਵਿਚ ਇਸ ਬਾਰੇ ਵ੍ਹਾਈਟ ਪੇਪਰ ਪੇਸ਼ ਕਰਨ ਦੀ ਮੰਗ ਕਰ ਦਿੱਤੀ ਹੈ।
ਵਰਨਣ ਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਦੂਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ 2002 ਵਿੱਚ ਬਣੀ ਸਰਕਾਰ ਦੌਰਾਨ ਵਧਣੀ ਸ਼ੁਰੂ ਹੋਈ ਸੀ, ਜਦੋਂ ਬਾਜਵਾ ਪੰਜਾਬ ਦੇ ਮੰਤਰੀ ਸਨ ਤੇ ਉਨ੍ਹਾਂ ਦਾ ਨਾਂ ਗੁਜਰਾਤ ਵਿਚ ਇਕ ਔਰਤ ਨਾਲ ਸਬੰਧਾਂ ਦੇ ਕਾਰਨ ਉਛਲਿਆ ਸੀ। ਫਿਰ ਪ੍ਰਤਾਪ ਸਿੰਘ ਬਾਜਵਾ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਸਾਥੀਆਂ ਨੇ, ਜਿਨ੍ਹਾਂ ਵਿਚੋਂ ਕਈ ਇਸ ਵੇਲੇ ਪੰਜਾਬ ਦੇ ਮੰਤਰੀ ਹਨ, ਹਾਈ ਕਮਾਨ ਤੋਂ ਬਾਜਵਾ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਤੇ ਉਸ ਨੂੰ ਪ੍ਰਧਾਨ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਪਿਛਲੇ ਦਿਨੀਂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਕਾਂਗਰਸ ਵੱਲੋਂ ਚੋਣਾਂ ਦੌਰਾਨ ਚੋਣ ਦੇ ਵਕਤ ਕੀਤੇ ਵਾਅਦਿਆਂ ਉੱਤੇ ਅਮਲ ਨਾ ਹੋਣ ਕਾਰਨ ਕੈਪਟਨ ਸਰਕਾਰ ਦੀ ਨੁਕਤਾਚੀਨੀ ਕੀਤੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ