Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਕੁਈਨ ਨੇ ਪ੍ਰਿੰਸ ਹੈਰੀ ਅਤੇ ਮੇਗਨ ਮਾਰਕਲ ਨੂੰ ਨਵੀਂ ਜ਼ਿੰਦਗੀ ਸ਼ੁਰੂ ਕਰਨ ਦੀ ਸਹਿਮਤੀ ਦਿੱਤੀ

January 15, 2020 07:49 AM

ਲੰਡਨ, 14 ਜਨਵਰੀ (ਪੋਸਟ ਬਿਊਰੋ)- ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈਥ ਨੇ ਕੱਲ੍ਹ ਸ਼ਾਹੀ ਪਰਵਾਰ ਦੇ ਮੈਬਰਾਂ ਨਾਲ ਮੁਲਾਕਾਤ ਕਰਕੇ ਰਾਜਕੁਮਾਰ ਹੈਰੀ ਤੇ ਉਸ ਦੀ ਪਤਨੀ ਮੇਗਨ ਮਾਰਕਲ ਨੂੰ ਨਵੀਂ ਤੇ ਆਜ਼ਾਦ ਜ਼ਿੰਦਗੀ ਸ਼ੁਰੂ ਕਰਨ ਦੀ ਸਹਿਮਤੀ ਦੇ ਦਿੱਤੀ ਹੈ। ਮਹਾਰਾਣੀ ਵੱਲੋਂ ਜਾਰੀ ਬਿਆਨ ਮੁਤਾਬਕ ਉਹ ਪ੍ਰਿੰਸ ਹੈਰੀ ਅਤੇ ਮੇਗਨ ਨੂੰ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਦੀ ਹਮਾਇਤ ਕਰਦੇ ਹਨ।
ਇਸ ਬਿਆਨ ਮੁਤਾਬਕ ਕੁਈਨ ਨੇ ਕਿਹਾ ਕਿ ਭਾਵੇਂ ਅਸੀਂ ਉਨ੍ਹਾਂ ਨੂੰ ਪੂਰਾ ਸਮਾਂ ਸ਼ਾਹੀ ਪਰਵਾਰ ਦੇ ਮੈਂਬਰ ਵਜੋਂ ਕੰਮ ਕਰਦੇ ਰਹਿਣ ਨੂੰ ਪਹਿਲ ਦਿੰਦੇ ਹਾਂ, ਅਸੀਂ ਉਨ੍ਹਾਂ ਦੇ ਫ਼ੈਸਲੇ ਦਾ ਸਨਮਾਨ ਕਰਦੇ ਹਾਂ ਤੇ ਸਮਝਦੇ ਹਾਂ ਕਿ ਉਹ ਆਜ਼ਾਦ ਜ਼ਿੰਦਗੀ ਜਿਊਣਾ ਚਾਹੁੰਦੇ ਹਨ, ਜਦ ਕਿ ਉਹ ਸ਼ਾਹੀ ਪਰਵਾਰ ਦਾ ਹਿੱਸਾ ਬਣੇ ਰਹਿਣਗੇ। ਹੈਰੀ ਅਤੇ ਮੇਗਨ ਇਹ ਸਪੱਸ਼ਟ ਕਰ ਚੁੱਕੇ ਹਨ ਕਿ ਨਵੀਂ ਜ਼ਿੰਦਗੀ ਲਈ ਉਹ ਜਨਤਕ ਫੰਡਾਂ ਵਿੱਚੋਂ ਕੋਈ ਮਾਲੀ ਮਦਦ ਨਹੀਂ ਚਾਹੁੰਦੇ ਅਤੇ ਯੂ ਕੇ ਅਤੇ ਉਤਰੀ ਅਮਰੀਕਾ 'ਚ ਵਿੱਚ ਸਮਾਂ ਬਿਤਾਉਣ ਲਈ ਸਮਝੌਤਾ ਹੋਇਆ ਹੈ। ਸ਼ਾਹੀ ਫ਼ਰਮਾਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਹ ਪਰਵਾਰ ਦਾ ਬਹੁਤ ਗੁੰਝਲਦਾਰ ਮਸਲਾ ਸੀ ਜੋ ਹੱਲ ਕਰ ਲਿਆ ਗਿਆ ਹੈ ਤੇ ਕੁਝ ਹੋਰ ਕੰਮ ਕਰਨਾ ਰਹਿੰਦਾ ਹੈ, ਆਖ਼ਰੀ ਫ਼ੈਸਲਾ ਅਗਲੇ ਕੁਝ ਦਿਨਾਂ ਵਿੱਚ ਲੈ ਲਿਆ ਜਾਵੇਗਾ। ਮਹਾਰਾਣੀ ਦੇ ਨਿੱਜੀ ਨਿਵਾਸ 'ਤੇ ਸ਼ਾਹੀ ਪਰਵਾਰ ਦੀ ਇਸ ਮੀਟਿੰਗ ਵਿੱਚ ਪਿੰ੍ਰਸ ਹੈਰੀ ਤੋੋਂ ਇਲਾਵਾ ਪ੍ਰਿੰਸ ਚਾਰਲਸ, ਪ੍ਰਿੰਸ ਵਿਲੀਅਮ ਹਾਜ਼ਰ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ