Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਲੰਡਨ ਦੇ ਰੈਸਤਰਾਂ ਦੀ ਤਸਵੀਰ ਵਾਇਰਲ

January 15, 2020 07:51 AM

ਇਸਲਾਮਾਬਾਦ, 14 ਜਨਵਰੀ (ਪੋਸਟ ਬਿਊਰੋ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਲੰਡਨ ਦੇ ਇਕ ਰੈਸਤਰਾਂ ਦੀ ਤਸਵੀਰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਹੈ। ਇਸ ਕਾਰਨ ਵਿਰੋਧੀ ਧਿਰ ਨੇ ਉਨ੍ਹਾਂ ਦੀ ਬਿਮਾਰੀ ਉੱਤੇ ਸਵਾਲ ਚੁੱਕੇ ਹਨ।
ਭ੍ਰਿਸ਼ਟਾਚਾਰ ਦੇ ਕੇਸ ਵਿੱਚ ਸੱਤ ਸਾਲ ਦੀ ਸਜ਼ਾ ਕੱਟ ਰਹੇ ਸ਼ਰੀਫ਼ (69) ਬਿਮਾਰੀ ਕਾਰਨ ਜ਼ਮਾਨਤ ਮਿਲਣ ਉੱਤੇ ਇਲਾਜ ਲਈ ਨਵੰਬਰ 2019 ਵਿੱਚ ਵਿਸ਼ੇਸ਼ ਹਵਾਈ ਐਂਬੂਲੈਂਸ ਰਾਹੀਂ ਲੰਡਨ ਗਏ ਸਨ। ਪੀ ਐੱਮ ਐੱਲ-ਐੱਨ ਦੇ ਮੁਖੀ ਨਵਾਜ਼ ਸ਼ਰੀਫ ਦਾ ਇਸ ਸਮੇਂ ਕਈ ਬਿਮਾਰੀਆਂ ਦਾ ਇਲਾਜ ਲੰਡਨ ਵਿਚ ਹੋ ਰਿਹਾ ਹੈ। ਇਸ ਸੋਮਵਾਰ ਲੀਕ ਹੋਈ ਇਸ ਤਸਵੀਰ ਤੋਂ ਸ਼ਰੀਫ਼ ਦੀ ਸਿਹਤ ਠੀਕ ਲੱਗਦੀ ਹੈ, ਉਹ ਆਪਣੇ ਪੁੱਤਰ ਹਸਨ, ਪੀ ਐੱਮ ਐੱਲ-ਐੱਨ ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ਼ ਅਤੇ ਉਨ੍ਹਾਂ ਦੇ ਪੁੱਤਰ ਸਲਮਾਨ ਤੇ ਸਾਬਕਾ ਵਿੱਤ ਮੰਤਰੀ ਇਸਹਾਕ ਡਾਰ ਨਾਲ ਬੈਠੇ ਹਨ। ਕੇਂਦਰੀ ਸਾਇੰਸ ਮੰਤਰੀ ਫਵਾਦ ਚੌਧਰੀ ਨੇ ਇਹ ਤਸਵੀਰ ਅਪਲੋਡ ਕਰ ਕੇ ਆਪਣੇ ਟਵਿੱਟਰ ਉੱਤੇ ਪਾਈ ਹੈ ਅਤੇ ਆਪਣੇ ਕੁਮੈਂਟ ਵਿਚ ਕਿਹਾ ਹੈ ਕਿ ਲੰਡਨ ਦੇ ਆਈ ਸੀ ਯੂ ਵਿੱਚ ਇਲਾਜ ਕਰਵਾ ਰਹੇ ਮਰੀਜ਼ ਦੀ ਹਾਲਤ ਵਿੱਚ ਕਾਫ਼ੀ ਸੁਧਾਰ ਹੈ।
‘ਡਾਨ` ਅਖ਼ਬਾਰ ਅਨੁਸਾਰ ਨਵਾਜ਼ ਸ਼ਰੀਫ ਦੀ ਇਸ ਤਸਵੀਰ ਬਾਰੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਅਗਵਾਈ ਵਿੱਚ ਇਸਲਾਮਾਬਾਦ ਵਿਖੇ ਹੋਈ ਮੀਟਿੰਗ ਵਿਚ ਵੀ ਵਿਚਾਰ ਕੀਤਾ ਗਿਆ। ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਮਰੀਜ਼ ਨੂੰ ਇਲਾਜ ਲਈ ਵਿਦੇਸ਼ ਭੇਜਣ ਸਮੇਂ ਡਾਕਟਰ ਇਹ ਕਹਿੰਦੇ ਸਨ ਕਿ ਉਸ ਦੀ ਕਿਸੇ ਵੀ ਸਮੇਂ ਮੌਤ ਹੋ ਸਕਦੀ ਹੈ, ਪ੍ਰੰਤੂ ਉਹ ਮਰੀਜ਼ ਬਿਲਕੁਲ ਠੀਕ ਠਾਕ ਲੱਗਦਾ ਹੈ। ਇਸ ਤਸਵੀਰ ਨਾਲ ਨਵਾਜ਼ ਸ਼ਰੀਫ਼ ਨੂੰ ਜ਼ਮਾਨਤ ਲਈ ਹੋਰ ਸਮਾਂ ਮਿਲਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ