Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਬੰਗਾਲ ਭਾਜਪਾ ਦੇ ਪ੍ਰਧਾਨ ਨੇ ਕਿਹਾ, ਵਿਰੋਧੀਆਂ ਨੂੰ ਕੁੱਤਿਆਂ ਵਾਂਗ ਗੋਲੀ ਮਾਰੀ ਸੀ

January 15, 2020 07:54 AM

* ਬਾਅਦ ਵਿੱਚ ਭਾਜਪਾ ਨੇ ਬਿਆਨ ਤੋਂ ਪੱਲਾ ਝਾੜਿਆ


ਕੋਲਕਾਤਾ, 14 ਜਨਵਰੀ (ਪੋਸਟ ਬਿਊਰੋ)- ਪੱਛਮੀ ਬੰਗਾਲ ਦੀ ਭਾਜਪਾ ਦੇ ਪ੍ਰਧਾਨ ਦਿਲੀਪ ਘੋਸ਼ ‘ਕੁੱਤਿਆਂ ਵਾਂਗ ਗੋਲੀ ਮਾਰੀ’ ਬਿਆਨ ਦੇ ਕੇ ਫਸ ਗਏ ਹਨ। ਉਨ੍ਹਾਂ ਨੇ ਬੀਤੇ ਐਤਵਾਰ ਨਾਦੀਆ ਵਿੱਚ ਇੱਕ ਰੈਲੀ ਵਿੱਚ ਇਹ ਕਿਹਾ ਸੀ, ‘ਦੀਦੀ (ਮਮਤਾ ਬੈਨਰਜੀ) ਦੀ ਪੁਲਸ ਉਨ੍ਹਾਂ ਲੋਕਾਂ ਦੇ ਵਿਰੁੱਧ ਕੋਈ ਕਾਰਵਾਈ ਨਹੀਂ ਕਰਦੀ, ਜਿਹੜੇ ਜਨਤਕ ਜਾਇਦਾਦਾਂ ਦਾ ਨੁਕਸਾਨ ਕਰਦੇ ਹਨ, ਕਿਉਂਕਿ ਉਹ ਉਨ੍ਹਾਂ ਦੇ ਵੋਟਰ ਹਨ। ਉੱਤਰ ਪ੍ਰਦੇਸ਼, ਅਸਾਮ ਅਤੇ ਕਰਨਾਟਕ ਵਿੱਚ ਸਾਡੀ ਸਰਕਾਰ ਅਜਿਹੇ ਲੋਕਾਂ ਨੂੰ ਕੁੱਤਿਆਂ ਦੀ ਤਰ੍ਹਾਂ ਗੋਲੀ ਮਾਰ ਦਿੰਦੀ ਹੈ।”
ਦਿਲੀਪ ਘੋਸ਼ ਨੇ ਕਿਹਾ ਕਿ ਉਨ੍ਹਾਂ ਨੇ ਉਨ੍ਹਾਂ ਲੋਕਾਂ ਦੇ ਖਿਲਾਫ ਕਾਰਵਾਈ ਨਾ ਕਰਨ ਦੇ ਲਈ ਪੱਛਮੀ ਬੰਗਾਲ ਪੁਲਸ ਦੀ ਆਲੋਚਨਾ ਕੀਤੀ ਹੈ, ਜਿਨ੍ਹਾਂ ਨੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਰੇਲ ਪਟੜੀਆਂ, ਬੱਸਾਂ ਅਤੇ ਹੋਰ ਜਨਤਕ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਨੇ ਕਿਹਾ, ‘‘ਮਮਤਾ ਬੈਨਰਜੀ ਦੀ ਪੁਲਸ ਨੇ ਅਜਿਹੇ ਲੋਕਾਂ ਦੇ ਖਿਲਾਫ ਕੋਈ ਕੇਸ ਦਰਜ ਨਹੀਂ ਕੀਤਾ, ਜਦ ਕਿ ਦੂਜੇ ਪਾਸੇ ਉਤਰ ਪ੍ਰਦੇਸ਼, ਕਰਨਾਟਕ ਅਤੇ ਆਸਾਮ ਵਰਗੇ ਭਾਜਪਾ ਰਾਜ ਵਾਲੇ ਸੂਬਿਆਂ ਵਿੱਚ ਜਨਤਕ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਲਈ ਲੋਕਾਂ ਨੂੰ ਗੋਲੀ ਮਾਰੀ ਗਈ, ਕਿਉਂਕਿ ਇਹ ਜਾਇਦਾਦ ਉਨ੍ਹਾਂ ਦੇ ਬਾਪ ਦੀ ਨਹੀਂ ਸੀ।” ਇਸ ਬਿਆਨ ਤੋਂ ਭਾਜਪਾ ਨੇ ਪੱਲਾ ਝਾੜ ਲਿਆ ਹੈ।
ਕੇਂਦਰੀ ਮੰਤਰੀ ਬਾਬੁਲ ਸੁਪਰੀਓ ਨੇ ਦਿਲੀਪ ਘੋਸ਼ ਦੇ ਬਿਆਨ ਉਤੇ ਪਾਰਟੀ ਵੱਲੋਂ ਸਫਾਈ ਦਿੰਦੇ ਹੋਏ ਟਵੀਟ ਕੀਤਾ, ‘‘ਦਿਲੀਪ ਘੋਸ਼ ਨੇ ਜੋ ਕਿਹਾ, ਉਸ ਨਾਲ ਭਾਜਪਾ ਦਾ ਕੋਈ ਲੈਣਾ-ਦੇਣਾ ਨਹੀਂ। ਇਹ ਉਨ੍ਹਾਂ ਦੀ ਆਪਣੀ ਸੋਚ ਹੈ। ਉੱਤਰ ਪ੍ਰਦੇਸ਼ ਤੇ ਅਸਾਮ ਵਿੱਚ ਭਾਜਪਾ ਸਰਕਾਰ ਕਦੇ ਵੀ ਕਿਸੇ ਵਜ੍ਹਾ ਨਾਲ ਲੋਕਾਂ ਨੂੰ ਗੋਲੀ ਨਹੀਂ ਮਾਰਦੀ, ਇਹ ਦਿਲੀਪ ਘੋਸ਼ ਦਾ ਬੇਹੱਦ ਗੈਰ ਜ਼ਿੰਮੇਦਾਰਾਨਾ ਬਿਆਨ ਹੈ।” ਤਿ੍ਰਣਮੂਲ ਕਾਂਗਰਸ ਦੇ ਜਨਰਲ ਸੈਕਟਰੀ ਅਤੇ ਰਾਜ ਮੰਤਰੀ ਪਾਰਥ ਚੈਟਰਜੀ ਨੇ ਕਿਹਾ ਕਿ ਇਹ ਬਿਆਨ ਭਾਜਪਾ ਦੀ ਮਾਨਸਿਕਤਾ ਦੱਸਦਾ ਹੈ।
ਦੂਸਰੇ ਪਾਸੇ ਉਤਰ ਪ੍ਰਦੇਸ਼ ਦੇ ਲੇਬਰ ਰਾਜ ਮੰਤਰੀ ਰਘੁਰਾਜ ਸਿੰਘ ਨੇ ਵੀ ਐਤਵਾਰ ਨੂੰ ਅਲੀਗੜ੍ਹ ਵਿੱਚ ਭੜਕਾਊ ਬਿਆਨ ਦਿੱਤਾ ਹੈ। ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ ਵਿੱਚ ਰੈਲੀ ਵਿੱਚ ਉਨ੍ਹਾਂ ਨੇ ਧਮਕੀ ਦਿੰਦੇ ਹੋਏ ਕਿਹਾ, ‘‘ਜੇ ਤੁਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਖਿਲਾਫ ਨਾਅਰੇ ਲਾਉਂਦੇ ਹੋ ਤਾਂ ਤੁਹਾਨੂੰ ਜਿੰਦਾ ਦਫਨ ਕਰ ਦਿਆਂਗਾ।” ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿੱਚ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਖਿਲਾਫ ਨਾਅਰੇ ਲਾਏ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼