Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਨਰਿੰਦਰ ਮੋਦੀ ਦੀ ਤੁਲਨਾ ਸ਼ਿਵਾਜੀ ਨਾਲ ਕਰਨ ਉਤੇ ਵਿਵਾਦ

January 15, 2020 07:55 AM

ਮੁਬੰਈ, 14 ਜਨਵਰੀ (ਪੋਸਟ ਬਿਊਰੋ)- ਭਾਜਪਾ ਆਗੂ ਜਯ ਭਗਵਾਨ ਗੋਇਲ ਵੱਲੋਂ ਲਿਖੀ ਕਿਤਾਬ ‘ਆਜ ਕੇ ਸ਼ਿਵਾਜੀ-ਨਰਿੰਦਰ ਮੋਦੀ' ਉੱਤੇ ਵਿਵਾਦ ਪੈਦਾ ਹੋ ਗਿਆ ਹੈ। ਸ਼ਿਵ ਸੈਨਾ ਅਤੇ ਹੋਰ ਵਿਰੋਧੀ ਧਿਰਾਂ ਨੇ ਨਰਿੰਦਰ ਮੋਦੀ ਦੀ ਤੁਲਨਾ ਸ਼ਿਵਾਜੀ ਨਾਲ ਕੀਤੇ ਜਾਣ 'ਤੇ ਰੋਸ ਪ੍ਰਗਾਟ ਕੀਤਾ ਹੈ।
ਸਿ਼ਵ ਸੈਨਾ ਪ੍ਰਧਾਨ ਉਧਵ ਠਾਕਰੇ ਦੀ ਅਗਵਾਈ ਹੇਠਲੀ ਮਹਾਰਾਸ਼ਟਰ ਵਿਕਾਸ ਅਗਾੜੀ ਸਰਕਾਰ ਨੇ ਕਿਤਾਬ ਦੀ ਆਲੋਚਨਾ ਕੀਤੀ ਹੈ। ਐਨ ਸੀ ਪੀ, ਸੰਭਾਜੀ ਬਿਗ੍ਰੇਡ ਅਤੇ ਸ਼ਿਵ ਸੈਨਾ ਨੇ ਇਸ ਦੇ ਵਿਰੋਧ 'ਚ ਕੱਲ੍ਹ ਪੁਣੇ ਅਤੇ ਸ਼ੋਲਾਪੁਰ 'ਚ ਪ੍ਰਦਰਸ਼ਨ ਕੀਤੇ ਸਨ। ਸ਼ਿਵ ਸੈਨਾ ਆਗੂ ਸੰਜੈ ਰਾਊਤ ਨੇ ਸ਼ਿਵਾਜੀ ਮਹਾਰਾਜ ਦੇ ਵੰਸ਼ਜਾਂ ਨੂੰ ਕਿਹਾ ਕਿ ਉਹ ਸਪੱਸ਼ਟ ਕਰਨ ਕਿ ਕੀ ਉਹ ਪ੍ਰਧਾਨ ਮੰਤਰੀ ਦੀ ਤੁਲਨਾ ਸ਼ਿਵਾਜੀ ਨਾਲ ਕਰਨਾ ਪਸੰਦ ਕਰਨਗੇ। ਮੁੰਬਈ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਜੇ ਰਾਊਤ ਨੇ ਕਿਹਾ ਕਿ ਭਾਜਪਾ ਐਲਾਨ ਕਰੇ ਕਿ ਕਿਤਾਬ ਨਾਲ ਉਸ ਦਾ ਕੁਝ ਵੀ ਲੈਣਾ-ਦੇਣਾ ਨਹੀਂ। ਉਨ੍ਹਾਂ ਭਾਜਪਾ ਦੇ ਰਾਜ ਸਭਾ ਮੈਂਬਰ ਸੰਭਾਜੀ ਰਾਜੇ, ਜੋ ਸ਼ਿਵਾਜੀ ਦੇ ਵੰਸ਼ਜਾਂ ਵਿੱਚੋਂ ਹਨ, ਉੱਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਜੇ ਉਹ ਕਿਤਾਬ ਨਾਲ ਸਹਿਮਤ ਨਹੀਂ ਹਨ ਤਾਂ ਉਨ੍ਹਾਂ ਨੂੰ ਭਾਜਪਾ ਦਾ ਸਾਥ ਛੱਡ ਦੇਣਾ ਚਾਹੀਦਾ ਹੈ।
ਸੰਭਾਜੀ ਰਾਜੇ ਨੇ ਕੱਲ੍ਹ ਭਾਜਪਾ ਪ੍ਰਧਾਨ ਅਮਿਤ ਸ਼ਾਹ ਤੋਂ ਮੰਗ ਕੀਤੀ ਸੀ ਕਿ ਕਿਤਾਬ 'ਤੇ ਪਾਬੰਦੀ ਲਾਈ ਜਾਵੇ ਜੋ ਭਾਜਪਾ ਦੇ ਦਿੱਲੀ ਦਫ਼ਤਰ ਨੇ ਪ੍ਰਕਾਸ਼ਿਤ ਕੀਤੀ ਹੈ। ਮਹਾਰਾਸ਼ਟਰ ਕਾਂਗਰਸ ਦੇ ਤਰਜਮਾਨ ਅਤੁਲ ਲੋਧੇ ਨੇ ਗੋੋਇਲ ਖ਼ਿਲਾਫ਼ ਨਾਗਪੁਰ ਪੁਲਸ ਸਟੇਸ਼ਨ 'ਚ ਸ਼ਿਕਾਇਤ ਵੀ ਦਰਜ ਕਰਾਈ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਤੁਲਨਾ ਛਤਰਪਤੀ ਸ਼ਿਵਾਜੀ ਮਹਾਰਾਜ ਨਾਲ ਕਰਕੇ ਗੋਇਲ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪੁਚਾਈ ਹੈ। ਸ਼ੋਲਾਪੁਰ 'ਚ ਸ਼ਿਵ ਸੈਨਾ ਵਰਕਰ ਦਿਨਕਰ ਜਗਦਾਲੇ ਨੇ ਫ਼ੌਜਦਾਰ ਚਾਵੜੀ ਪੁਲਸ ਸਟੇਸ਼ਨ 'ਚ ਕਿਤਾਬ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਐਨ ਸੀ ਪੀ ਵਰਕਰਾਂ ਅਤੇ ਸੰਭਾਜੀ ਬ੍ਰਿਗੇਡ ਨੇ ਪੁਣੇ 'ਚ ਲਾਲਮਹਿਲ ਇਲਾਕੇ 'ਚ ਪ੍ਰਦਰਸ਼ਨ ਕੀਤੇ।
ਭਾਜਪਾ ਨੇ ਕਿਤਾਬ ਤੋਂ ਦੂਰੀ ਬਣਾਉਂਦਿਆਂ ਕਿਹਾ ਕਿ ਪਾਰਟੀ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ। ਮੋਦੀ ਦੀ ਤੁਲਨਾ ਸ਼ਿਵਾਜੀ ਨਾਲ ਇਸ ਲਈ ਕੀਤੀ ਕਿਉਂਕਿ ਸ਼ਿਵਾਜੀ ਵਾਂਗ ਮੋਦੀ ਵੀ ਸਾਰਿਆਂ ਨੂੰ ਨਾਲ ਲੈ ਕੇ ਚੱਲ ਰਹੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ