Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਭਾਰਤ

ਸੀ ਏ ਏ ਅਤੇ ਐੱਨ ਆਰ ਸੀ ਉੱਤੇ ਮੋਦੀ, ਸ਼ਾਹ ਨੇ ਦੇਸ਼ ਨੂੰ ਕੀਤਾ ਗੁੰਮਰਾਹ

January 15, 2020 07:58 AM

ਨਵੀਂ ਦਿੱਲੀ, 14 ਜਨਵਰੀ (ਪੋਸਟ ਬਿਊਰੋ)- ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਦੋਸ਼ ਲਾਇਆ ਹੈ ਕਿ ਨਾਗਰਿਕਤਾ (ਸੋਧ) ਕਾਨੂੰਨ (ਸੀ ਏ ਏ) ਅਤੇ ਰਾਸ਼ਟਰੀ ਨਾਗਰਿਕਤਾ ਰਜਿਸਟਰ (ਐੱਨ ਆਰ ਸੀ) 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਨੂੰ ਗੁੰਮਰਾਹ ਕੀਤਾ ਹੈ।
ਕੱਲ੍ਹ ਇਥੇ ਪਾਰਲੀਮੈਂਟ ਭਵਨ ਕੰਪਲੈਕਸ ਵਿੱਚ ਕਈ ਵਿਰੋਧੀ ਪਾਰਟੀਆਂ ਦੀ ਬੈਠਕ ਦੌਰਾਨ ਸੋਨੀਆ ਗਾਂਧੀ ਨੇ ਕਿਹਾ ਕਿ ਸਰਕਾਰ ਨੇ ਇੱਕ ਦਮਨ ਚੱਕਰ ਚਲਾਇਆ ਹੋਇਆ ਹੈ। ਉਸ ਵੱਲੋਂ ਨਫਰਤ ਫੈਲਾਈ ਜਾ ਰਹੀ ਹੈ ਤੇ ਸਮਾਜ ਨੂੰ ਧਰਮ ਦੇ ਆਧਾਰ 'ਤੇ ਵੰਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਬਿਆਨ ਉਲਟ ਪੁਲਟ ਹਨ। ਦੋਵੇਂ ਲਗਾਤਾਰ ਭੜਕਾਊ ਬਿਆਨ ਦੇ ਰਹੇ ਹਨ। ਹਿੰਸਾ ਅਤੇ ਅਤਿਆਚਾਰ ਪ੍ਰਤੀ ਉਹ ਗੈਰ ਗੰਭੀਰ ਬਣੇ ਹੋਏ ਹਨ। ਸੋਨੀਆ ਨੇ ਵੱਖ-ਵੱਖ ਯੂਨੀਵਰਸਿਟੀ ਵਿੱਚ ਹਿੰਸਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਸਰਕਾਰ ਦੀ ਅਸਮਰੱਥਾ ਸਾਬਿਤ ਹੋ ਗਈ ਹੈ। ਦੋਵੇਂ ਪ੍ਰਮੁੱਖ ਆਗੂ ਰਾਜ ਕਰਨ ਦੇ ਯੋਗ ਨਹੀਂ ਹਨ। ਮੌਜੂਦਾ ਸਰਕਾਰ ਲੋਕਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਵਿੱਚ ਨਾਕਾਮ ਰਹੀ ਹੈ। ਦੇਸ਼ ਵਿੱਚ ਹਰ ਪਾਸੇ ਅਸ਼ਾਂਤੀ ਦਾ ਮਾਹੌਲ ਹੈ। ਸੰਵਿਧਾਨ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਖਾਸ ਕਰ ਕੇ ਉਤਰ ਪ੍ਰਦੇਸ਼ ਵਿੱਚ ਸਮਾਜ ਦੇ ਵੱਡੇ ਤਬਕੇ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ 'ਤੇ ਹਮਲੇ ਹੋ ਰਹੇ ਹਨ।
ਕਾਂਗਰਸ ਪ੍ਰਧਾਨ ਨੇ ਦਾਅਵਾ ਕੀਤਾ ਕਿ ਆਸਾਮ ਵਿੱਚ ਐੱਨ ਆਰ ਸੀ ਪੁੱਠੀ ਪੈ ਗਈ ਹੈ। ਮੋਦੀ ਸ਼ਾਹ ਦੀ ਸਰਕਾਰ ਹੁਣ ਐੱਨ ਪੀ ਆਰ ਲਿਆਉਣ ਲਈ ਸਰਗਰਮ ਹੋ ਗਈ ਹੈ। ਇਹ ਸਪੱਸ਼ਟ ਹੈ ਕਿ ਐਨ ਪੀ ਆਰ ਨੂੰ ਪੂਰੇ ਦੇਸ਼ ਵਿੱਚ ਐੱਨ ਆਰ ਸੀ ਨੂੰ ਲਾਗੂ ਕਰਨ ਲਈ ਲਿਆਂਦਾ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ਦੀ ਉਕਤ ਬੈਠਕ ਵਿੱਚ ਸੀ ਏ ਏ ਵਿਰੁੱਧ ਹੋਏ ਵਿਖਾਵਿਆਂ ਅਤੇ ਕਈ ਯੂਨੀਵਰਸਿਟੀਆਂ ਵਿੱਚ ਹਿੰਸਾ ਪਿੱਛੋਂ ਪੈਦਾ ਹੋਏ ਹਾਲਾਤ ਦੇ ਨਾਲ ਹੋਰਨਾਂ ਮੁੱਦਿਆਂ 'ਤੇ ਵੀ ਚਰਚਾ ਕੀਤੀ ਗਈ। ਬੈਠਕ ਵਿੱਚ 20 ਪਾਰਟੀਆਂ ਦੇ ਆਗੂ ਸ਼ਾਮਲ ਹੋਏ।
ਵਿਰੋਧੀ ਪਾਰਟੀਆਂ ਦੀ ਬੈਠਕ ਤੋਂ ਸ਼ਿਵ ਸੈਨਾ ਸਮੇਤ ਚਾਰ ਪਾਰਟੀਆਂ ਗੈਰ ਹਾਜ਼ਰ ਰਹੀਆਂ। ਸ਼ਿਵ ਸੈਨਾ, ਬਸਪਾ, ਆਮ ਆਦਮ ਪਾਰਟੀ ਅਤੇ ਤਿ੍ਰਣਮੂਲ ਕਾਂਗਰਸ ਦੇ ਨੁਮਾਇੰਦੇ ਨਹੀਂ ਆਏ। ਉਕਤ ਚਾਰਾਂ ਪਾਰਟੀਆਂ ਦੇ ਆਪਣੇ-ਆਪਣੇ ਸਿਆਸੀ ਕਾਰਨ ਹਨ, ਜਿਨ੍ਹਾਂ ਦੇ ਆਧਾਰ 'ਤੇ ਉਨ੍ਹਾਂ ਦੇ ਨੁਮਾਇੰਦੇੇ ਕਾਂਗਰਸ ਦੀ ਅਗਵਾਈ ਵਾਲੀ ਵਿਰੋਧੀ ਪਾਰਟੀਆਂ ਦੀ ਬੈਠਕ ਵਿੱਚ ਨਹੀਂ ਗਏ। ਬਸਪਾ ਮੁਖੀ ਮਾਇਆਵਤੀ ਦੇ ਬੈਠਕ ਵਿੱਚ ਨਾ ਜਾਣ ਦਾ ਕਾਰਨ ਰਾਜਸਥਾਨ ਵਿੱਚ ਬਸਪਾ ਦੇ ਵਿਧਾਇਕਾਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਨਾ ਦੱਸਿਆ ਗਿਆ ਹੈ। ਦਿੱਲੀ ਅਸੈਂਬਲੀ ਚੋਣਾਂ ਦੇ ਨੇੜੇ ਹੋਣ ਕਾਰਨ ਅਰਵਿੰਦ ਕੇਜਰੀਵਾਲ ਕਾਂਗਰਸ ਨਾਲ ਸੀ ਏ ਏ ਅਤੇ ਐੱਨ ਆਰ ਸੀ ਦੇ ਮੁੱਦੇ 'ਤੇ ਖੜ੍ਹੇ ਹੋ ਕੇ ਕਿਸੇ ਤਰ੍ਹਾਂ ਦਾ ਕੋਈ ਸਿਆਸੀ ਸੰਦੇਸ਼ ਨਹੀਂ ਦੇਣਾ ਚਾਹੰੁਦੇ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ