Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਭਾਰਤ 20 ਭੁੱਖੇ ਦੇਸ਼ਾਂ 'ਚ ਹੋਇਆ ਸ਼ਾਮਲ

January 15, 2020 08:02 AM

* 37 ਪ੍ਰਤੀਸ਼ਤ ਬੱਚੇ ਕੁਪੋਸ਼ਣ ਦਾ ਸ਼ਿਕਾਰ

ਪਠਾਨਕੋਟ, 14 ਜਨਵਰੀ (ਪੋਸਟ ਬਿਊਰੋ)- ‘ਗਲੋਬਲ ਹੰਗਰ ਇੰਡੈਕਸ' ਦੇ ਅਨੁਸਾਰ ਦੁਨੀਆ ਦੇ 117 ਦੇਸ਼ਾਂ ਵਿੱਚ ਭਾਰਤ 107ਵੇਂ ਨੰਬਰ 'ਤੇ ਹੈ। ਦੇਸ਼ 'ਚ ਅਨਾਜ ਦੀ ਕੋਈ ਘਾਟ ਨਹੀਂ, ਇਸ ਦੇ ਬਾਵਜੂਦ ਦੇਸ਼ ਦੇ ਕਰੋੜਾਂ ਲੋਕ ਭੁੱਖੇ ਸੌਦੇ ਹਨ। ਭਾਰਤ 'ਚ ਪੰਜ ਸਾਲਾਂ ਤੋਂ ਘੱਟ ਉਮਰ ਵਾਲੇ ਬੱਚਿਆਂ 'ਚੋਂ 37.05 ਪ੍ਰਤੀਸ਼ਤ ਬੱਚੇ ਕੁਪੋਸ਼ਣ ਦਾ ਸ਼ਿਕਾਰ ਹਨ, ਜਿਨ੍ਹਾਂ 'ਚੋਂ 10 ਲੱਖ ਬੱਚੇ ਪੰਜ ਸਾਲਾਂ ਦੀ ਉਮਰ ਤੱਕ ਪੁੱਜਣ ਤੋਂ ਪਹਿਲਾਂ ਹੀ ਮਰ ਜਾਂਦੇ ਹਨ।
ਦੁਨੀਆ ਦੇ ਸਭ ਤੋਂ ਭੁੱਖੇ 20 ਦੇਸ਼ਾਂ 'ਚ ਭਾਰਤ ਸ਼ਾਮਲ ਹੈ। ਦੂਜੇ ਪਾਸੇ ਖਾਣੇ ਦੀ ਬਰਬਾਦੀ ਵੱਲ ਧਿਆਨ ਦਿੱਤਾ ਜਾਵੇ ਤਾਂ ਉਸ ਵਿੱਚ ਭਾਰਤੀ ਮੋਹਰਲੀ ਲਾਈਨ ਵਿੱਚ ਦਿਖਾਈ ਦਿੰਦੇ ਹਨ। ਜਿਨ੍ਹਾਂ 45 ਦੇਸ਼ਾਂ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ, ਉਨ੍ਹਾਂ ਵਿੱਚ ਵੀ ਭਾਰਤ ਸ਼ਾਮਲ ਹੋ ਚੁੱਕਾ ਹੈ। ਹਾਲਤ ਇਹ ਬਣ ਚੁੱਕੇ ਹਨ ਕਿ ਜ਼ਿਆਦਾ ਖਾਣਾ ਹੋਣ ਦੇ ਬਾਵਜੂਦ ਭਾਰਤ ਦਾ ਹਰ ਚੌਥਾ ਆਦਮੀ ਭੁੱਖਾ ਸੌਂਦਾ ਹੈ। ਗਲੋਬਲ ਹੰਗਰ ਦੀ ਸੂਚੀ 'ਚ ਦਰਜ ਹੈ ਕਿ ਭਾਰਤ ਇਸ ਸਮੇਂ ਭੁੱਖ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ। ਸੈਂਟਰ ਆਫ਼ ਟਰੇਡ ਯੂਨੀਅਨ ਪੰਜਾਬ ਦੇ ਜਾਇੰਟ ਸੈਕਟਰੀ ਪ੍ਰੇਮ ਸਾਗਰ ਸ਼ਰਮਾ ਨੇ ਇਸ 'ਤੇ ਚਿੰਤਾ ਪ੍ਰਗਟ ਕਰਦਿਆਂ ਦੱਸਿਆ ਕਿ ਯੂਨਾਈਟਿਡ ਨੈਸ਼ਨਜ਼ ਡਿਵੈਲਪਮੈਂਟ ਪ੍ਰੋਗਰਾਮ ਹੇਠ ਭਾਰਤ 'ਚ ਪੈਦਾ ਹੁੰਦੇ ਅਨਾਜ ਦਾ 40 ਪ੍ਰਤੀਸ਼ਤ ਹਿੱਸਾ ਬੇਕਾਰ ਚਲਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹਰ ਸਾਲ 6700 ਕਰੋੜ ਕਿੱਲੋ ਖਾਣਾ ਐਵੇਂ ਹੀ ਬਰਾਬਦ ਹੋ ਜਾਂਦਾ ਹੈ, ਜਿਸ ਦੀ ਕੀਮਤ 90 ਹਜ਼ਾਰ ਕਰੋੜ ਬਣਦੀ ਹੈ। ਇਸ ਨਾਲ ਗਰੀਬੀ ਰੇਖਾ ਤੋਂ ਹੇਠਲੇ 26 ਕਰੋੜ ਲੋਕਾਂ ਦਾ ਛੇ ਮਹੀਨੇ ਲਈ ਪੇਟ ਭਰਿਆ ਜਾ ਸਕਦਾ ਹੈ। ਭਾਰਤ 'ਚ ਹਰ ਸਾਲ 2100 ਕਰੋੜ ਕਿੱਲੋ ਕਣਕ ਖ਼ਰਾਬ ਹੋ ਜਾਂਦੀ ਹੈ, ਫਿਰ ਦੇਸ਼ ਕਿਉਂ ਸੌਂਦੇ ਹਨ।
ਇੱਕ ਹੋਰ ਰਿਪੋਰਟ ਮੁਤਾਬਕ ਭਾਰਤ 'ਚ ਹਰ ਸਾਲ 23 ਮਿਲੀਅਨ ਟਨ ਦਾਲਾਂ, 12 ਮਿਲੀਅਨ ਟਨ ਫਲ, 21 ਮਿਲੀਅਨ ਟਨ ਸਬਜ਼ੀਆਂ ਸਹੀ ਵੰਡ ਪ੍ਰਣਾਲੀ ਨਾ ਹੋਣ ਕਾਰਨ ਖ਼ਰਾਬ ਹੋ ਜਾਂਦੀਆਂ ਹਨ। ਜਿੰਨਾ ਖਾਣਾ ਇੰਗਲੈਂਡ 'ਚ ਖਾਧਾ ਜਾਂਦਾ ਹੈ, ਓਨਾ ਭਾਰਤ 'ਚ ਬਿਨਾਂ ਵਜ੍ਹਾ ਖ਼ਰਾਬ ਹੋ ਜਾਂਦਾ ਹੈ। ਜਿੰਨੀ ਕਣਕ ਆਸਟ੍ਰਲੀਆ ਵਿੱਚ ਪੈਦਾ ਹੁੰਦੀ ਹੈ, ਓਨੀ ਭਾਰਤ ਦੇ ਗੁਦਾਮਾਂ ਵਿੱਚ ਸੜ ਜਾਂਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ