Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ

ਬਾਜਵਾ ਵੱਲੋਂ ਕੈਪਟਨ ਨੂੰ ਚੁਣੌਤੀ: ਮੈਂ ਗਿੱਦੜ ਧਮਕੀਆਂ ਤੋਂ ਨਹੀਂ ਡਰਦਾ, ਕੁਰਬਾਨੀ ਦੇਣ ਨੂੰ ਤਿਆਰ ਹਾਂ: ਬਾਜਵਾ

January 16, 2020 08:06 AM

ਚੰਡੀਗੜ੍ਹ, 15 ਜਨਵਰੀ, (ਪੋਸਟ ਬਿਊਰੋ)- ਐਨ ਓਦੋਂ ਜਦੋਂ ਪੰਜਾਬ ਦੇ ਮੰਤਰੀਆਂ ਨੇ ਕੈਪਟਨ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਪੱਖ ਵਿੱਚ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਉੱਤੇ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਹੋਈ ਹੈ, ਅੱਜ ਬੁੱਧਵਾਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਫਿਰ ਤਿੱਖੇ ਹਮਲੇ ਕੀਤੇ ਅਤੇ ਏਥੋਂ ਤੱਕ ਕਹਿ ਦਿੱਤਾ ਕਿ ਮੇਰਾ ਸਿਰ ਵੀ ਕਲਮ ਕਰ ਦਿੱਤਾ ਜਾਵੇ ਤਾਂ ਲੋਕ-ਹਿੱਤ ਦੀ ਲੜਾਈ ਲੜਦਾ ਰਹਾਂਗਾ। ਬਾਜਵਾ ਦਾ ਕਹਿਣਾ ਹੈ ਕਿ ਉਹ ਗਿੱਦੜ ਧਮਕੀਆਂ ਤੋਂ ਡਰਨ ਵਾਲੇ ਨਹੀਂ, ਉਹ ਸੱਚ ਬੋਲਦੇ ਰਹਿਣਗੇ, ਬੇਸ਼ੱਕ ਉਨ੍ਹਾਂ ਨੂੰ ਗੋਲੀ ਮਰਵਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਇਮਾਨਦਾਰੀ ਨਾਲ ਲੋਕਾਂ ਦੇ ਹਿਤ ਲਈ ਲੜਨ ਵਾਲਿਆਂ ਦਾ ਸਿਰ ਕਲਮ ਕਰ ਦਿੱਤਾ ਜਾਂਦਾ ਹੈ, ਪਰ ਮੈਂ ਕੁਰਬਾਨੀ ਦੇਣ ਨੂੰ ਤਿਆਰ ਹਨ।
ਅੱਜ ਏਥੇ ਆਪਣੀ ਰਿਹਾਇਸ਼ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਪੰਜਾਬ ਵਿਚ 12 ਵਾਰ ਬਿਜਲੀ ਦਰਾਂ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਕਹਿੰਦੇ ਹਨ ਕਿ ਉਨ੍ਹਾਂ ਦੀ ਕਮਾਈ ਤੋਂ ਵੱਧ ਬਿਜਲੀ ਬਿਲ ਆਉਂਦੇ ਹਨ। ਆਪਣੇ ਖਿਲਾਫ ਕਾਰਵਾਈ ਦੀ ਮੰਗ ਲਈ ਪੰਜਾਬ ਦੇ ਮੰਤਰੀਆਂ ਦੇ ਬਿਆਨ ਬਾਰੇ ਉਨ੍ਹਾ ਕਿਹਾ ਕਿ ਛੇ ਜਣਿਆਂ ਨੇ ਉਨ੍ਹਾਂ ਨੂੰ ਫੋਨ ਕਰ ਕੇ ਕਿਹਾ ਹੈ ਕਿ ਪ੍ਰੈਸ ਨੋਟ ਵਿਚ ਉਨ੍ਹਾਂ ਦਾ ਨਾਂ ਹੈ, ਉਨ੍ਹਾਂ ਕੋਈ ਗੱਲ ਨਹੀਂ ਕਹੀ ਅਤੇ ਮੰਤਰੀਆਂ ਨੇ ਉਨ੍ਹਾਂ ਨੂੰ ਲੋਕ ਹਿਤ ਦੇ ਮੁੱਦੇ ਚੁੱਕਦੇ ਰਹਿਣ ਲਈ ਹੌਸਲਾ ਵੀ ਦਿੱਤਾ ਹੈ।
ਇਸ ਮੌਕੇ ਬਾਜਵਾ ਨੇ ਕਿਹਾ ਕਿ ਉਨ੍ਹਾਂ ਕਾਂਗਰਸ ਪਾਰਟੀ ਅਤੇ ਪੰਜਾਬ ਨੂੰ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਦੋ ਸਾਲ ਬਾਕੀ ਹਨ, ਫਿਰ ਲੋਕਾਂ ਨੂੰ ਜਵਾਬ ਇਸ ਮੁੱਖ ਮੰਤਰੀ ਨੂੰ ਦੇਣਾ ਪਵੇਗਾ। ਬਰਗਾੜੀ ਅਤੇ ਬਹਿਬਲ ਕਲਾਂ ਕਾਂਡ ਦੀ ਤੁਲਨਾ ਜਲ੍ਹਿਆਂਵਾਲਾ ਬਾਗ ਦੀ ਘਟਨਾ ਨਾਲ ਕਰਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਦੋਂ ਤਕ ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਪੰਜਾਬੀਆਂ ਅਤੇ ਸਿੱਖਾਂ ਦਾ ਗੁੱਸਾ ਠੰਢਾ ਨਹੀਂ ਹੋ ਸਕਦਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ