Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਮੌੜ ਮੰਡੀ ਬੰਬ ਧਮਾਕਾ: ਕਾਰ ਵਿੱਚ ਬੰਬ ਫਿੱਟ ਕਰਨ ਵਾਲਾ ਅਵਤਾਰ ਸਿੰਘ ਤਾਂ ਡੇਰਾ ਮੁਖੀ ਦਾ ਕਰੀਬੀ ਨਿਕਲਿਆ

January 16, 2020 08:08 AM

ਬਠਿੰਡਾ, 15 ਜਨਵਰੀ, (ਪੋਸਟ ਬਿਊਰੋ)- ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੌੜ ਮੰਡੀ ਵਿੱਚ ਹੋਏ ਬੰਬ ਧਮਾਕੇ ਦੇ ਕੇਸ ਵਿੱਚ ਨਵੇਂ ਭੇਦ ਖੁੱਲ੍ਹੇ ਹਨ ਤੇ ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿੰਡ ਭੈਂਸੀ ਮਾਜਰਾ ਦਾ ਅਵਤਾਰ ਸਿੰਘ, ਜਿਹੜਾ ਲੰਬੇ ਸਮੇਂ ਤੋਂ ਡੇਰਾ ਪ੍ਰੇਮੀ ਹੈ, ਕਾਫੀ ਚਿਰ ਤੋਂ ਡੇਰੇ ਵਿਚ ਰਹਿੰਦਾ ਹੈ ਤੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਕਰੀਬੀਆਂ ਵਿੱਚ ਸ਼ਾਮਲ ਹੈ, ਉਹ ਪੁਆੜੇ ਦੀ ਜੜ੍ਹ ਨਿਕਲਿਆ ਹੈ। ਉਸ ਉੱਤੇ ਦੋਸ਼ ਹੈ ਕਿ ਮੌੜ ਮੰਡੀ ਬੰਬ ਧਮਾਕੇ ਵਿੱਚ ਵਰਤੀ ਗਈ ਕਾਰ ਵਿਚ ਬੰਬ ਉਸ ਨੇ ਲਾਇਆ ਸੀ।
ਇਸ ਸੰਬੰਧ ਵਿੱਚ ਮੌੜ ਬੰਬ ਧਮਾਕੇ ਦੇ ਪੀੜਤ ਲੋਕਾਂ ਨੇ ਦੋਸ਼ ਲਾਇਆ ਹੈ ਕਿ ਅਵਤਾਰ ਸਿੰਘ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਨੇੜੂਆਂ ਵਿੱਚੋਂ ਹੈ ਅਤੇ ਇਸ ਧਮਾਕੇ ਵਿੱਚ ਡੇਰਾ ਸਿਰਸਾ ਦੇ ਬੰਦੇ ਸ਼ਾਮਲ ਸਨ, ਕਿਉਂਕਿ ਡੇਰੇ ਵਾਲੀ ਵੀ ਆਈ ਪੀ ਵਰਕਸ਼ਾਪ ਵਿੱਚ ਬੰਬ ਵਾਲੀ ਕਾਰ ਨੂੰ ਨਵੀਂ ਸ਼ਕਲ ਦਿੱਤੀ ਗਈ ਅਤੇ ਅਵਤਾਰ ਸਿੰਘ ਨੇ ਕਾਰ ਵਿੱਚ ਬੰਬ ਫਿੱਟ ਕੀਤਾ ਸੀ। ਪੀੜਤਾਂ ਨੇ ਡੇਰਾ ਮੁਖੀ ਨਾਲ ਕੰਮ ਕਰ ਰਹੇ ਅਵਤਾਰ ਸਿੰਘ ਦੇ ਕੁਝ ਫੋਟੋ ਵਿਖਾਏ ਹਨ। ਮੌੜ ਮੰਡੀ ਧਮਾਕੇ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਦੋ ਸਾਲ ਪਹਿਲਾਂ ਡੀ ਆਈ ਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਬਣਾਈ ਸੀ, ਜਿਸ ਨੇ ਧਮਾਕੇ ਵਿੱਚ ਵਰਤੀ ਗਈ ਮਾਰੂਤੀ ਕਾਰ ਬਣਾਉਣ ਦੀ ਮਦਦ ਕਰ ਚੁੱਕੇ ਗਵਾਹ ਪੂਰੀ ਜਾਂਚ ਤੋਂ ਬਾਅਦ ਫਰਵਰੀ 2018 ਵਿੱਚ ਤਲਵੰਡੀ ਸਾਬੋ ਅਦਾਲਤ ਵਿੱਚ ਪੇਸ਼ ਕੀਤੇ ਸਨ ਤੇ ਇਨ੍ਹਾਂ ਨੇ ਕੋਰਟ ਵਿੱਚ ਪੇਸ਼ ਹੋ ਕੇ ਧਾਰਾ 164 ਸੀ ਆਰ ਪੀ ਸੀ ਹੇਠ ਬਿਆਨ ਲਿਖਵਾਏ ਸਨ। ਗਵਾਹਾਂ ਨੇ ਕਿਹਾ ਸੀ ਕਿ ਡੇਰਾ ਸੱਚਾ ਸੌਦਾ ਸਿਰਸਾ ਦੀ ਵੀ ਆਈ ਪੀ ਵਰਕਸ਼ਾਪ ਦੇ ਮੁਖੀ ਗੁਰਤੇਜ ਕਾਲਾ ਦੇ ਕਹਿਣ ਉੱਤੇ ਉਨ੍ਹਾਂ ਇਹ ਕਾਰ ਤਿਆਰ ਕੀਤੀ ਤੇ ਕਾਰ ਵਿੱਚ ਬੰਬ ਕੁਰੂਕਸ਼ੇਤਰ ਦੇ ਪਿੰਡ ਭੈਂਸੀ ਮਾਜਰਾ ਦੇ ਅਵਤਾਰ ਸਿੰਘ ਨੇ ਲਾਇਆ ਸੀ। ਕੋਰਟ ਦੇ ਕਹੇ ਉੱਤੇ ਪੰਜਾਬ ਪੁਲਸ ਦੇ ਮੁਖੀ (ਡੀ ਜੀ ਪੀ) ਨੇ ਬੀਤੀ 25 ਅਕਤੂਬਰ ਨੂੰ ਇਸ ਦੀ ਜਾਂਚ ਲਈ ਡੀ ਜੀ ਪੀ (ਲਾਅ ਐਂਡ ਆਰਡਰ) ਈਸ਼ਵਰ ਸਿੰਘ ਦੀ ਅਗਵਾਈ ਹੇਠ ਨਵੀਂ ਐੱਸ ਆਈ ਟੀ ਬਣਾ ਦਿੱਤੀ ਸੀ, ਜਿਹੜੀ ਨਵੇਂ ਸਿਰਿਓਂ ਜਾਂਚ ਕਰ ਰਹੀ ਹੈ।
ਪਿਛਲੀਆਂ ਵਿਧਾਨ ਸਭਾ ਚੋਣਾਂ ਵੇਲੇ 31 ਜਨਵਰੀ 2017 ਨੂੰ ਮੌੜ ਮੰਡੀ ਵਿੱਚ ਕਾਂਗਰਸ ਦੇ ਉਮੀਦਵਾਰ ਤੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਹਰਮੰਦਰ ਸਿੰਘ ਜੱਸੀ ਦੀ ਚੋਣ ਰੈਲੀ ਵਿੱਚ ਹੋਏ ਧਮਾਕੇ ਵਿੱਚ ਪੰਜ ਬੱਚਿਆਂ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ