Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਸਿ਼ਵ ਸੈਨਾ ਵੱਲੋਂ ਦੋਸ਼: ਇੰਦਰਾ ਗਾਂਧੀ ਅੰਡਰਵਰਲਡ ਡਾਨ ਕਰੀਮ ਲਾਲਾ ਨੂੰ ਮਿਲੀ ਸੀ

January 16, 2020 08:09 AM

ਨਵੀਂ ਦਿੱਲੀ, 15 ਜਨਵਰੀ, (ਪੋਸਟ ਬਿਊਰੋ)- ਮਹਾਰਾਸ਼ਟਰ ਦੀ ਸਰਕਾਰ ਵਿੱਚ ਕਾਂਗਰਸ ਦੀ ਭਾਈਵਾਲ ਸਿ਼ਵ ਸੈਨਾ ਦੇ ਆਗੂ ਸੰਜੇ ਰਾਓਤ ਨੇ ਅੱਜ ਕਾਂਗਰਸ ਲਈ ਮੁਸ਼ਕਲ ਸਥਿਤੀ ਪੈਦਾ ਕਰ ਦਿੱਤੀ ਹੈ। ਉਸ ਨੇ ਕਿਹਾ ਹੈ ਕਿ ਇੰਦਰਾ ਗਾਂਧੀ ਆਪਣੇ ਵਕਤ ਦੇ ਅੰਡਰ ਵਰਲਡ ਡਾਨ ਕਰੀਮ ਲਾਲ ਨੂੰ ਵੀ ਮਿਲੀ ਸੀ।
ਵਰਨਣ ਯੋਗ ਹੈ ਕਿ ਸਾਲ 1980 ਦੇ ਦਹਾਕੇ ਵਿੱਚ ਮੁੰਬਈ ਵਿੱਚ ਖਾਸ ਕਰ ਕੇ ਅਤੇ ਸਮੁੱਚੇ ਭਾਰਤ ਵਿੱਚ ਲੋਕ ਅੰਡਰ ਵਰਲਡ ਡਾਨ ਹਾਜੀ ਮਸਤਾਨ ਅਤੇ ਕਰੀਮ ਲਾਲਾ ਦੀਆਂ ਖਬਰਾਂ ਨੂੰ ਪੜ੍ਹਦੇ ਹੁੰਦੇ ਸਨ। ਕਿਹਾ ਜਾਂਦਾ ਹੈ ਕਿ ਮੁੰਬਈ ਵਿੱਚ ਸੰਗਠਿਤ ਅਪਰਾਧਾਂ ਦੇ ਪਿੱਛੇ ਇਨ੍ਹਾਂ ਦੋਵਾਂ ਦਾ ਦਿਮਾਗ ਸੀ ਤੇ ਸਿਆਸੀ ਦਲਾਂ ਨਾਲ ਇਨ੍ਹਾਂ ਦੀ ਸਾਂਝ ਦੀਆਂ ਖਬਰਾਂ ਵੀ ਆਉਂਦੀਆਂ ਸਨ, ਪਰ ਸਾਰੇ ਨੇਤਾ ਉਸ ਦਾ ਖੰਡਨ ਕਰਦੇ ਸਨ। ਸੋਨੇ ਦੀ ਤਸਕਰੀ ਤੇ ਮੁੰਬਈ ਵਿੱਚ ਵੱਡੇ ਪੱਧਰ ਦੀ ਲੜਾਈ ਵਿੱਚ ਉਸ ਦੌਰ ਵਿੱਚ ਵੱਖ-ਵੱਖ ਗੈਂਗ ਉੱਭਰੇ ਸਨ, ਜਿਹੜੇ ਰਾਜਨੀਤੀ ਨੂੰ ਪ੍ਰਭਾਵਤ ਕਰਦੇ ਸੀ।
ਅੱਜ ਸਿ਼ਵ ਸੈਨਾ ਆਗੂ ਸੰਜੇ ਰਾਊਤ ਨੇ ਇੰਦਰਾ ਗਾਂਧੀ ਤੇ ਕਰੀਮ ਲਾਲਾ ਦੇ ਮਿਲਣ ਦਾ ਜਿ਼ਕਰ ਕਰ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਉਸ ਦਾ ਕਹਿਣਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਅੰਡਰ ਵਰਲਡ ਡਾਨ ਕਰੀਮ ਲਾਲਾ ਨਾਲ ਬੈਠਕ ਵੀ ਕੀਤੀ ਸੀ। ਸੰਜੇ ਰਾਉਤ ਨੇ ਕਿਹਾ ਕਿ 60 ਦੇ ਦਹਾਕੇ ਵਿੱਚ ਮੁੰਬਈ ਵਿੱਚ ਤਿੰਨ ਜਣਿਆਂ ਕਰੀਮ ਲਾਲਾ, ਹਾਜੀ ਮਸਤਾਨ ਤੇ ਵਰਦਰਾਜਨ ਮੁਦਲਿਆਰ ਦੀ ਦਹਿਸ਼ਤ ਹੁੰਦੀ ਸੀ। ਉਨ੍ਹਾਂ ਦੱਸਿਆ ਕਿ ਮੁੰਬਈ ਦਾ ਪੁਲਸ ਮੁਖੀ ਕੌਣ ਹੋਵੇਗਾ ਅਤੇ ਮਹਾਰਾਸ਼ਟਰ ਸਰਕਾਰ ਵਿੱਚ ਕੌਣ ਲੋਕ ਸ਼ਾਮਲ ਹੋਣਗੇ, ਇਸ ਦਾ ਫੈਸਲਾ ਇਹ ਤਿੰਨੇ ਕਰਦੇ ਸਨ ਅਤੇ ਉਸ ਦੌਰ ਵਿੱਚ ਇੰਦਰਾ ਗਾਂਧੀ ਨੇ ਕਰੀਮ ਲਾਲਾ ਨਾਲ ਮੁਲਾਕਾਤ ਕੀਤੀ ਸੀ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ