Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਅੰਤਰਰਾਸ਼ਟਰੀ

ਰੂਸ ਵਿੱਚ ਪ੍ਰਧਾਨ ਮੰਤਰੀ ਦਮਿੱਤਰੀ ਮੇਦਵੇਦੇਵ ਵੱਲੋਂ ਅਸਤੀਫਾ

January 16, 2020 08:10 AM

* ਸੱਤਾ ਲਈ ਸੰਘਰਸ਼ ਸ਼ੁਰੂ ਹੋਣ ਲੱਗਾ!


ਮਾਸਕੋ, 15 ਜਨਵਰੀ, (ਪੋਸਟ ਬਿਊਰੋ)- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਲੋਂ ਕਈ ਸੰਵਿਧਾਨਕ ਸੁਧਾਰਾਂ ਦੇ ਐਲਾਨ ਪਿੱਛੋਂ ਓਥੇ ਇੱਕ ਹੈਰਾਨੀ ਵਾਲੇ ਘਟਨਾਕ੍ਰਮ ਦੌਰਾਨ ਅੱਜ ਪ੍ਰਧਾਨ ਮੰਤਰੀ ਨੇ ਅਸਤੀਫਾ ਦੇ ਦਿੱਤਾ। ਰਾਸ਼ਟਰਪਤੀ ਦੇ ਨਾਲ ਟੈਲੀਵਿਜ਼ਨ ਉੱਤੇ ਵਿਖਾਈ ਗਈ ਬੈਠਕ ਵਿਚ ਪ੍ਰਧਾਨ ਮੰਤਰੀ ਦਮਿੱਤਰੀ ਮੇਦਵੇਦੇਵ ਨੇ ਕਿਹਾ ਕਿ ਇਸ ਨਾਲ ਦੇਸ਼ ਵਿਚ ਸੱਤਾ ਸੰਘਰਸ਼ ਵਿਚ ਮਹੱਤਵ ਪੂਰਨ ਬਦਲਾਅ ਹੋਣਗੇ ਅਤੇ ਇਸ ਕਰ ਕੇ ਸਰਕਾਰ ਆਪਣਾ ਅਸਤੀਫਾ ਦੇ ਰਹੀ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਸੌਂਪ ਦਿੱਤਾ ਹੈ।
ਅਸਤੀਫਾ ਦੇਣ ਮੌਕੇ ਪ੍ਰਧਾਨ ਮੰਤਰੀ ਮੇਦਵੇਦੇਵ ਨੇ ਕਿਹਾ ਕਿ ਸਾਨੂੰ ਦੇਸ਼ ਦੇ ਰਾਸ਼ਟਰਪਤੀ ਨੂੰ ਮੌਕਾ ਦੇਣਾ ਚਾਹੀਦਾ ਹੈ ਕਿ ਉਹ ਬਦਲਾਅ ਲਈ ਲੋੜੀਂਦੇ ਕਦਮ ਚੁੱਕ ਸਕਣ। ਬਾਕੀ ਸਭ ਫੈਸਲੇ ਰਾਸ਼ਟਰਪਤੀ ਖੁਦ ਹੀ ਲੈਣਗੇ। ਰਾਸ਼ਟਰਪਤੀ ਪੁਤਿਨ ਨੇ ਆਪਣੇ ਪੁਰਾਣੇ ਸਾਥੀ ਦਮਿਤਰੀ ਮੇਦਵੇਦੇਵ ਨੂੰ ਕਿਹਾ ਕਿ ਉਹ ਅਗਲੀ ਸਰਕਾਰ ਬਣਨ ਤੱਕ ਕੰਮ ਕਰੀ ਜਾਣ। ਉਨ੍ਹਾਂ ਕਿਹਾ ਕਿ ਜੋ ਕੁਝ ਵੀ ਕੀਤਾ ਹੈ, ਜੋ ਕੁਝ ਹਾਸਲ ਕੀਤਾ ਗਿਆ, ਉਸ ਦੇ ਨਤੀਜਿਆਂ ਉੱਤੇ ਤਸੱਲੀ ਲਈ ਮੈਂ ਤੁਹਾਡਾ ਧੰਨਵਾਦੀ ਹਾਂ। ਸਭ ਕੁਝ ਨਹੀਂ ਕੀਤਾ ਜਾ ਸਕਿਆ, ਪਰ ਸਭ ਕੁਝ ਹੁੰਦਾ ਵੀ ਨਹੀਂ। ਉਨ੍ਹਾਂ ਸੁਰੱਖਿਆ ਕੌਂਸਲ ਦਾ ਡਿਪਟੀ ਮੁਖੀ ਦਾ ਅਹੁਦਾ ਬਣਾਉਣ ਦੀ ਵੀ ਤਜਵੀਜ਼ ਰੱਖੀ ਤੇ ਸੰਕੇਤ ਹਨ ਕਿ ਮੇਦਵੇਦੇਵ ਇਹ ਅਹੁਦਾ ਸੰਭਾਲਣਗੇ।
ਇਸ ਤੋਂ ਪਹਿਲਾਂ ਰਾਸ਼ਟਰਪਤੀ ਵਲਾਦਮੀਰ ਪੁਤਿਨ ਨੇ ਅੱਜ ਬੁੱਧਵਾਰ ਰੂਸ ਦੇ ਸੰਵਿਧਾਨ ਨਾਲ ਜੁੜੇ ਕਈ ਸੁਧਾਰਾਂ ਲਈ ਰਾਇਸ਼ੁਮਾਰੀ ਦੀ ਤਜਵੀਜ਼ ਦਿੱਤੀ ਸੀ, ਜਿਸ ਨਾਲ ਪਾਰਲੀਮੈਂਟ ਦੀ ਭੂਮਿਕਾ ਤਕੜੀ ਹੋਵੇਗੀ। ਇਹਨਾਂ ਬਦਲਾਵਾਂ ਦੇ ਨਾਲ ਪਾਰਲੀਮੈਂਟ ਨੂੰ ਪ੍ਰਧਾਨ ਮੰਤਰੀ ਤੇ ਕੈਬਨਿਟ ਦੇ ਸੀਨੀਅਰ ਮੰਤਰੀ ਚੁਣਨ ਦਾ ਅਧਿਕਾਰ ਹੋਵੇਗਾ, ਮੌਜੂਦਾ ਪ੍ਰਬੰਧ ਦੇ ਦੌਰਾਨ ਇਹ ਸਾਰਾ ਅਧਿਕਾਰ ਰਾਸ਼ਟਰਪਤੀ ਦੇ ਕੋਲ ਹੈ। ਵਲਾਦੀਮੀਰ ਪੁਤਿਨ ਨੇ ਦੇਸ਼ ਦੇ ਨਾਂ ਸੰਦੇਸ਼ ਵਿੱਚ ਕਿਹਾ ਕਿ ਉਹ ਪਾਰਲੀਮੈਂਟ ਦੇ ਹੇਠਲੇ ਸਦਨ ਡੂਮਾ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਤੈਅ ਕਰਨ ਦੀ ਸ਼ਕਤੀ ਦੇਣਾ ਚਾਹੁੰਦੇ ਹਨ। ਪ੍ਰਧਾਨ ਮੰਤਰੀ ਹੀ ਦੇਸ਼ ਦੇ ਉਪ ਪ੍ਰਧਾਨ ਮੰਤਰੀਆਂ ਅਤੇ ਸਰਕਾਰ ਦੇ ਮੰਤਰੀਆਂ ਦੇ ਨਾਂ ਪਾਰਲੀਮੈਂਟ ਕੋਲ ਪੇਸ਼ ਕਰੇਗਾ। ਪਾਰਲੀਮੈਂਟ ਵੱਲੋਂ ਇਨ੍ਹਾਂ ਨਾਵਾਂ ਦੀ ਮਨਜ਼ੂਰੀ ਪਿੱਛੋਂ ਰਾਸ਼ਟਰਪਤੀ ਇਨ੍ਹਾਂ ਦੀ ਨਿਯੁਕਤੀ ਕਰਨ ਲਈ ਮਜਬੂਰ ਹੋਣਗੇ। ਰਾਸ਼ਟਰਪਤੀ ਨੂੰ ਕਿਸੇ ਵੀ ਕੀਮਤ ਉੱਤੇ ਪਾਰਲੀਮੈਂਟ ਦੇ ਮਨਜ਼ੂਰ ਕੀਤੇ ਨਾਵਾਂ ਨੂੰ ਰੱਦ ਕਰਨ ਦੀ ਖੁੱਲ੍ਹ ਨਹੀਂ ਹੋਵੇਗੀ। ਉਨ੍ਹਾ ਕਿਹਾ ਕਿ ਉਹ ਇਸ ਉੱਤੇ ਬਹੁਤ ਗੰਭੀਰ ਹਨ ਤੇ ਇਸ ਬਾਰੇ ਲੋਕਾਂ ਤੋਂ ਰਾਇਸ਼ੁਮਾਰੀ ਕਰਾਉਣਾ ਚਾਹੁੰਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ ਅਮਰੀਕਾ ਵਿਚ ਪੁਲਿਸ ਦੀ ਗੋਲੀਬਾਰੀ 'ਚ ਕਾਰ ਚਾਲਕ ਦੀ ਮੌਤ, 41 ਸਕਿੰਟਾਂ 'ਚ ਚੱਲੀਆਂ 96 ਗੋਲੀਆਂ ਫਲੋਰਿਡਾ ਦੇ ਬਾਰ 'ਚ ਹੋਈ ਫਾਇਰਿੰਗ, 2 ਦੀ ਮੌਤ, 7 ਹੋਏ ਜ਼ਖਮੀ ਮੋਜ਼ਾਮਬਿਕ ਕਿਸ਼ਤੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 98, ਕਈ ਹਾਲੇ ਵੀ ਲਾਪਤਾ ਪਾਕਿਸਤਾਨ ਵਿਚ ਅੱਤਵਾਦੀ ਹਮਲੇ ਵਿਚ 6 ਸੁਰੱਖਿਆ ਕਰਮੀ ਅਤੇ 12 ਅੱਤਵਾਦੀ ਮਾਰੇ ਗਏ