Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਟਰੰਪ ਵਿਰੁੱਧ ਮਹਾਦੋਸ਼ ਦਾ ਮਾਮਲਾ: ਡੇਮੋਕਰੇਟ ਪਾਰਲੀਮੈਂਟ ਮੈਂਬਰਾਂ ਨੇ ਨਵੇਂ ਦਸਤਾਵੇਜ਼ ਜਾਰੀ ਕੀਤੇ

January 16, 2020 08:11 AM

ਵਾਸ਼ਿੰਗਟਨ, 15 ਜਨਵਰੀ, (ਪੋਸਟ ਬਿਊਰੋ)- ਅਮਰੀਕੀ ਪਾਰਲੀਮੈਂਟ ਦੇ ਉੱਪਰਲੇ ਹਾਊਸ ਸੈਨੇਟ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਖ਼ਿਲਾਫ਼ ਮਹਾਦੋਸ਼ ਬਾਰੇ ਸੁਣਵਾਈ ਹੋਣ ਤੋਂ ਪਹਿਲਾਂ ਡੈਮੋਕਰੇਟਿਕ ਪਾਰਟੀ ਦੇ ਪਾਰਲੀਮੈਂਟ ਮੈਂਬਰਾਂ ਨੇ ਕੁਝ ਨਵੇਂ ਦਸਤਾਵੇਜ਼ ਜਾਰੀ ਕੀਤੇ ਅਤੇ ਦਾਅਵਾ ਕੀਤਾ ਹੈ ਕਿ ਇਹ ਦਸਤਾਵੇਜ਼ ਉਨ੍ਹਾਂ ਨੂੰ ਟਰੰਪ ਦੇ ਨਿੱਜੀ ਵਕੀਲ ਰੂਡੀ ਗੁਲੀਆਨੀ ਦੇ ਕਰੀਬੀ ਸਹਿਯੋਗੀ ਲੇਵ ਪਰਨਾਸ ਕੋਲੋਂ ਮਿਲੇ ਹਨ।
ਨਵੇਂ ਪੇਸ਼ ਹੋਏ ਦਸਤਾਵੇਜ਼ਾਂ ਵਿੱਚ ਹੱਥ ਲਿਖਿਆ ਇਕ ਨੋਟ ਵੀ ਹੈ, ਜਿਸ ਵਿੱਚ ਯੂਕਰੇਨ ਦੇ ਰਾਸ਼ਟਰਪਤੀ ਨੂੰ ਜੋਅ ਬਿਡੇਨ ਕੇਸ ਦੀ ਜਾਂਚ ਕਰਨ ਨੂੰ ਕਿਹਾ ਗਿਆ ਹੈ। ਇਸ ਵਿੱਚ ਯੂਕਰੇਨ ਵਿੱਚ ਅਮਰੀਕੀ ਰਾਜਦੂਤ ਮੈਰੀ ਯੋਵਾਨੋਵਿਚ ਨੂੰ ਹਟਾਉਣ ਤੋਂ ਪਹਿਲਾਂ ਪਰਨਾਸ ਦੀ ਗੁਲੀਆਨੀ ਨਾਲ ਗੱਲਬਾਤ ਦਾ ਜ਼ਿਕਰ ਹੈ। ਦਸਤਾਵੇਜ਼ਾਂ ਦੇ ਮੁਤਾਬਕ ਗੁਲੀਆਨੀ ਅਤੇ ਯੂਕਰੇਨੀ ਅਧਿਕਾਰੀਆਂ ਨਾਲ ਪਰਨਾਸ ਲਗਾਤਾਰ ਗੱਲਬਾਤ ਕਰਦੇ ਸਨ। ਗੱਲਬਾਤ ਵਿੱਚ ਪਰਨਾਸ ਡੇਮੋਕਰੇਟ ਪਾਰਟੀ ਤੋਂ ਅਮਰੀਕੀ ਰਾਸ਼ਟਰਪਤੀ ਦੀ ਉਮੀਦਵਾਰੀ ਦੀ ਦੌੜ ਵਿੱਚ ਸਭ ਤੋਂ ਅੱਗੇ ਦੱਸੇ ਜਾਂਦੇ ਜੋਅ ਬਿਡੇਨ ਤੇ ਉਨ੍ਹਾਂ ਦੇ ਪੁੱਤਰ ਹੰਟਰ ਦੇ ਖਿਲਾਫ਼ ਯੂਕਰੇਨ ਵਿੱਚ ਭ੍ਰਿਸ਼ਟਾਚਾਰ ਕਰਨ ਦਾ ਬੇਬੁਨਿਆਦ ਦੋਸ਼ ਲਾ ਰਹੇ ਹਨ। ਦਸਤਾਵੇਜ਼ਾਂ ਵਿੱਚ ਪਿਛਲੇ ਸਾਲ 10 ਮਈ ਨੂੰ ਗੁਲੀਆਨੀ ਵੱਲੋਂ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜੇਲੈਂਸਕੀ ਨੂੰ ਲਿਖਿਆ ਪੱਤਰ ਵੀ ਸ਼ਾਮਲ ਹੈ। ਜੇਲੈਂਸਕੀ ਦੇ ਰਾਸ਼ਟਰਪਤੀ ਬਣਨ ਤੋਂ ਪਹਿਲਾਂ ਦੇ ਪੱਤਰ ਮੁਤਾਾਬਕ ਗੁਲੀਆਨੀ ਨੇ ਡੋਨਾਲਡ ਟਰੰਪ ਦੇ ਨਿੱਜੀ ਵਕੀਲ ਵਜੋਂ ਜੇਲੈਂਸਕੀ ਨਾਲ ਬੈਠਕ ਦੀ ਅਪੀਲ ਕੀਤੀ ਹੈ ਅਤੇ ਇਹ ਵੀ ਕਿਹਾ ਕਿ ਡੋਨਾਲਡ ਟਰੰਪ ਦੀ ਜਾਣਕਾਰੀ ਅਤੇ ਸਹਿਮਤੀ ਉੱਤੇ ਹੋ ਰਹੀ ਇਸ ਬੈਠਕ ਵਿੱਚ ਅਮਰੀਕੀ ਵਕੀਲ ਵਿਕਟੋਰੀਆ ਟਾਰਿੰਗ ਤੇ ਡੋਨਾਲਡ ਟਰੰਪ ਦੇ ਸਹਿਯੋਗੀ ਵੀ ਸ਼ਾਮਲ ਹੋਣਗੇ।
ਇਨ੍ਹਾਂ ਦਸਤਾਵੇਜ਼ਾਂ ਵਿੱਚ ਵਿਏਨਾ ਦੇ ਰਿਟਜ਼-ਕਾਰਲਟਨ ਹੋਟਲ ਤੋਂ ਲਿਖਿਆ ਗਿਆ ਇਕ ਹੱਥ ਲਿਖਤ ਪੱਤਰ ਵੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਜੇਲੈਂਸਕੀ ਇਸ ਗੱਲ ਦਾ ਐਲਾਨ ਕਰਨ ਕਿ ਜੋਅ ਬਿਡੇਨ ਕੇਸ ਦੀ ਜਾਂਚ ਕਰਵਾਈ ਜਾਵੇਗੀ। ਡੈਮੋਕਰੇਟ ਮੈਂਬਰਾਂ ਦਾ ਦੋਸ਼ ਹੈ ਕਿ ਡੋਨਾਲਡ ਟਰੰਪ ਨੇ ਪਿਛਲੇ ਜੁਲਾਈ ਵਿੱਚ ਆਪਣੇ ਸਿਆਸੀ ਵਿਰੋਧੀ ਬਿਡੇਨ ਤੇ ਉਨ੍ਹਾਂ ਦੇ ਬੇਟੇ ਦੇ ਖ਼ਿਲਾਫ਼ ਜਾਂਚ ਸ਼ੁਰੂ ਕਰਨ ਲਈ ਯੂਕਰੇਨ ਉੱਤੇ ਦਬਾਅ ਪਾਇਆ ਸੀ। ਹੰਟਰ ਯੂਕਰੇਨ ਦੀ ਇਕ ਗੈਸ ਕੰਪਨੀ ਦੇ ਡਾਇਰੈਕਟਰ ਮੰਡਲ ਵਿੱਚ ਸਨ। ਡੇਮੋਕਰੇਟਾਂ ਦਾ ਕਹਿਣਾ ਹੈ ਕਿ ਪਰਨਾਸ ਦੇ ਵਕੀਲ ਨੇ ਇਹ ਪੁਸ਼ਟੀ ਕੀਤੀ ਹੈ ਕਿ ਇਹ ਪੱਤਰ ਉਨ੍ਹਾਂ ਨੇ ਹੀ ਲਿਖਿਆ ਹੈ। ਪਰਨਾਸ ਅਤੇ ਉਨ੍ਹਾਂ ਦੇ ਵਪਾਰਕ ਭਾਈਵਾਲ ਇਗੋਰ ਫਰੂਮੈਨ ਨੂੰ ਪਿਛਲੇ ਸਾਲ ਸਾਜ਼ਿਸ਼, ਝੂਠੇ ਬਿਆਨ ਤੇ ਫਰਜ਼ੀ ਰਿਕਾਰਡ ਬਣਾਉਣ ਦੇ ਦੋਸ਼ਾਂ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ