Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਜਾਰਡਨ ਦੇ ਕਿੰਗ ਵੱਲੋਂ ਚਿਤਾਵਨੀ: ਆਈ ਐੱਸ ਫਿਰ ਪੈਰ ਪਸਾਰ ਰਿਹੈ

January 16, 2020 08:18 AM

ਅਮਾਨ, 15 ਜਨਵਰੀ (ਪੋਸਟ ਬਿਊਰੋ)- ਜਾਰਡਨ ਦੇ ਕਿੰਗ ਅਬਦੁੱਲਾ ਨੇ ਖਾੜੀ ਦੇਸ਼ਾਂ ਵਿਚ ਇਸਲਾਮਿਕ ਸਟੇਟ ਦੇ ਮੁੜ ਸੰਗਠਿਤ ਹੋਣ ਦੀ ਜਾਣਕਾਰੀ ਦੇ ਕੇ ਪੱਛਮੀ ਦੁਨੀਆ ਨੂੰ ਹੈਰਾਨ ਕਰ ਦਿੱਤਾ ਹੈ। ਉਨ੍ਹਾਂ ਨੇ ਫ੍ਰਾਂਸੀਸੀ ਟੀ ਵੀ ਚੈਨਲ ਨੂੰ ਦਿੱਤੇ ਇਕ ਇੰਟਰਵਿਊ ਵਿਚ ਕਿਹਾ ਕਿ ਇਹ ਖਤਰਨਾਕ ਸੰਗਠਨ ਦੱਖਣੀ ਸੀਰੀਆ ਵਿਚ ਹੀ ਨਹੀਂ, ਬਲਕਿ ਪੱਛਮੀ ਇਰਾਕ ਵਿਚ ਵੀ ਇੱਕ ਵਾਰ ਫਿਰ ਸਰਗਰਮ ਹੋਣ ਲੱਗ ਪਿਆ ਹੈ। ਇਸ ਮੌਕੇ ਜਾਰਡਨ ਦੇ ਰਾਜਾ ਨੇ ਕਿਹਾ ਕਿ ਸਾਨੂੰ ਇਸਲਾਮਿਕ ਸਟੇਟ ਦੇ ਨਵੇਂ ਸਿਰੇ ਤੋਂ ਉਭਰਨ ਵੇਲੇ ਨਿਪਟਣ ਦੇ ਇੰਤਜ਼ਾਮ ਕਰਨੇ ਹੋਣਗੇ, ਕਿਉਂਕਿ ਇਸ ਦੇ ਕਈ ਵਿਦੇਸ਼ੀ ਲੜਾਕੇ ਇਸ ਵੇਲੇ ਸੀਰੀਆ ਤੋਂ ਲੀਬੀਆ ਵੱਲ ਰੁਖ ਕਰ ਚੁੱਕੇ ਹਨ। ਉਨ੍ਹਾਂ ਨੇ ਇਸਲਾਮਿਕ ਸਟੇਟ ਨੂੰ ਰੋਕਣ ਲਈ ਯੂਰਪ ਨੂੰ ਖਾਸ ਕਰ ਕੇ ਧਿਆਨ ਦੇਣ ਨੂੰ ਕਿਹਾ ਹੈ। ਕਿੰਗ ਅਬਦੁੱਲਾਹ ਨੇ ਕਿਹਾ ਕਿ ਲੀਬੀਆ ਦੀ ਸਰਹੱਦ ਯੂਰਪ ਦੇ ਦੇਸ਼ਾਂ ਨਾਲ ਲੱਗਦੀ ਹੈ, ਇਸ ਲਈ 2020 ਵਿਚ ਯੂਰਪ ਲਈ ਇਹ ਚਰਚਾ ਦਾ ਵਿਸ਼ਾ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸੀਰੀਆ ਦੇ ਇਦਲਿਬ ਸ਼ਹਿਰ ਵਿੱਚੋਂ ਭੱਜੇ ਲੜਾਕੇ ਉੱਤਰ ਅਫਰੀਕੀ ਦੇਸ਼ ਲੀਬੀਆ ਵਿਚ ਹਨ ਅਤੇ ਯੂਰਪ ਅਤੇ ਇਸ ਦੇਸ਼ ਦੇ ਵਿਚਾਲੇ ਸਿਰਫ ਭੂ-ਮੱਧ ਸਾਗਰ ਹੈ, ਜਿਸ ਨੂੰ ਪਾਰ ਕਰ ਕੇ ਇਹ ਲੜਾਕੇ ਯੂਰਪ ਵਿਚ ਦਾਖਲ ਹੋ ਸਕਦੇ ਹਨ। ਕਿੰਗ ਅਬਦੁੱਲਾਹ ਨੇ ਕਿਹਾ ਕਿ ਲੀਬੀਆ ਦੇ ਗ੍ਰਹਿ ਯੁੱਧ ਨੂੰ ਰੋਕਣ ਦੇ ਨਾਂ ਉੱਤੇ ਤੁਰਕੀ ਨੇ ਜਿਵੇਂ ਉਥੇ ਫੌਜ ਭੇਜਣ ਦਾ ਫੈਸਲਾ ਕੀਤਾ ਹੈ, ਉਸ ਨਾਲ ਖੇਤਰ ਵਿਚ ਉਲਝਣ ਦੇ ਹਾਲਾਤ ਵਧ ਗਏ ਹਨ। ਮੱਧ-ਪੂਰਬ ਵਿਚ ਸ਼ਾਂਤੀ ਤੇ ਸਥਿਰਤਾ ਦੇ ਪੱਖ ਤੋਂ ਅਹਿਮ ਜਾਰਡਨ ਅੱਜ ਤੱਕ ਗੁਆਂਢੀ ਸੀਰੀਆ ਦੇ 13 ਲੱਖ ਸ਼ਰਨਾਰਥੀਆਂ ਨੂੰ ਪਨਾਹ ਦੇ ਚੁੱਕਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ