Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਅਫਗਾਨ ਸਰਕਾਰ ਨੇ ਕਿਹਾ: ਜੰਗਬੰਦੀ ਮੰਨੇ ਬਿਨਾਂ ਤਾਲਿਬਾਨ ਨਾਲ ਵਾਰਤਾ ਨਹੀਂ

January 16, 2020 08:20 AM

ਕਾਬੁਲ, 15 ਜਨਵਰੀ (ਪੋਸਟ ਬਿਊਰੋ)- ਅਫ਼ਗਾਨਿਸਤਾਨ ਸਰਕਾਰ ਦੇ ਬੁਲਾਰੇ ਨੇ ਕਿਹਾ ਹੈ ਕਿ ਕਿਸੇ ਵੀ ਕਿਸਮ ਦੀ ਸ਼ਾਤੀ ਵਾਰਤਾ ਤੋਂ ਪਹਿਲਾਂ ਤਾਲਿਬਾਨ ਨੂੰ ਜੰਗਬੰਦੀ ਦਾ ਐਲਾਨ ਕਰਨਾ ਹੋਵੇਗਾ। ਉਨ੍ਹਾਂ ਦੋ ਟੁੱਕ ਕਿਹਾ ਕਿ ਜੇ ਅੱਤਵਾਦੀ ਜਮਾਤ ਅਜਿਹਾ ਨਹੀਂ ਕਰਦੀ ਤਾਂ ਅਫ਼ਗਾਨ ਸਰਕਾਰ ਨਾਲ ਵਾਰਤਾ ਨਹੀਂ ਹੋਵੇਗੀ।
ਰਾਸ਼ਟਰਪਤੀ ਭਵਨ ਦੇ ਬੁਲਾਰੇ ਸਾਦਿਕ ਸਿੱਦੀਕੀ ਨੇ ਕਿਹਾ ਕਿ ਤਾਲਿਬਾਨ ਵੱਲੋਂ ਜੰਗਬੰਦੀ ਦਾ ਐਲਾਨ ਕੀਤੇ ਬਿਨਾਂ ਨਾ ਲੰਬੇ ਸਮੇਂ ਤੱਕ ਖੇਤਰ ਵਿੱਚ ਸ਼ਾਤੀ ਰਹਿ ਸਕਦੀ ਹੈ ਅਤੇ ਨਾ ਹਿੰਸਾ ਵਿੱਚ ਕਿਸੇ ਤਰਾਂ੍ਹ ਦੀ ਕਮੀ ਆਵੇਗੀ। ਇਸ ਦੌਰਾਨ ਇੱਕ ਸਰਕਾਰੀ ਸੂਤਰ ਨੇ ਕਿਹਾ ਹੈ ਕਿ ਤਾਲਿਬਾਨ ਨੇ ਹਿੰਸਾ ਵਿੱਚ ਕਮੀ ਲਈ ਇੱਕ ਯੋਜਨਾ ਬਣਾਈ ਹੈ ਪ੍ਰੰਤੂ ਉਹ ਅਫ਼ਗਾਨ ਸਰਕਾਰ ਨਾਲ ਵਾਰਤਾ ਤੋਂ ਪਹਿਲਾਂ ਜੰਗਬੰਦੀ ਲਈ ਤਿਆਰ ਨਹੀਂ ਹਨ।
ਅਫ਼ਗਾਨਿਸਤਾਨ ਲਈ ਨਾਟੋ ਦੇ ਪ੍ਰਤੀਨਿਧ ਨਿਕੋਲਸ ਕਾਈ ਦਾ ਕਹਿਣਾ ਹੈ ਕਿ ਉਹ ਆਸ਼ਵਾਦੀ ਹਨ ਅਤੇ ਉਮੀਦ ਕਰਦੇ ਹਨ ਕਿ ਅਮਰੀਕਾ ਅਤੇ ਤਾਲਿਬਾਨ ਵਿਚਾਲੇ ਸ਼ਾਂਤੀ ਵਰਤਾ ਅੱਗੇ ਵਧੇਗੀ ਅਤੇ ਉਸ ਤੋਂ ਅਫ਼ਗਾਨ ਸਰਕਾਰ ਨਾਲ ਅੱਤਵਾਦੀ ਜਮਾਤ ਦੀ ਵਾਰਤਾ ਦਾ ਰਸਤਾ ਖੁੱਲ੍ਹ ਜਾਏਗਾ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾ ਦੌਰਾਨ ਸ਼ਾਂਤੀ ਪ੍ਰਕਿਰਿਆ ਦੇ ਪੱਖ ਵਿੱਚ ਇੱਕ ਮਜ਼ਬੂਤ ਖੇਤਰੀ ਸਹਿਮਤੀ ਬਣੀ ਹੈ ਤੇ ਵਰਤਮਾਨ ਸਮੇਂ ਵਿੱਚ ਇਸ ਖੇਤਰ ਵਿੱਚ ਸੁਰੱਖਿਆ ਬਲ ਪਹਿਲੇ ਤੋਂ ਕਿਤੇ ਜ਼ਿਆਦ ਮਜ਼ਬੂਤ ਹਨ। ਸ਼ਾਂਤੀ ਵਾਰਤਾ ਨਾਲ ਜੁੜੇ ਇੱਕ ਹੋਰ ਸੂਤਰ ਨੇ ਕਿਹਾ ਹੈ ਕਿ ਇਸ ਕੇਸ ਵਿੱਚ ਅਮਰੀਕਾ ਦੇ ਵਿਸ਼ੇਸ਼ ਦੂਤ ਜਾਲਮੇ ਖਲੀਲਜ਼ਾਦ ਪਿਛਲੇ ਇੱਕ ਹਫ਼ਤੇ ਤੋਂ ਕਤਰ ਵਿੱਚ ਹਨ। ਇਸ ਦੌਰਾਨ ਉਨ੍ਹਾਂ ਦੀ ਤਾਲਿਬਾਨ ਦੇ ਉਪ ਨੇਤਾ ਅਬਦੁੱਲ ਗਨੀ ਬਰਾਬਦ ਨਾਲ ਗ਼ੈਰ-ਰਸਮੀ ਗੱਲਬਾਤ ਵੀ ਹੋਈ ਹੈ। ਜਾਣਕਾਰ ਸੂਤਰਾਂ ਮੁਤਾਬਕ ਅਫ਼ਗਾਨ ਸਰਕਾਰ ਦੇ ਆਗੂਆਂ ਨਾਲ ਹਿੰਸਾ ਨੂੰ ਘੱਟ ਕਰਨ ਲਈ ਖਲੀਲਜ਼ਾਦ ਜਲਦੀ ਹੀ ਕਾਬੁਲ ਦਾ ਦੌਰਾ ਕਰਨਗੇ।
ਵਰਨਣ ਯੋਗ ਹੈ ਕਿ ਅਫ਼ਗਾਨਿਸਤਾਨ ਦਾ ਸੰਕਟ ਹੱਲ ਕਰਨ ਲਈ ਅਮਰੀਕਾ ਤੇ ਤਾਲਿਬਾਨ ਵਿਚਕਾਰ ਅਕਤੂਬਰ 2018 ਵਿੱਚ ਦੋਹਾ ਵਿੱਚ ਵਾਰਤਾ ਹੋਈ ਸੀ ਪ੍ਰੰਤੂ ਪਿਛਲੇ ਸਾਲ ਸਤੰਬਰ ਵਿੱਚ ਇੱਕ ਕਾਰ ਬੰਬ ਧਮਾਕੇ ਪਿੱਛੋਂ ਰੁਕ ਗਈ ਸੀ। ਸੱਤ ਦਸੰਬਰ, 2019 ਨੂੰ ਵਾਰਤਾ ਫਿਰ ਸ਼ੁਰੂ ਹੋਈ ਪ੍ਰੰਤੂ ਬਗਰਾਮ ਹਮਲੇ ਪਿੱਛੋਂ ਇਹ ਫਿਰ ਤੋਂ ਰੁਕ ਗਈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ