Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਸਰਵੇ ਮੁਤਾਬਕ ਦਿੱਲੀ ਵਿੱਚਲੇ 67.6 ਫੀਸਦੀ ਲੋਕ ਆਮ ਆਦਮੀ ਪਾਰਟੀ ਨਾਲ!

January 16, 2020 08:24 AM

ਨਵੀਂ ਦਿੱਲੀ, 15 ਜਨਵਰੀ (ਪੋਸਟ ਬਿਊਰੋ)- ਦਿੱਲੀ ਵਿਧਾਨ ਸਭਾ ਚੋਣਾਂ ਦੇ ਲਈ ਸਿਆਸੀ ਪਾਰਟੀਆਂ ਨੇ ਆਪੋ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਮੰਗਲਵਾਰ ਆਮ ਆਦਮੀ ਪਾਰਟੀ ਨੇ ਸਭ 70 ਸੀਟਾਂ ਉੱਤੇ ਆਪਣੇ ਉਮੀਦਵਾਰਾਂ ਦੇ ਨਾਂ ਐਲਾਨ ਕਰ ਦਿੱਤੇ ਹਨ। ਕਾਂਗਰਸ ਨੇ 17 ਜਨਵਰੀ ਨੂੰ ਉਮੀਦਵਾਰਾਂ ਦੇ ਨਾਂਵਾਂ ਦੇ ਐਲਾਨ ਦੀ ਗੱਲ ਕੀਤੀ ਹੈ। ਭਾਜਪਾ ਵੀ ਜਲਦੀ ਹੀ ਆਪਣੇ ਪੱਤੇ ਖੋਲ੍ਹਣ ਬਾਰੇ ਵਿਚਾਰ ਕਰ ਰਹੀ ਹੈ।
ਇਸ ਦੌਰਾਨ ਆਈ ਐਨ ਐਸ-ਸੀ ਵੋਟਰ ਦਾ ਸਰਵੇ ਸਾਹਮਣੇ ਆਇਆ ਹੈ ਜਿਸ ਵਿੱਚ ਮੁੱਖ ਮੰਤਰੀ ਅਹੁਦੇ ਲਈ ਅਰਵਿੰਦ ਕੇਜਰੀਵਾਲ 67.6 ਫੀਸਦੀ ਲੋਕਾਂ ਦੀ ਪਸੰਦ ਹਨ। ਇਸ ਸਰਵੇਖਣ ਦੇ ਮੁਤਾਬਕ 54.6 ਫੀਸਦੀ ਲੋਕ ਦਿੱਲੀ ਵਿੱਚ ਆਮ ਆਦਮੀ ਪਾਰਟੀ ਅਤੇ 27.3 ਫੀਸਦੀ ਲੋਕ ਭਾਜਪਾ ਦੀ ਸਰਕਾਰ ਚਾਹੁੰਦੇ ਹਨ। ਮਸਾਂ 3.7 ਫੀਸਦੀ ਲੋਕਾਂ ਦੀ ਪਸੰਦ ਕਾਂਗਰਸ ਪਾਰਟੀ ਨਿਕਲੀ ਹੈ। ਸਰਵੇਖਣ ਮੁਤਾਬਕ 57.1 ਫੀਸਦੀ ਲੋਕ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਦੇ ਪੱਖ ਵਿੱਚ ਹਨ। ਇਸ ਸਰਵੇ ਵਿੱਚ ਮੁੱਖ ਮੰਤਰੀ ਅਹੁਦੇ ਲਈ ਅਰਵਿੰਦ ਕੇਜਰੀਵਾਲ ਨੂੰ 67.6 ਫੀਸਦੀ ਲੋਕਾਂ ਨੇ ਪਸੰਦ ਕੀਤਾ ਹੈ। ਦੂਜੇ ਆਪਸ਼ਨ ਵਜੋਂ ਮੁੱਖ ਮੰਤਰੀ ਲਈਂ 11.9 ਫੀਸਦੀ ਲੋਕਾਂ ਕੇਂਦਰੀ ਮੰਤਰੀ ਅਤੇ ਭਾਜਪਾ ਪਾਰਲੀਮੈਂਟ ਮੈਂਬਰ ਡਾ. ਹਰਸ਼ਵਰਧਨ ਦਾ ਨਾਂ ਲਿਆ। ਇਸ ਤੋਂ ਇਲਾਵਾ 37.5 ਫੀਸਦੀ ਵੋਟਰਾਂ ਨੇ ਤੈਅ ਨਹੀਂ ਕੀਤਾ ਕਿ ਉਹ ਮੁੱਖ ਮੰਤਰੀ ਕਿਸ ਨੂੰ ਬਣਾਉਣਗੇ। ਆਈ ਐਨ ਐਸ-ਸੀ ਵੋਟਰ ਦੇ ਸਰਵੇ ਵਿੱਚ ਦਿੱਲੀ ਦੇ ਲੋਕਾਂ ਤੋਂ 11 ਨਵੰਬਰ 2019 ਤੋਂ 14 ਜਨਵਰੀ 2020 ਤਕ ਸਵਾਲ ਪੁੱਛੇ ਗਏ, ਜਿਸ ਵਿੱਚ 2326 ਵੋਟਰ ਸ਼ਾਮਲ ਹੋਏ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ