Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਜੇ ਐੱਨ ਯੂ ਹਿੰਸਾ : ਹਾਈ ਕੋਰਟ ਨੇ ਪੁਲਸ ਨੂੰ ਕਿਹਾ : ਦੋਵਾਂ ਵਟਸਐਪ ਗਰੁੱਪਾਂ ਦੇ ਫੋਨ ਜ਼ਬਤ ਕਰੋ

January 16, 2020 08:25 AM

ਨਵੀਂ ਦਿੱਲੀ, 15 ਜਨਵਰੀ (ਪੋਸਟ ਬਿਊਰੋ)- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ ਐੱਨ ਯੂ) ਵਿੱਚ ਹਿੰਸਾ ਮਾਮਲੇ ਵਿੱਚ ਹਾਈ ਕੋਰਟ ਨੇ ਕੱਲ੍ਹ ਮਹੱਤਵ ਪੂਰਨ ਹੁਕਮ ਦਿੱਤਾ ਤੇ ਦਿੱਲੀ ਪੁਲਸ ਨੂੰ ਕਿਹਾ ਹੈ ਕਿ ਉਹ ਹਿੰਸਾ ਵਿੱਚ ਮਦਦ ਕਰਨ ਦਾ ਦੋਸ਼ ਵਾਲੇ ਵਟਸਐਪ ਗਰੁੱਪ ਫ੍ਰੈਂਡਸ ਆਫ ਆਰ ਐੱਸ ਐੱਸ ਅਤੇ ਯੂਨਿਟੀ ਅਗੇਂਸਟ ਲੈਫਟ ਵਾਲੇ ਮੈਂਬਰਾਂ ਦੇ ਫੋਨ ਜ਼ਬਤ ਕਰੇ ਅਤੇ ਉਨ੍ਹਾਂ ਨੂੰ ਸੰਮਨ ਭੇਜੇ।
ਕੋਰਟ ਦਾ ਇਹ ਹੁਕਮ ਸੋਸ਼ਲ ਮੀਡੀਆ ਪਲੇਟਫਾਰਮ ਵਟਸਐਪ ਵੱਲੋਂ ਇਹ ਦੱਸੇ ਜਾਣ ਦੇ ਬਾਅਦ ਆਇਆ ਹੈ ਕਿ ਉਹ ਆਪਣੇ ਸਰਵਰ 'ਤੇ ਕੋਈ ਵੀ ਮੈਸੇਜ ਸਟੋਰ ਨਹੀਂ ਕਰਦੇ, ਪਰ ਮੈਸੇਜ ਨੂੰ ਯੂਜਰਜ਼ ਦੇ ਫੋਨ ਤੋਂ ਦੋਬਾਰਾ ਹਾਸਲ ਕੀਤਾ ਜਾ ਸਕਦਾ ਹੈ। ਜਸਟਿਸ ਬ੍ਰਿਜੇਸ਼ ਸੇਠੀ ਜੇ ਐੱਨ ਯੂ ਦੇ ਤਿੰਨ ਪ੍ਰੋਫੈਸਰਾਂ ਦੀ ਉਸ ਅਰਜ਼ੀ ਉਤੇ ਸੁਣਵਾਈ ਕਰ ਰਹੇ ਸਨ, ਜਿਸ ਵਿੱਚ ਕੋਰਟ ਤੋਂ ਹਿੰਸਾ ਨਾਲ ਜੁੜਿਆ ਡਾਟਾ ਅਤੇ ਸੀ ਸੀ ਟੀ ਵੀ ਫੁਟੇਜ ਸੁਰੱਖਿਅਤ ਕਰਾਉਣ ਦਾ ਹੁਕਮ ਦੇਣ ਦੀ ਮੰਗ ਕੀਤੀ ਗਈ ਸੀ। ਕੋਰਟ ਨੇ ਗੂਗਲ ਅਤੇ ਵਟਸਐਪ ਨੂੰ ਕਿਹਾ ਕਿ ਉਹ ਆਪਣੀ ਪਾਲਿਸੀ ਮੁਤਾਬਕ ਗ੍ਰਾਹਕਾਂ ਦੀ ਬੇਸਿਕ ਜਾਣਕਾਰੀ ਦੇ ਆਧਾਰ 'ਤੇ ਡਾਟਾ ਸੁਰੱਖਿਅਤ ਕਰੇ। ਇਸ ਦੌਰਾਨ ਪੁਲਸ ਨੇ ਕੱਲ੍ਹ ਦੋ ਹੋਰ ਸ਼ੱਕੀਆਂ ਤੋਂ ਪੁੱਛਗਿੱਛ ਕੀਤੀ। ਇਨ੍ਹਾਂ ਵਿੱਚ ਸੁਚਿਤਾ ਤਾਲੁਕਦਾਰ ਅਤੇ ਪ੍ਰਿਆ ਰੰਜਨ ਸ਼ਾਮਲ ਹਨ। ਸੁਚਿਤਾ ਨੇ ਦੱਸਿਆ ਕਿ ਮੈਂ ਡੇਢ ਪੰਨੇ ਦਾ ਬਿਆਨ ਪੁਲਸ ਨੂੰ ਦਿੱਤਾ ਹੈ। ਪੁਲਸ ਉਨ੍ਹਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ, ਜਿਨ੍ਹਾਂ ਨੇ ਹਿੰਸਾ ਦੇ ਦਿਨ ਕੰਟਰੋਲ ਰੂਮ ਵਿੱਚ ਫੋਨ ਕੀਤਾ ਸੀ। ਪੁਲਸ ਹਿੰਸਾ ਨਾਲ ਜੁੜੇ ਵਟਸਐਪ ਗਰੁੱਪ ਦੇ 34 ਮੈਂਬਰਾਂ ਨੂੰ ਪੁੱਛਗਿੱਛ ਦਾ ਨੋਟਿਸ ਦੇਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ