Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਭਾਰਤ

1984 ਦੇ ਦੰਗਿਆਂ ਵਿੱਚ ਉਮਰ ਕੈਦ ਕੱਟ ਰਹੇ ਬਲਵਾਨ ਖੋਖਰ ਨੂੰ ਚਾਰ ਹਫ਼ਤੇ ਪੈਰੋਲ ਮਿਲੀ

January 16, 2020 08:30 AM

ਨਵੀਂ ਦਿੱਲੀ, 15 ਜਨਵਰੀ (ਪੋਸਟ ਬਿਊਰੋ)- ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਦੋਸ਼ੀ ਤੇ ਕਾਂਗਰਸ ਦੇ ਸਾਬਕਾ ਕੌਂਸਲਰ ਬਲਵਾਨ ਖੋਖਰ ਨੂੰ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਇਕ ਮਹੀਨੇ ਪੈਰੋਲ ਦੇ ਦਿੱਤੀ ਹੈ। ਹਾਈ ਕੋਰਟ ਨੇ 17 ਦਸੰਬਰ 2018 ਨੂੰ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਨਾਲ ਬਲਵਾਨ ਖੋਖਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਚੀਫ ਜਸਟਿਸ ਐੱਸ ਏ ਬੋਬਡੇ, ਜਸਟਿਸ ਬੀ ਆਰ ਗਵਈ ਅਤੇ ਜਸਟਿਸ ਸੂਰਿਆਕਾਂਤ ਦੇ ਬੈਂਚ ਨੇ ਅੱਜ ਬੁੱਧਵਾਰ ਖੋਖਰ ਦੀ ਪਟੀਸ਼ਨ ਉੱਤੇ ਫ਼ੈਸਲਾ ਕਰਦੇ ਹੋਏ ਉਸ ਨੂੰ ਇਕ ਮਹੀਨੇ ਲਈ ਪੈਰੋਲ ਉੱਤੇ ਛੱਡਣ ਦਾ ਆਦੇਸ਼ ਦਿੱਤਾ ਤਾਂ ਜੋ ਉਹ ਆਪਣੇ ਪਿਤਾ ਦੇ ਸੰਸਕਾਰ ਵਿਚ ਸ਼ਾਮਲ ਹੋ ਸਕੇ। ਅਦਾਲਤ ਨੇ ਕਿਹਾ ਕਿ ਇਸ ਹਾਲਤ ਵਿੱਚ ਪਟੀਸ਼ਨ ਕਰਤਾ ਨੂੰ ਪੈਰੋਲ ਮਿਲਣਾ ਜਾਇਜ਼ ਹੈ। ਬਲਵਾਨ ਦੀ ਪੈਰੋਲ ਦੀ ਮਿਆਦ ਬੁੱਧਵਾਰ ਤੋਂ ਸ਼ੁਰੂ ਹੋਈ ਹੈ।
ਇਕ ਅਤੇ ਦੋ ਨਵੰਬਰ 1984 ਨੂੰ ਦਿੱਲੀ ਦੀ ਪਾਲਮ ਕਾਲੋਨੀ ਦੇ ਰਾਜਨ ਨਗਰ ਵਿਚ ਪੰਜ ਸਿੱਖਾਂ ਦੇ ਕਤਲ ਅਤੇ ਰਾਜਨਗਰ ਵਿਚ ਇਕ ਗੁਰਦੁਆਰਾ ਸਾੜਨ ਦੇ ਕੇਸ ਵਿੱਚ ਹੇਠਲੀ ਅਦਾਲਤ ਦੇ ਅਪ੍ਰੈਲ 2013 ਦੇ ਫ਼ੈਸਲੇ ਨੂੰ ਪਲਟਦਿਆਂ ਹਾਈ ਕੋਰਟ ਨੇ ਸੱਜਣ ਕੁਮਾਰ ਤੇ ਬਲਵਾਨ ਖੋਖਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਫ਼ੈਸਲੇ ਨੂੰ ਸੱਜਣ ਕੁਮਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੋਈ ਹੈ। ਹਾਈ ਕੋਰਟ ਨੇ ਆਪਣੇ ਫ਼ੈਸਲੇ ਵਿੱਚ ਹੇਠਲੀ ਅਦਾਲਤ ਦੇ ਉਸ ਫ਼ੈਸਲੇ ਨੂੰ ਕਾਇਮ ਰੱਖਿਆ ਸੀ, ਜਿਸ ਵਿਚ ਬਲਵਾਨ ਖੋਖਰ, ਕੈਪਟਨ ਭਾਗਮਲ, ਗਿਰਧਾਰੀ ਲਾਲ, ਸਾਬਕਾ ਵਿਧਾਇਕ ਮਹਿੰਦਰ ਯਾਦਵ ਤੇ ਕ੍ਰਿਸ਼ਨ ਖੋਖਰ ਨੂੰ ਸਜ਼ਾ ਸੁਣਾਈ ਗਈ ਸੀ। ਕੋਰਟ ਨੇ ਯਾਦਵ ਤੇ ਕ੍ਰਿਸ਼ਨ ਖੋਖਰ ਦੀ ਸਜ਼ਾ ਨੂੰ ਵਧਾ ਕੇ ਦਸ ਸਾਲ ਕਰ ਦਿੱਤੀ ਸੀ। ਹਾਈ ਕੋਰਟ ਨੇ ਇਸ ਫ਼ੈਸਲੇ ਵਿਚ ਕਿਹਾ ਸੀ ਕਿ ਇਹ ਦੰਗੇ ਦੇਸ਼ ਲਈ ਕਾਲਾ ਚੈਪਟਰ ਸਨ ਤੇ ਮਨੁੱਖਤਾ ਪ੍ਰਤੀ ਅਪਰਾਧ ਸਨ। ਇਹ ਦੰਗੇ ਸਿਆਸੀ ਸਰਪ੍ਰਸਤੀ ਵਾਲੇ ਲੋਕਾਂ ਨੇ ਕਰਾਏ ਸਨ। ਇਸ ਵਿਚ ਕਈ ਸਰਕਾਰੀ ਏਜੰਸੀਆਂ ਨੇ ਉਨ੍ਹਾਂ ਦੀ ਮਦਦ ਕੀਤੀ ਸੀ। ਵਰਨਣ ਯੋਗ ਹੈ ਕਿ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 31 ਅਕਤੂਬਰ 1984 ਨੂੰ ਉਨ੍ਹਾਂ ਦੇ ਸੁਰੱਖਿਆ ਮੁਲਾਜ਼ਮਾਂ ਹੱਥੋਂ ਹੱਤਿਆ ਤੋਂ ਬਾਅਦ ਪੂਰੇ ਦੇਸ਼ ਵਿਚ ਸਿੱਖ ਵਿਰੋਧੀ ਦੰਗੇ ਭੜਕ ਗਏ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ