Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਹੜਤਾਲਾਂ ਤੋਂ ਪ੍ਰੇਸ਼ਾਨ ਮਾਪਿਆਂ ਨੂੰ 60 ਡਾਲਰ ਰੋਜ਼ਾਨਾ ਦੇਵੇਗੀ ਓਨਟਾਰੀਓ ਸਰਕਾਰ?

January 17, 2020 04:25 AM

ਟੋਰਾਂਟੋ, 16 ਜਨਵਰੀ (ਪੋਸਟ ਬਿਊਰੋ) : ਸੋਮਵਾਰ ਤੋਂ ਇੱਕ ਰੋਜ਼ਾ ਹੜਤਾਲ ਵਿੱਚ ਸ਼ਾਮਲ ਹੋਣ ਜਾ ਰਹੀ ਇੱਕ ਹੋਰ ਟੀਚਰ ਯੂਨੀਅਨ ਦੇ ਇਸ ਫੈਸਲੇ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਓਨਟਾਰੀਓ ਸਰਕਾਰ ਨੇ 60 ਡਾਲਰ ਪ੍ਰਤੀ ਦਿਨ ਦੇ ਹਿਸਾਬ ਨਾਲ ਸਬਸਿਡੀ ਦਾ ਐਲਾਨ ਕੀਤਾ ਹੈ। ਇਸ ਹੜਤਾਲ ਨਾਲ ਟੋਰਾਂਟੋ, ਯੌਰਕ ਰੀਜਨ ਤੇ ਓਟਵਾ ਵਿਚ ਐਲੀਮੈਂਟਰੀ ਸਕੂਲਾਂ ਉੱਤੇ ਪਵੇਗਾ।
ਐਲੀਮੈਂਟਰੀ ਟੀਚਰਜ਼ ਫੈਡਰੇਸ਼ਨ ਆਫ ਓਨਟਾਰੀਓ (ਈਟੀਐਫਓ) ਨੇ ਬੁੱਧਵਾਰ ਨੂੰ ਆਖਿਆ ਕਿ ਉਹ ਹੜਤਾਲ ਦੇ ਸਬੰਧ ਵਿੱਚ ਪੰਜ ਦਿਨ ਦਾ ਨੋਟਿਸ ਦੇ ਚੁੱਕੇ ਹਨ। ਇਹ ਹੜਤਾਲ 20 ਜਨਵਰੀ ਤੋਂ ਵੀ ਅਗਾਂਹ ਤੱਕ ਚੱਲੇਗੀ। ਇਹ ਸਿਲਸਿਲਾ ਉਸ ਸਮੇਂ ਤੱਕ ਜਾਰੀ ਰਹੇਗਾ ਜਦੋਂ ਤੱਕ ਸ਼ੱੁਕਰਵਾਰ ਤੱਕ ਪ੍ਰੋਵਿੰਸ਼ੀਅਲ ਸਰਕਾਰ ਕਿਸੇ ਡੀਲ ਉੱਤੇ ਨਹੀਂ ਪਹੁੰਚ ਜਾਂਦੀ। ਇੱਕ ਘੰਟੇ ਬਾਅਦ ਹੀ ਓਨਟਾਰੀਓ ਦੇ ਸਿੱਖਿਆ ਮੰਤਰੀ ਸਟੀਫਨ ਲਿਚੇ ਨੇ ਐਲਾਨ ਕੀਤਾ ਕਿ ਓਨਟਾਰੀਓ ਸਰਕਾਰ ਚਾਹੁੰਦੀ ਹੈ ਕਿ ਇਨ੍ਹਾਂ ਹੜਤਾਲਾਂ ਕਾਰਨ ਜਿਹੜੇ ਬਚੇ ਤੇ ਮਾਪੇ ਪ੍ਰਭਾਵਿਤ ਹੋ ਰਹੇ ਹਨ ਉਨ੍ਹਾਂ ਨੂੰ ਥੋੜ੍ਹੀ ਸਬਸਿਡੀ ਦਿੱਤੀ ਜਾਵੇ। ਸਰਕਾਰ ਨਾਲ ਕਈ ਵਾਰੀ ਗਲਬਾਤ ਅਸਫਲ ਰਹਿਣ ਤੋਂ ਬਾਅਦ ਕਈ ਟੀਚਰਜ਼ ਨੇ ਹੜਤਾਲ ਦਾ ਰਾਹ ਚੁਣਿਆ ਹੈ।
ਜਿਨ੍ਹਾਂ ਪਰਿਵਾਰਾਂ ਵਿੱਚ ਛੇ ਸਾਲ ਜਾਂ ਇਸ ਤੋਂ ਨਿਕੀ ਉਮਰ ਦੇ ਬੱਚੇ ਹਨ ਤੇ ਜਿਹੜੇ ਸਕੂਲ ਆਧਾਰਿਤ ਚਾਈਲਡ ਕੇਅਰ ਸੈਂਟਰ ਅਟੈਂਡ ਕਰਦੇ ਹਨ, ਉਨ੍ਹਾਂ ਨੂੰ60 ਡਾਲਰ ਰੋਜ਼ਾਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਕਿੰਡਰਗਾਰਟਨ ਵਾਲੇ ਵਿਦਿਆਰਥੀਆਂ ਨੂੰ 40 ਡਾਲਰ ਮਿਲਣਗੇ, ਪਹਿਲੀ ਗ੍ਰੇਡ ਤੋਂ 7ਵੀਂ ਗ੍ਰੇਡ ਤਕ ਦੇ ਵਿਦਿਆਰਥੀਆ ਨੂੰ 25 ਡਾਲਰ ਰੋਜ਼ਾਨਾ, ਤੇ ਵਿਸੇ਼ਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ 21 ਸਾਲ ਦੀ ਉਮਰ ਤੱਕ 40 ਡਾਲਰ ਰੋਜ਼ਾਨਾਂ ਦਿੱਤੇ ਜਾਇਆ ਕਰਨਗੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ