Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਅਮਰੀਕੀ ਸੈਨੇਟ ਵੱਲੋਂ ਨੌਰਥ ਅਮੈਰੀਕਨ ਫਰੀ ਟਰੇਡ ਅਗਰੀਮੈਂਟ ਪਾਸ

January 17, 2020 05:55 AM
ਸੈਨੇਟ ਮੈਜੌਰਿਟੀ ਆਗੂ ਮਿੱਚ ਮੈਕੌਨਲ

ਵਾਸਿੰ਼ਗਟਨ, 16 ਜਨਵਰੀ (ਪੋਸਟ ਬਿਊਰੋ) : ਇੰਪੀਚਮੈਂਟ ਸਬੰਧੀ ਸੁਣਵਾਈ ਕਾਰਨ ਕਈ ਹਫਤਿਆਂ ਤੋਂ ਦਰਕਿਨਾਰ ਕੀਤੇ ਗਏ ਕੰਮਕਾਜ ਨੂੰ ਲੀਹ ਉੱਤੇ ਲਿਆਉਣ ਲਈ ਅਮਰੀਕੀ ਸੈਨੇਟ ਨੇ ਵੀਰਵਾਰ ਨੂੰ ਨਵੇਂ ਨੌਰਥ ਅਮੈਰੀਕਨ ਫਰੀ ਟਰੇਡ ਅਗਰੀਮੈਂਟ ਨੂੰ ਪਾਸ ਕਰ ਹੀ ਦਿੱਤਾ।
ਸੈਨੇਟ ਮੈਜੌਰਿਟੀ ਆਗੂ ਮਿੱਚ ਮੈਕੌਨਲ ਨੇ ਆਖਿਆ ਕਿ ਹਾਊਸ ਆਰ ਖ਼ਤਮ ਹੋ ਗਿਆ ਹੈ ਤੇ ਸੈਨੇਟ ਦੇ ਇਹ ਪਲ ਸਾਡੇ ਹੱਥ ਵਿੱਚ ਹਨ। ਉਨ੍ਹਾਂ ਆਖਿਆ ਕਿ ਇੱਕ ਅਹਿਮ ਫੈਸਲਾ ਹੋ ਚੱੁਕਿਆ ਹੈ ਤੇ ਸੈਨੇਟ ਨੇ ਅਮਰੀਕੀ ਲੋਕਾਂ ਲਈ ਇੱਕ ਹੋਰ ਫੈਸਲਾ ਕਰਨਾ ਹੈ। ਸੈਨੇਟ ਵਿੱਚ ਇਹ ਡੀਲ 10 ਦੇ ਮੁਕਾਬਲੇ 89 ਵੋਟਾਂ ਨਾਲ ਪਾਸ ਹੋਈ। ਦੋਵਾਂ ਪਾਰਟੀਆਂ ਵੱਲੋਂ ਇਸ ਡੀਲ ਦਾ ਸਮਰਥਨ ਕੀਤਾ ਗਿਆ।
ਜਿ਼ਕਰਯੋਗ ਹੈ ਕਿ ਯੂਨਾਈਟਿਡ ਸਟੇਟਸ ਮੈਕਸਿਕੋ ਕੈਨੇਡਾ ਅਗਰੀਮੈਂਟ, ਜਿਵੇ ਕਿ ਇਸ ਨੂੰ ਰਸਮੀ ਤੌਰ ਉੱਤੇ ਆਖਿਆ ਜਾਂਦਾ ਹੈ, ਪਹਿਲਾਂ ਹੀ ਹਾਊਸ ਆਫ ਰਿਪ੍ਰਜੈ਼ਂਟੇਟਿਵਸ ਤੋਂ ਪਾਸ ਹੋ ਚੁੱਕਿਆ ਹੈ ਤੇ ਹੁਣ ਇਹ ਰਾਸ਼ਟਰਪਤੀ ਡੌਨਲਡ ਟਰੰਪ ਦੇ ਦਸਤਖ਼ਤਾਂ ਲਈ ਵਾੲ੍ਹੀਟ ਹਾਊਸ ਲਿਜਾਇਆ ਜਾਵੇਗਾ। ਮੈਕਸਿਕੋ ਵੱਲੋਂ ਪਹਿਲਾਂ ਹੀ ਇਸ ਦੀ ਪੁਸ਼ਟੀ ਕੀਤੀ ਜਾ ਚੁੱਕੀ ਹੈ। ਇਸ ਦੇ ਪ੍ਰਭਾਵੀ ਹੋਣ ਤੋਂ ਪਹਿਲਾਂ ਹੁਣ ਕੈਨੇਡਾ ਦੀ ਪਾਰਲੀਆਮੈਂਟ ਵੱਲੋਂ ਹੀ ਇਸ ਦੀ ਪੁਸ਼ਟੀ ਕੀਤੀ ਜਾਣੀ ਬਾਕੀ ਹੈ। ਕੈਨੇਡਾ ਸਰਕਾਰ ਬਹੁਤ ਪਹਿਲਾਂ ਹੀ ਇਹ ਆਖ ਚੱੁਕੀ ਹੈ ਕਿ ਇੱਕ ਵਾਰੀ ਅਮਰੀਕਾ ਵੱਲੋਂ ਇਸ ਡੀਲ ਨੂੰ ਸਿਰੇ ਚੜ੍ਹਾਉਣ ਤੋਂ ਬਾਅਦ ਉਹ ਫੌਰੀ ਇਸ ਨੂੰ ਮਨਜ਼ੂਰੀ ਦੇ ਦੇਵੇਗੀ।
ਸੈਨੇਟਰ ਚੱਕ ਗ੍ਰੈਸਲੇ, ਜੋ ਕਿ ਲੋਵਾ ਤੋਂ ਰਿਪਬਲਿਕਨ ਹਨ, ਨੇ ਆਖਿਆ ਕਿ ਹੁਣ ਅਸੀਂ ਇਹ ਆਸ ਕਰਦੇ ਹਾਂ ਕਿ ਕੈਨੇਡਾ ਵੀ ਜਲਦ ਤੋਂ ਜਲਦ ਇਸ ਡੀਲ ਦੀ ਪੁਸ਼ਟੀ ਕਰ ਦੇਵੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ