Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਮੰਤਰੀ ਨੂੰ ਫੌਜੀ ਬੂਟ ਸਮੇਤ ਵਿਖਾਉਣ ਵਾਲੇ ਪਾਕਿਸਤਾਨੀ ਟੀ ਵੀ ਐਂਕਰ ਨੂੰ ਸਜ਼ਾ

January 17, 2020 07:48 AM

* ਸ਼ੋਅ ਕਰਨ ਉੱਤੇ 60 ਦਿਨਾਂ ਦੀ ਪਾਬੰਦੀ ਲੱਗੀ


ਇਸਲਾਮਾਬਾਦ, 16 ਜਨਵਰੀ, (ਪੋਸਟ ਬਿਊਰੋ)- ਪਾਕਿਸਤਾਨ ਦੇ ਇੱਕ ਟੀ ਵੀ ਐਂਕਰ ਦੇ ਪ੍ਰੋਗਰਾਮ ਉੱਤੇ ਪਾਕਿਸਤਾਨ ਦੀ ਮੀਡੀਆ ਵਾਚਡਾਗ ਨੇ 60 ਦਿਨਾਂ ਦੀ ਪਾਬੰਦੀ ਲਾ ਦਿੱਤੀ ਹੈ। ਉਸ ਉੱਤੇ ਦੋਸ਼ ਹੈ ਕਿ ਉਸ ਨੇ ਆਪਣੇ ਟਾਕ ਸ਼ੋਅ ਵਿੱਚ ਇਸ ਦੇਸ਼ ਦੇ ਇੱਕ ਕੈਬਨਿਟ ਮੰਤਰੀ ਨੂੰ ਫ਼ੌਜ ਦੇ ਬੂਟ ਵਿਚ ਦਿਖਾਇਆ ਸੀ।
ਪਤਾ ਲੱਗਾ ਹੈ ਕਿ ਐਰੀ ਨਿਊਜ਼ ਉੱਤੇ ਕਾਸ਼ਿਫ ਅੱਬਾਸੀ ਦੇ ਪ੍ਰੋਗਰਾਮ ‘ਆਫ ਦ ਰਿਕਾਰਡ` ਵਿਚ ਪਾਕਿਸਤਾਨ ਦੇ ਪਾਣੀ ਵਸੀਲਿਆਂ ਬਾਰੇ ਫੈਡਰਲ ਮੰਤਰੀ ਫੈਸਲ ਵਾਵਡਾ ਆਏ ਸਨ ਤੇ ਫ਼ੌਜ ਦਾ ਬੂਟ ਪਾ ਕੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ ਐੱਮ ਐੱਲ-ਐੱਨ) ਤੇ ਪਾਕਿਸਤਾਨ ਪੀਪਲਜ਼ ਪਾਰਟੀ (ਪੀ ਪੀ ਪੀ) ਵੱਲੋਂ ਪਾਰਲੀਮੈਂਟ ਵਿੱਚ ਆਰਮੀ ਐਕਟ ਦੀ ਹਮਾਇਤ ਕਰਨ ਲਈ ਵਿਰੋਧ ਕੀਤਾ ਸੀ। ਇਸ ਪ੍ਰੋਗਰਾਮ ਵਿੱਚ ਸ਼ਾਮਲ ਪੀ ਪੀ ਪੀ ਦੇ ਆਗੂ ਕਮਰ ਜ਼ਮਾਨ ਕੈਰਾ ਅਤੇ ਪੀ ਐੱਮ ਐੱਲ-ਐੱਨ ਆਗੂ ਜਾਵੇਦ ਅੱਬਾਸੀ ਦੋਵੇਂ ਜਣੇ ਵਾਵਡਾ ਦੇ ਬੂਟਾਂ ਉੱਤੇ ਐਂਕਰ ਵੱਲੋਂ ਗੱਲਬਾਤ ਖ਼ਤਮ ਨਾ ਕਰਨ ਦੇ ਰੋਸ ਵਜੋਂ ਪ੍ਰੋਗਰਾਮ ਛੱਡ ਕੇ ਚਲੇ ਗਏ ਸਨ।
ਇਸ ਘਟਨਾ ਦਾ ਨੋਟਿਸ ਲੈਂਦੇ ਹੋਏ ਪਾਕਿਸਤਾਨ ਇਲੈਕਟ੍ਰਾਨਿਕਸ ਮੀਡੀਆ ਰੈਗੂਲੇਟਰੀ ਅਥਾਰਟੀ (ਪੇਮਰਾ) ਨੇ ਇਸ ਨਿਊਜ਼ ਪ੍ਰੋਗਰਾਮ ਅਤੇ ਇਸ ਦੇ ਐਂਕਰ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਮੀਡੀਆ ਕਾਨੂੰਨਾਂ ਦੀ ਉਲੰਘਣਾ ਦੇ ਦੋਸ਼ ਹੇਠ ਇਸ ਪ੍ਰੋਗਰਾਮ ਅਤੇ ਐਂਕਰ ਉੱਤੇ 60 ਦਿਨਾਂ ਦੀ ਪਾਬੰਦੀ ਲਾ ਦਿੱਤੀ ਹੈ। ਇਸ ਦੌਰਾਨ ਵਾਵਡਾ ਨੇ ਜਿਓ ਨਿਊਜ਼ ਦੇ ਹਾਮਿਦ ਮੀਰ ਦੇ ਸ਼ੋਅ ਦੌਰਾਨ ਆਪਣੇ ਫ਼ੌਜੀ ਬੁਟ ਪਾਉਣ ਦੀ ਘਟਨਾ ਨੂੰ ਵਿਰੋਧੀ ਧਿਰ, ਖ਼ਾਸ ਕਰ ਉੱਤੇ ਪੀ ਐੱਮ ਐੱਲ-ਐੱਨ ਨੂੰ ਸ਼ੀਸ਼ਾ ਦਿਖਾਉਣ ਲਈ ਸਹੀ ਦੱਸਿਆ, ਪਰ ਇਹ ਵੀ ਮੰਨਿਆ ਕਿ ਉਨ੍ਹਾਂ ਦੀ ਕਾਰਵਾਈ ਹੱਦੋਂ ਵੱਧ ਸੀ। ਉਨ੍ਹਾਂ ਨੇ ਇਸ ਗੱਲ ਤੋਂ ਅਣਜਾਣਤਾ ਪ੍ਰਗਟ ਕੀਤੀ ਕਿ ਇਹ ਮੀਡੀਆ ਬਾਰੇ ਕਾਨੂੰਨ ਦੇ ਖ਼ਿਲਾਫ਼ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੀ ਸ਼ੋਅ ਵਿੱਚ ਬੂਟ ਦਿਖਾਉਣ ਦੀ ਘਟਨਾ ਦਾ ਬੁਰਾ ਮਨਾਇਆ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ