Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਫੈਡਰਲ ਜੱਜ ਨੇ ਸ਼ਰਨਾਰਥੀਆਂ ਉੱਤੇ ਰੋਕ ਲਾਉਣ ਵਾਲੇ ਟਰੰਪ ਦੇ ਹੁਕਮ ਉੱਤੇ ਰੋਕ ਲਾਈ

January 17, 2020 08:13 AM

ਸਿਲਵਰ ਸਪ੍ਰਿੰਗ (ਅਮਰੀਕਾ), 16 ਜਨਵਰੀ (ਪੋਸਟ ਬਿਊਰੋ)- ਅਮਰੀਕਾ ਵਿਚ ਇਕ ਫੈਡਰਲ ਜੱਜ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਸ ਹੁਕਮ ਉੱਤੇ ਬੁੱਧਵਾਰ ਨੂੰ ਰੋਕ ਲਾ ਦਿੱਤੀ, ਜਿਸ ਵਿਚ ਸੂਬੇ ਅਤੇ ਸਥਾਨਕ ਅਧਿਕਾਰੀਆਂ ਨੂੰ ਸ਼ਰਨਾਰਥੀਆਂ ਉੱਤੇ ਰੋਕ ਲਾਉਣ ਦਾ ਅਧਿਕਾਰ ਦਿੱਤਾ ਗਿਆ ਹੈ। ਟਰੰਪ ਦੇ ਇਸ ਹੁਕਮ ਨਾਲ ਭਾਈਚਾਰਿਆਂ ਵਿਚਾਲੇ ਬਹਿਸ ਛਿੜ ਗਈ ਸੀ ਕਿ ਅਮਰੀਕਾ ਨੂੰ ਇਸ ਦਾ ਕਿਵੇਂ ਸਵਾਗਤ ਕਰਨਾ ਚਾਹੀਦਾ ਹੈ।
ਮੈਰੀਲੈਂਡ ਵਿਚ ਯੂ ਐਸ ਡਿਸਟ੍ਰਿਕਟ ਜੱਜ ਪੀਟਰ ਮੈਸਿਟੇ ਨੇ ਆਪਣੇ ਫੈਸਲੇ ਵਿਚ ਕਿਹਾ ਕਿ ਰਾਜਾਂ ਅਤੇ ਸਥਾਨਕ ਸਰਕਾਰਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿਚ ਸ਼ਰਨਾਰਥੀਆਂ ਨੂੰ ਵੱਸਣ ਤੋਂ ਰੋਕਣ ਦੀ ਆਗਿਆ ਦੇਣ ਵਾਲਾ ਦੇਸ਼ ਦੇ ਰਾਸ਼ਟਰਪਤੀ ਦਾ ਇਹ ਹੁਕਮ ਸਪੱਸ਼ਟ ਤੌਰ ਉੱਤੇ 1980 ਦੇ ਸ਼ਰਨਾਰਥੀ ਕਾਨੂੰਨ ਅਤੇ ਅਮਰੀਕੀ ਕਾਂਗਰਸ ਦੀ ਸੋਚ ਦੇ ਉਲਟ ਹੈ। ਆਪਣੇ ਸ਼ੁਰੂ ਦੇ ਹੁਕਮ ਵਿਚ ਮੇਸਿਟੇ ਨੇ ਕਿਹਾ ਕਿ ਇਹ ਪ੍ਰਕਿਰਿਆ ਜਾਰੀ ਰਹਿਣੀ ਚਾਹੀਦੀ ਹੈ ਕਿਉਂਕਿ ਇਹ ਕਰੀਬ 40 ਸਾਲਾਂ ਤੋਂ ਚੱਲ ਰਹੀ ਹੈ। ਸ਼ਰਨਾਰਥੀ ਮੁੜ-ਵਸੇਬਾ ਏਜੰਸੀਆਂ ਤੈਅ ਕਰਦੀਆਂ ਹਨ ਕਿ ਕੋਈ ਵਿਅਕਤੀ ਕਿਥੇ ਸਭ ਤੋਂ ਚੰਗੀ ਤਰ੍ਹਾਂ ਦਿਨ ਕੱਟ ਸਕੇਗਾ। ਚਰਚ ਵਰਲਡ ਸਰਵਿਸ, ਲੂਥਰਨ ਇਮੀਗ੍ਰੇਸ਼ਨ ਐਂਡ ਰਫਿਊਜ਼ੀ ਸਰਵਿਸ ਅਤੇ ਆਈ ਏ ਐਸ ਅਤੇ ਏ ਆਈ ਏ ਐਸ ਨੇ 21 ਨਵੰਬਰ ਨੂੰ ਗ੍ਰੀਨਬੇਲਟ, ਮੈਰੀਲੈਂਡ ਵਿਚ ਕੇਸ ਦਾਇਰ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਖੇਤਰ ਵਿਚ ਸ਼ਰਨਾਰਥੀਆਂ ਨੂੰ ਵਸਾਉਣ ਤੋਂ ਪਹਿਲਾਂ ਉਹ ਸੂਬੇ ਤੇ ਸਥਾਨਕ ਅਧਿਕਾਰੀਆਂ ਮਿਲ ਕੇ ਕੰਮ ਕਰਦੇ ਹਨ। ਉਨ੍ਹਾਂ ਨੇ ਇਸ ਹੁਕਮ ਨੂੰ ਰਾਜਾਂ ਵਿੱਚ ਸ਼ਰਨਾਰਥੀਆਂ ਨੂੰ ਪਾਬੰਦੀ ਸ਼ੁਦਾ ਕਰਨ ਦੀ ਕੋਸ਼ਿਸ਼ ਕਿਹਾ ਸੀ।
ਮੇਸਿਟੇ ਨੇ ਇਸ ਉੱਤੇ ਸਹਿਮਤੀ ਜਤਾਉਂਦੇ ਹੋਏ ਹੁਕਮ ਦਿੱਤਾ ਕਿ ਇਸ ਨਾਲ ਉਨ੍ਹਾਂ ਨੂੰ ਵੀਟੋ ਦਾ ਅਧਿਕਾਰ ਮਿਲ ਜਾਵੇਗਾ। ਰਾਸ਼ਟਰਪਤੀ ਟਰੰਪ ਦਾ ਸਤੰਬਰ ਦਾ ਹੁਕਮ ਜਾਰੀ ਜੂਨ ਵਿਚ ਲਾਗੂ ਹੋਣਾ ਹੈ। ਸ਼ਰਨਾਰਥੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿਚ ਵਸਾਉਣ ਤੋਂ ਪਹਿਲਾਂ ਏਜੰਸੀਆਂ ਨੂੰ ਅਧਿਕਾਰੀਆਂ ਤੋਂ ਸਹਿਮਤੀ ਪੱਤਰ ਲੈਣਾ ਹੋਵੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ