Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਇਜ਼ਰਾਈਲ ਵੱਲੋਂ ਸੀਰੀਆਈ ਏਅਰਬੇਸ 'ਤੇ ਹਮਲਾ

January 17, 2020 08:15 AM

ਦਮਿਸ਼ਕ, 16 ਜਨਵਰੀ (ਪੋਸਟ ਬਿਊਰੋ)- ਇਜ਼ਰਾਈਲ ਨੇ ਕੱਲ੍ਹ ਸੀਰੀਆ ਦੇ ਹੋਮਸ ਸੂਬੇ ਵਿੱਚ ਟੀ-4 ਫ਼ੌਜੀ ਹਵਾਈ ਅੱਡੇ 'ਤੇ ਕਈ ਮਿਜ਼ਾਈਲਾਂ ਦਾਗੀਆਂ। ਸੀਰੀਆ ਦੀ ਫ਼ੌਜ ਨੇ ਦਾਅਵਾ ਕੀਤਾ ਹੈ ਕਿ ਵਧੇਰੇ ਮਿਜ਼ਾਈਲਾਂ ਹਵਾਈ ਰੱਖਿਆ ਪ੍ਰਣਾਲੀ ਦੀ ਮਦਦ ਨਾਲ ਨਸ਼ਟ ਕਰ ਦਿੱਤੀਆਂ ਗਈਆਂ, ਪਰ ਚਾਰ ਮਿਜ਼ਾਈਲਾਂ ਬੇਸ ਕੈਂਪ ਤੱਕ ਪਹੁੰਚਣ 'ਚ ਕਾਮਯਾਬ ਰਹੀਆਂ। ਇਸ ਹਮਲੇ 'ਚ ਕਿਸੇ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।
ਸੀਰੀਆ ਦੀ ਫ਼ੌਜ ਮੁਤਾਬਕ ਹਮਲੇ ਵਿੱਚ ਕੁਝ ਵਾਹਨਾਂ ਦੇ ਨੁਕਸਾਨੇ ਜਾਣੇ ਤੋਂ ਇਲਾਵਾ ਕਿਸੇ ਜਹਾਜ਼ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਇਹ ਮਿਜ਼ਾਈਲਾਂ ਸੀਰੀਆ ਦੇ ਦੱਖਣੀ ਪੂਰਬੀ ਖੇਤਰ ਅਲ ਤਾਂਫ ਵੱਲੋਂ ਆਏ ਜਹਾਜ਼ਾਂ ਦੇ ਵੱਲ ਨੂੰ ਦਾਗੀਆਂ ਗਈਆਂ ਸਨ। ਇਸ ਇਲਾਕੇ 'ਚ ਅਮਰੀਕਾ ਦਾ ਇੱਕ ਫ਼ੌਜੀ ਅੱਡਾ ਹੈ।ਹਮਲੇ ਬਾਰੇ ਇਜ਼ਰਾਈਲ ਨੇ ਕੋਈ ਬਿਆਨ ਨਹੀਂ ਦਿੱਤਾ। ਅਮਰੀਕਾ ਦੀ ਹਮਾਇਤ ਹਾਸਲ ਇਜ਼ਰਾਈਲ ਇਸ ਗੱਲ 'ਤੇ ਜ਼ੋਰ ਦਿੰਦਾ ਹੈ ਕਿ ਸੀਰੀਆ ਵਿਚਲੀ ਈਰਾਨੀ ਫ਼ੌਜ ਜਾਂ ਉਸ ਦੀ ਹਮਾਇਤ ਵਾਲੇ ਅੱਤਵਾਦੀਆਂ ਨੂੰ ਉਹ ਕਿਸੇ ਵੀ ਸੂਰਤ ਏਥੇ ਪੈਰ ਨਹੀਂ ਜਮਾਉਣ ਦੇਵੇਗਾ। ਸੀਰੀਆ ਤੇ ਆਲੇ ਦੁਆਲੇ ਦੇ ਖੇਤਰਾਂ ਵਿੱਚ ਈਰਾਨ ਦੀ ਹਮਾਇਤ ਵਾਲੇ ਹਿਜ਼ਬੁੱਲਾ ਅਤੇ ਹੋਰ ਹਥਿਆਰਬੰਦ ਸੰਗਠਨਾਂ ਖ਼ਿਲਾਫ਼ ਇਜ਼ਰਾਈਲ ਪਹਿਲਾਂ ਵੀ ਹਮਲੇ ਕਰਦਾ ਰਿਹਾ ਹੈ। ਅਮਰੀਕਾ ਵੱਲੋਂ ਈਰਾਨੀ ਫ਼ੌਜੀ ਕਮਾਂਡਰ ਕਾਮਿਸ ਸੁਲੇਮਾਨੀ ਨੂੰ ਮਾਰ ਸੁੱਟਣ ਤੋਂ ਬਾਅਦ ਇਜ਼ਰਾਈਲ ਦਾ ਸੀਰੀਆ 'ਚ ਇਹ ਪਹਿਲਾ ਹਮਲਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ