Welcome to Canadian Punjabi Post
Follow us on

28

March 2024
 
ਪੰਜਾਬ

ਦੁਸਹਿਰਾ ਰੇਲ ਹਾਦਸਾ : ਜੀ ਆਰ ਪੀ ਦੀ ਜਾਂਚ ਰਿਪੋਰਟ ਵਿੱਚ ਨਵਜੋਤ ਕੌਰ ਸਿੱਧੂ ਨਿਰਦੋਸ਼ ਕਰਾਰ

January 17, 2020 08:17 AM

* ਗੇਟਮੈਨ ਤੇ ਦਸਹਿਰਾ ਕਮੇਟੀ ਨੂੰ ਹਾਦਸੇ ਲਈ ਜ਼ਿੰਮੇਵਾਰ ਮੰਨਿਆ

ਪਟਿਆਲਾ, 16 ਜਨਵਰੀ (ਪੋਸਟ ਬਿਊਰੋ)- ਸਾਲ 2018 'ਚ ਦਸਹਿਰੇ ਵਾਲੇ ਦਿਨ ਅੰਮ੍ਰਿਸਤਰ ਵਿੱਚ ਹੋਏ ਰੇਲ ਹਾਦਸੇ ਬਾਰੇ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਵੱਲੋਂ ਤਿਆਰ ਕੀਤੀ ਰਿਪੋਰਟ ਵਿੱਚ ਜੌੜਾ ਫਾਟਕ ਦੇ ਗੇਟਮੈਨ ਅਤੇ ਦਸਹਿਰਾ ਕਮੇਟੀ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ।
ਪਟਿਆਲਾ ਵਿੱਚ ਜੀ ਆਰ ਪੀ (ਗੌਰਮਿੰਟ ਰੇਲਵੇ ਪੁਲੀਸ) ਦੇ ਸੂਬਾ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਐੱਸ ਆਈ ਟੀ ਵੱਲੋਂ ਰਿਪੋਰਟ ਲਗਭੱਗ ਤਿਆਰ ਹੈ, ਜਿਸ ਨੂੰ ਜਾਰ ਿਕਰਨ ਵਿੱਚ ਵਕਤ ਲੱਗ ਸਕਦਾ ਹੈ। ਪਟਿਆਲਾ ਦਫ਼ਤਰ ਦੇ ਏ ਆਈ ਜੀ ਦਲਜੀਤ ਸਿੰਘ ਰਾਣਾ ਦੀ ਅਗਵਾਈ ਵਾਲੀਇਸ ਟੀਮ ਦੀ ਰਿਪੋਰਟ ਅਨੁਸਾਰ ਲੋਕਾਂ ਵੱਲੋਂ ਦੋਸ਼ ਲਗਾਏ ਗਏ ਸਨ ਕਿ ਰੇਲ ਗੱਡੀ ਦੀ ਸਪੀਡ ਕਾਫੀ ਜ਼ਿਆਦਾ ਸੀ। ਇਹ ਦੱਸਿਆ ਗਿਆ ਕਿ ਸਮਾਗਮ ਵਾਲੀ ਥਾਂ ਤੋਂ ਅਨਾਊਂਸਮੈਂਟ ਰਾਹੀਂ ਲੋਕਾਂ ਨੂੰ ਰੇਲਵੇ ਟਰੈਕ ਉੱਤੇ ਰੇਲ ਗੱਡੀਆਂ ਆਉਣ ਬਾਰੇ ਸੁਚੇਤ ਕੀਤਾ ਜਾ ਰਿਹਾ ਸੀ, ਪਰ ਦਸਹਿਰਾ ਕਮੇਟੀ ਵੱਲੋਂ ਸਾਰੀਆਂ ਸ਼ਰਤਾਂ ਪੂਰੀਆਂ ਨਹੀਂ ਕੀਤੀਆਂ ਗਈਆਂ। ਇਸੇ ਤਰ੍ਹਾਂ ਫਾਟਕ (ਜੌੜਾ ਫਾਟਕ, ਜੋ ਉਥੋਂ ਸਿਰਫ 250-300 ਮੀਟਰ ਦੂਰ ਹੈ) ਦੇ ਗੇਟਮੈਨ ਨੂੰ ਵੀ ਦੋਸ਼ੀਆਂ ਦੇ ਖਾਨੇ ਵਿੱਚ ਪਾਇਆ ਗਿਆ ਹੈ।ਜਾਂਚ ਟੀਮ ਦੇ ਇੱਕ ਮੈਂਬਰ ਨੇ ਨਾਂਅ ਗੁਪਤ ਰੱਖਣ ਦੀ ਸ਼ਰਤ ਉੱਤੇ ਦੱਸਿਆ ਕਿ ਰਿਪੋਰਟ ਦੌਰਾਨ ਕਈ ਤੱਥ ਸਾਹਮਣੇ ਆਏ ਹਨ ਜਿਸ ਅਨੁਸਾਰ ਦਸਹਿਰਾ ਕਮੇਟੀ ਮੈਂਬਰ ਕਸੂਰਵਾਰ ਹੈ। ਐੱਸ ਆਈ ਟੀ ਦੇ ਮੁਖੀ ਦਲਜੀਤ ਸਿੰਘ ਰਾਣਾ ਨੇ ਕਿਹਾ ਕਿ ਰਿਪੋਰਟ ਵਿੱਚ ਕੁਝ ਪੱਖ ਦੋਸ਼ੀ ਵੀ ਪਾਏ ਗਏ ਹਨ ਪਰ ਡਾ. ਨਵਜੋਤ ਕੌਰ ਸਿੱਧੂ ਦਾ ਇਸ ਵਿੱਚ ਕੋਈ ਦੋਸ਼ ਨਹੀਂ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ