Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਡ੍ਰੋਨ ਦਾ ਭੁਗਤਾਨ ਫੌਜੀ ਜਵਾਨ ਦੇ ਭਰਾ ਦੇ ਖਾਤੇ ਵਿੱਚੋਂ ਹੋਇਆ ਪਤਾ ਲੱਗਾ

January 17, 2020 08:27 AM

ਅੰਮ੍ਰਿਤਸਰ, 16 ਜਨਵਰੀ (ਪੋਸਟ ਬਿਊਰੋ)- ਡ੍ਰੋਨ ਦੇ ਰਾਹੀਂ ਪਾਕਿਸਤਾਨ ਤੋਂ ਹੈਰੋਈਨ ਅਤੇ ਹੱਥਿਆਰ ਮੰਗਵਾਉਣ ਦੇ ਕੇਸ ਵਿੱਚ ਅੰਮ੍ਰਿਤਸਰ ਦੇਹਾਤੀ ਪੁਲਸ ਨੇ ਅੰਬਾਲਾ ਕੈਂਟ ਦੇ ਇੱਕ ਫੌਜੀ ਜਵਾਨ ਰਾਹੁਲ ਚੌਹਾਨ ਦੇ ਭਰਾ ਰੋਹਿਤ ਚੌਹਾਨ ਨੂੰ ਇਸ ਕੇਸ ਵਿੱਚ ਸ਼ਾਮਲ ਕਰ ਲਿਆ ਹੈ। ਪਤਾ ਲੱਗਾ ਹੈ ਕਿ ਰੋਹਿਤ ਦੇ ਬੈਂਕ ਖਾਤੇ ਤੋਂ ਡ੍ਰੋਨ ਖਰੀਦਣ ਦੇ ਬਾਅਦ ਭੁਗਤਾਨ ਕੀਤਾ ਗਿਆ ਸੀ। ਰੋਹਿਤ ਚੌਹਾਨ ਹਰਿਆਣਾ ਦੇ ਕਰਨਾਲ ਦਾ ਵਸਨੀਕ ਹੈ। ਇਸ ਕੇਸ ਵਿੱਚ ਫੌਜ ਦੇ ਜਵਾਨ ਸਹਿਤ ਪੰਜ ਲੋਕਾਂ ਨੂੰ ਗ੍ਰਿਫ਼ਤਾਰੀ ਪਹਿਲਾ ਹੀ ਹੋ ਚੁੱਕੀ ਹੈ। ਰੋਹਿਤ ਹਾਲੇ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ।
ਇਸ ਦੌਰਾਨ ਪੁੁਲਸ ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਰੋਹਿਤ ਨੇ ਆਪਣੇ ਭਰਾ ਰਾਹੁਲ ਚੌਹਾਨ ਨੂੰ ਪੁਲਸ ਤੋਂ ਛਿਪਾਉਣ ਵਿੱਚ ਕਾਫੀ ਮਦਦ ਕੀਤੀ ਸੀ। ਐਸ ਐਸ ਪੀ ਦੇਹਾਤੀ ਵਿਕਰਮ ਦੁਗਲ ਨੇ ਦੱਸਿਆ ਕਿ ਰੋਹਿਤ ਦੀ ਗ੍ਰਿਫ਼ਤਾਰੀ ਲਈ ਪੁਲਸ ਟੀਮ ਰਵਾਨਾ ਕੀਤੀ ਗਈ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਰੋਹਿਤ ਦੀ ਗ੍ਰਿਫ਼ਤਾਰੀ ਦੇ ਬਾਅਦ ਇਸ ਕੇਸ ਵਿੱਚ ਹੋਰ ਵੀ ਰਾਜ਼ ਫਾਸ਼ ਹੋ ਸਕਦੇ ਹਨ। ਪੁਲਸ ਨੂੰ ਖੁਫੀਆ ਵਿਭਾਗ ਤੋਂ ਸੂਚਨਾ ਮਿਲੀ ਸੀ ਕਿ ਫਤਾਹਪੁਰ ਜੇਲ੍ਹ ਵਿੱਚ ਬੰਦ ਤਰਨਤਾਰਨ ਦਾ ਬਲਕਾਰ ਸਿੰਘ ਪਾਕਿਸਤਾਨ ਤੋਂ ਹੈਰੋਈਨ ਅਤੇ ਹਥਿਆਰਾਂ ਦੀ ਖੇੇਪ ਡ੍ਰੋਨ ਦੇ ਰਾਹੀਂ ਮੰਗਵਾ ਰਿਹਾ ਹੈ। ਇਸ ਕੰਮ ਲਈ ਉਸਨੇ ਫੌਜੀ ਜਵਾਨ ਰਾਹੁਲ ਚੌਹਾਨ ਦੀ ਮਦਦ ਲਈ ਸੀ। ਜਦ ਪੁਲਸ ਨੇ ਰਾਹੁਲ ਨੂੰ ਗ਼੍ਰਿਫ਼ਤਾਰ ਕੀਤਾ ਤਾਂ ਉਸ ਨੇ ਪੁੱਛਗਿੱਛ ਵਿੱਚ ਜੇਲ੍ਹ ਵਿੱਚ ਬੰਦ ਸਰਵਨ ਸਿੰਘ ਅਤੇ ਲਖਵਿੰਦਰ ਸਿੰਘ ਦਾ ਨਾਮ ਲਿਆ। ਇਸ ਦੌਰਾਨ ਪੁਲਸ ਅੰਮ੍ਰਿਤਸਰ ਦੇ ਧਨੋਆ ਖੁਰਦ ਪਿੰਡ ਦੇ ਧਰਮਿੰਦਰ ਸਿੰਘ ਨੂੰ ਵੀ ਗ਼੍ਰਿਫ਼ਤਾਰ ਕਰ ਚੁੱਕੀ ਸੀ। ਜਾਂਚ ਵਿੱਚ ਪਤਾ ਲੱਗਾ ਸੀ ਕਿ ਰਾਹੁਲ ਚੌਹਾਨ ਨੇ ਕੁਝ ਸਮੇਂ ਪਹਿਲਾਂ ਆਨਲਾਈਨ ਆਰਡਰ ਦੇ ਕੇ ਦੋ ਡ੍ਰੋਨ ਖਰੀਦੇ ਸੀ, ਜਿਸ ਦਾ ਭੁਗਤਾਨ ਰਾਹੁਲ ਦੇ ਭਰਾ ਰੋਹਿਤ ਦੇ ਬੈਂਕ ਖਾਤੇ ਤੋਂ ਕੀਤਾ ਗਿਆ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ