Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਇੰਦਰਾ ਗਾਂਧੀ ਬਾਰੇ ਬਿਆਨ ਦੀ ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੇ ਸਫਾਈ ਦਿੱਤੀ

January 17, 2020 08:29 AM

ਮੁੰਬਈ, 16 ਜਨਵਰੀ (ਪੋਸਟ ਬਿਊਰੋ)- ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੇ ਇੱਕ ਬਿਆਨ ਦਿੱਤਾ ਸੀ ਕਿ ਭਾਰਤ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਅਕਸਰ ਅੰਡਰਵਰਲਡ ਡਾਨ ਕਰੀਮ ਲਾਲਾ ਨੂੰ ਮਿਲਣ ਮੁੰਬਈ ਆਇਆ ਕਰਦੇ ਸਨ। ਉਨ੍ਹਾਂ ਦੇ ਇਸ ਬਿਆਨ ਦੇ ਨਾਲ ਇੱਕ ਵਿਵਾਦ ਖੜ੍ਹਾ ਹੋ ਗਿਆ ਸੀ। ਭਾਰਤ ਦੀ ਸਿਆਸਤ ਅੰਦਰ ਮਚੇ ਘਮਸਾਨ ਬਾਰੇ ਸੰਜੇ ਰਾਊਤ ਨੇ ਆਪਣੀ ਸਫ਼ਾਈ ਪੇਸ਼ ਕੀਤੀ ਹੈ।
ਇਸ ਮੌਕੇ ਸੰਜੇ ਰਾਊਤ ਨੇ ਕਿਹਾ ਕਿ ਬਹੁਤ ਸਾਰੇ ਸਿਆਸੀ ਆਗੂ ਅਕਸਰ ਮੁੰਬਈ ਵਿਚਲੇ ਉਦੋਂ ਦੇ ਡਾਨ ਕਰੀਮ ਲਾਲਾ ਨੂੰ ਮਿਲਣ ਆਉਂਦੇ ਰਹਿੰਦੇ ਸਨ। ਉਨ੍ਹਾਂ ਨੇ ਅੱਜ ਵਿਵਾਦ ਨੂੰ ਖ਼ਤਮ ਕਰਨ ਲਈ ਇਹ ਸਪੱਸ਼ਟ ਕੀਤਾ ਕਿ ਕਰੀਮ ਲਾਲਾ ਅਫ਼ਗ਼ਾਨਿਸਤਾਨ ਤੋਂ ਆਇਆ ਸੀ ਅਤੇ ਭਾਰਤ ਵਿਚ ਪਠਾਣ ਭਾਈਚਾਰੇ ਦੀ ਨੁਮਾਇੰਦਗੀ ਕਰਦਾ ਸੀ, ਇਸੇ ਲਈ ਲੀਡਰ ਅਕਸਰ ਉਸ ਨੂੰ ਮਿਲਣ ਆਉਂਦੇ ਰਹਿੰਦੇ ਸਨ। ਰਾਊਤ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਕਰੀਮ ਲਾਲਾ ਨੇ ਆਪਣੀ ਜਥੇਬੰਦੀ ‘ਪਖ਼ਤੂਨ-ਏ-ਹਿੰਦ` ਵੀ ਬਣਾਈ ਹੋਈ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਮੁੰਬਈ ਦਾ ਇਤਿਹਾਸ ਪਤਾ ਨਹੀਂ, ਉਹ ਲੋਕ ਉਨ੍ਹਾਂ ਦੇ ਬਿਆਨ ਨੂੰ ਤਰੋੜ-ਮਰੋੜ ਕੇ ਪੇਸ਼ ਕਰ ਰਹੇ ਹਨ।
ਸੰਜੇ ਰਾਊਤ ਨੇ ਕਿਹਾ ਕਿ ਉਹ ਇੰਦਰਾ ਗਾਂਧੀ ਦੀ ਸ਼ਲਾਘਾ ਕਰਨੋਂ ਕਦੇ ਵੀ ਝਿਜਕੇ ਨਹੀਂ। ਉਹ ਲੋਹ-ਇਸਤਰੀ (ਆਇਰਨ-ਲੇਡੀ) ਸਨ, ਜਿਨ੍ਹਾਂ ਨੇ ਬਹੁਤ ਸਾਰੇ ਸਖ਼ਤ ਫ਼ੈਸਲੇ ਲਏ ਸਨ। ਸਿ਼ਵ ਸੈਨਾ ਆਗੂ ਸੰਜੇ ਨੇ ਕਿਹਾ ਕਿ ਉਹ ਭਾਵੇਂ ਵਿਰੋਧੀ ਧਿਰ ਵਿੱਚ ਸਨ, ਪਰ ਇੰਦਰਾ ਗਾਂਧੀ, ਪੰਡਿਤ ਨਹਿਰੂ, ਰਾਜੀਵ ਗਾਂਧੀ ਅਤੇ ਗਾਂਧੀ ਪਰਿਵਾਰ ਪ੍ਰਤੀ ਸਦਾ ਆਦਰ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਕਦੇ ਲੋਕਾਂ ਨੇ ਇੰਦਰਾ ਗਾਂਧੀ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਉਨ੍ਹਾਂ ਨਾਲ ਖੜ੍ਹੇ ਹੋਏ ਸਨ। ਰਾਊਤ ਨੇ ਕਿਹਾ ਕਿ ਕੋਈ ਸਮਾਂ ਹੁੰਦਾ ਸੀ, ਜਦੋਂ ਦਾਊਦ ਇਬਰਾਹਿਮ, ਛੋਟਾ ਸ਼ਕੀਲ ਅਤੇ ਸ਼ਰਦ ਸ਼ੈੱਟੀ ਵਰਗੇ ਗੈਂਗਸਟਰ ਇਹ ਫ਼ੈਸਲਾ ਕਰਦੇ ਹੁੰਦੇ ਸਨ ਕਿ ਮੁੰਬਈ ਦਾ ਅਗਲਾ ਪੁਲਸ ਕਮਿਸ਼ਨਰ ਕੌਣ ਹੋਵੇਗਾ ਤੇ ਮਹਾਰਾਸ਼ਟਰ ਦਾ ਮੰਤਰੀ ਕੌਣ ਬਣੇਗਾ। ਉਸ ਸਮੇਂ ਇੰਦਰਾ ਗਾਂਧੀ ਵੀ ਅਕਸਰ ਕਰੀਮ ਲਾਲਾ ਨੂੰ ਮਿਲਦੇ ਹੁੰਦੇ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼