Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਆਈ ਐਮ ਏ ਨੂੰ ਪ੍ਰਧਾਨ ਮੰਤਰੀ ਦੇ ਬਿਆਨ 'ਤੇ ਸਖਤ ਇਤਰਾਜ਼

January 17, 2020 08:33 AM

*ਦੋਸ਼ ਸਾਬਿਤ ਕਰਨ ਜਾਂ ਮੁਆਫੀ ਮੰਗਣ ਲਈ ਕਿਹਾ

ਨਵੀਂ ਦਿੱਲੀ, 16 ਜਨਵਰੀ (ਪੋਸਟ ਬਿਊਰੋ)- ਭਾਰਤ ਵਿਚ ਸੇਵਾ ਕਰਦੇ 3.5 ਲੱਖ ਡਾਕਟਰਾਂ ਦੀ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ ਐਮ ਏ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਪੱਸ਼ਟੀਕਰਨ ਮੰਗਿਆ ਹੈ ਕਿ ਕੀ ਸਰਕਾਰ ਦਵਾਈ ਕੰਪਨੀਆਂ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਯੋਜਨਾ ਬਣਾ ਰਹੀ ਹੈ, ਕਿਉਂਕਿ ਕੰਪਨੀਆਂ ਵੱਲੋਂ ਡਾਕਟਰਾਂ ਨੂੰ ਰਿਸ਼ਵਤ ਦੇਣ ਅਤੇ ਐਥੀਕਲ ਮੈਡੀਕਲ ਪ੍ਰੈਕਟਿਸ ਕਰਨ ਦੀ ਉਲੰਘਣਾ ਦਾ ਦੋਸ਼ ਹੈ।
ਵਰਨਣ ਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਵਾਈ ਕੰਪਨੀਆਂ ਨੂੰ ਇਹ ਚਿਤਾਵਨੀ ਦਿੱਤੀ ਸੀ ਕਿ ਉਹ ਡਾਕਟਰੀ ਵਾਲੇ ਐਥਿਕਸ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਔਰਤਾਂ, ਵਿਦੇਸ਼ੀ ਯਾਤਰਾਵਾਂ ਅਤੇ ਗੈਜੇਟਸ ਦੇ ਰੂੁਪ ਵਿੱਚ ਡਾਕਟਰਾਂ ਨੂੰ ਰਿਸ਼ਵਤ ਨਾ ਦੇਣ।ਕੇਂਦਰ ਦੀ ਸਰਕਾਰ ਦਾ ਇਹ ਪੱਖ ਦੋ ਜਨਵਰੀ ਨੂੰ ਨਵੀਂ ਦਿੱਲੀ ਵਿੱਚ ਕੈਡਿਲਾ, ਟੌਰੇੇਂਟ ਫਾਰਮਾਸਿਊਟੀਕਲ ਤੇ ਵਾਕਹਾਰਟ ਸਮੇਤ ਦਵਾਈ ਕੰਪਨੀਆਂ ਨਾਲ ਪ੍ਰਧਾਨ ਮੰਤਰੀ ਤੇ ਸੀਨੀਅਰ ਅਧਿਕਾਰੀਆਂ ਦੀ ਇੱਕ ਬੈਠਕ ਵਿੱਚ ਆਇਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿੱਚ ਕੱਲ੍ਹ ਆਈ ਐਮ ਏ ਨੇ ਪ੍ਰਧਾਨ ਮੰਤਰੀ ਦਫ਼ਤਰ ਤੋਂ ਅਜਿਹੀ ਕਿਸੇ ਮੀਟਿੰਗ ਬਾਰੇ ਸਪੱਸ਼ਟੀਕਰਨ ਦੀ ਮੰਗ ਕੀਤੀ ਗਈ ਹੈ, ਪਰ ਇਹਡਾਕਟਰਾਂ ਵੱਲੋਂ ਵਿਦੇਸ਼ੀ ਯਾਤਰਾਵਾਂ, ਮਹਿੰਗੇ ਸਮਾਰਟਫੋਨ, ਅੰਤਰਰਾਸ਼ਟਰੀ ਸੰਮੇਲਨਾਂ ਦੇ ਰੂਪ ਵਿੱਚ ਰਿਸ਼ਵਤ ਲੈਣ ਦੇ ਦੋਸ਼ ਬਾਰੇ ਚੁੱਪ ਹੈ। ਪੱਤਰ ਵਿੱਚ ਡਾਕਟਰਾਂ ਨੂੰ ਔਰਤਾਂ ਦੀ ਸਪਲਾਈ ਵਿੱਚ ਸ਼ਾਮਲ ਕੰਪਨੀਆਂ ਦੀ ਸੂਚੀਮੰੰਗੀ ਗਈ ਹੈ।ਆਈ ਐਮ ਏ ਦੀ ਚਿੱਠੀ ਵਿੱਚ ਲਿਖਿਆ ਗਿਆ ਹੈ ਕਿ ਇਸ ਤੋਂ ਇਲਾਵਾ ਦੋਸ਼ੀ ਪਾਏ ਗਏ ਡਾਕਟਰਾਂ ਜਾਂ ਹੋਰਨਾਂ ਦੇ ਨਾਂ ਦੱਸਣਾ ਵੀ ਪ੍ਰਧਾਨ ਮੰਤਰੀ ਦਫਅਰ ਲਈ ਜ਼ਰੂਰੀ ਹੈ। ਜੇ ਡਾਕਟਰਾਂ ਨੂੰ ਨੈਤਿਕ ਤੌਰ 'ਤੇ ਦੋਸ਼ੀ ਠਹਿਰਾਇਆ ਹੈ ਤਾਂ ਇੰਡੀਅਨ ਮੈਡੀਕਲ ਕੌਂਸਲ ਨੂੰ ਯੋਗ ਕਾਰਵਾਈ ਕਰਨੀ ਚਾਹੀਦੀ ਹੈ। ਆਈ ਐਮ ਏ ਨੇ ਕਿਹਾ ਕਿ ਸਰਕਾਰ ਇਨ੍ਹਾਂ ਦੋਸ਼ਾਂ ਨੂੰ ਸਾਬਤ ਨਹੀਂ ਕਰ ਪਾਏਗੀ।
ਆਪਣੇ ਪੱਤਰ ਵਿੱਚ ਆਈ ਐਮ ਏ ਨੇ ਸਰਕਾਰ ਨੂੰ ਲੋਕਾਂ ਦੀ ਸਿਹਤ ਤੇ ਦੇਸ਼ ਦੀ ਡਾਕਟਰੀ ਸਿੱਖਿਆ ਬਾਰੇ ਅਣ-ਸੁਲਝੇ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਦੋਸ਼ੀ ਠਹਿਰਾਇਆ ਅਤੇ ਕਿਹਾ ਕਿ ਇਹ ਵਿਸ਼ਵਾਸ ਹੈ ਕਿ ਇਹ ਰਾਜਨੀਤਿਕ ਸਿਹਤ ਖੇਤਰ ਵਿੱਚ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼