Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਨਦੀਆਂ ਵਿੱਚ ਗੰਦਗੀ ਪੈਣ ਤੋਂ ਰੋਕੀ ਜਾਵੇ : ਸੰਤ ਸੀਚੇਵਾਲ

January 18, 2020 04:55 PM

ਸੁਲਤਾਨਪੁਰ ਲੋਧੀ,18 ਜਨਵਰੀ (ਪੋਸਟ ਬਿਊਰੋ): ਜਲ ਸ਼ਕਤੀ ਮੰਤਰਾਲੇ ਵੱਲੋਂ ਡਾ. ਅੰਬੇਡਕਰ ਭਵਨ ਨਵੀਂ ਦਿੱਲੀ ਵਿੱਚ ਕਰਵਾਏ ਗਏ ਸਮਾਗਮ ‘ਪਾਣੀਆਂ `ਤੇ ਗੱਲ’ `ਤੇ ਬੁਲਾਰਿਆਂ ਨੇ ਇੱਕਜੁਟ ਹੁੰਦਿਆ ਕਿਹਾ ਕਿ ਜੇ ਦੂਸ਼ਿਤ ਪਾਣੀਆਂ ਦਾ ਹੱਲ ਕਰਨਾ ਹੈ ਤਾਂ ‘ਸੀਚੇਵਾਲ’ ਇੱਕ ਮੱਕੇ ਦੀ ਤਰ੍ਹਾਂ ਹੈ ਜਿੱਥੇ ਸਾਰੇ ਮਸਲਿਆਂ ਦੇ ਹੱਲ ਮਿਲ ਸਕਦੇ ਹਨ।ਮੰਤਰਾਲੇ ਵੱਲੋਂ ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੂੰ ਉਚੇਚੇ ਤੌਰ `ਤੇ ਸੱਦਿਆ ਗਿਆ ਸੀ। ਇਸ ਸਮਾਗਮ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਗੰਧਲੇ ਪਾਣੀਆਂ ਨੂੰ ਸਾਫ਼ ਕਰਨ ਲਈ ਲੱਗੇ ਲੋਕ, ਸੰਸਥਾਵਾਂ ਦੇ ਪ੍ਰਤੀਨਿਧ ਅਤੇ ਜਲ ਸ਼ਕਤੀ ਮੰਤਰਾਲੇ ਦੇ ਸਾਰੇ ਸੀਨੀਅਰ ਅਧਿਕਾਰੀ ਆਏ ਹੋਏ ਸਨ।ਗੰਗਾ, ਯਮੁਨਾ ਤੇ ਦੇਸ਼ ਦੀਆਂ ਹੋਰ ਵੱਡੀਆਂ ਨਦੀਆਂ ਨੂੰ ਪ੍ਰਦੂਸ਼ਣ ਦੀ ਮਾਰ ਤੋਂ ਬਚਾਉਣ ਲਈ ਛੋਟੀਆਂ ਨਦੀਆਂ ਨੂੰ ਸਾਫ਼ ਕਰਨ ਦੀ ਗੱਲ ‘ਤੇ ਜ਼ੋਰ ਦਿੱਤਾ ਗਿਆ।
ਜਲ ਸ਼ਕਤੀ ਮੰਤਰਾਲੇ ਦੇ ਸਕੱਤਰ ਯੂਪੀ ਸਿੰਘ ਨੇ ਕਿਹਾ ਕਿ ਨਦੀਆਂ ਨੂੰ ਵੱਗਣ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਨਦੀਆਂ ਕੋਈ ਪਾਈਪ ਨਹੀ ਹਨ ਜਿਸ ਨੂੰ ਜਿੱਥੋਂ ਚਾਹਿਆਂ ਮੋੜ ਦਿੱਤਾ ਜਾਵੇ।ਨਦੀਆਂ ਵੱਗਣਗੀਆਂ ਤਦ ਹੀ ਹਲਾਤ ਸੁਧਰਨਗੇ।ਉਨ੍ਹਾਂ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਇਸ ਸਮੇਂ ਸਮੁੱਚੇ ਦੇਸ਼ ਲਈ ਪ੍ਰੇਰਨਾ ਸਰੋਤ ਹਨ ਜਿੰਨ੍ਹਾਂ ਨੇ ਇਤਿਹਾਸਕ ਕਾਲੀ ਵੇਈਂ ਨੂੰ ਸਾਫ ਸੁਥਰਾ ਰੱਖਣ ਲਈ ਕਿਸੇ ਸਰਕਾਰੀ ਮੱਦਦ ਦੀ ਉਡੀਕ ਕੀਤੇ ਬਿਨ੍ਹਾਂ ਕੰਮ ਸ਼ੁਰੂ ਕਰ ਦਿੱਤਾ ਸੀ।
ਇਸ ਮੌਕੇ ਸੰਬੋਧਨ ਕਰਦਿਆ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਕਿਹਾ ਕਿ ਪਿੱਛਲੇ 20 ਸਾਲਾਂ ਤੋਂ ਉਹ ਸੰਗਤਾਂ ਨੂੰ ਨਾਲ ਲੈਕੇ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਕਰ ਰਹੇ ਹਨ।ਇਹ ਨਦੀਂ ਹੁਣ ਦੇਸ਼ ਦੀਆਂ ਪ੍ਰਦੂਸ਼ਿਤ ਹੋ ਚੁੱਕੀਆਂ ਨਦੀਆਂ ਨੂੰ ਸਾਫ਼ ਕਰਨ ਲਈ ਇੱਕ ਮਾਡਲ ਬਣ ਚੁੱਕੀ ਹੈ।ਉਨ੍ਹਾਂ ਕਿਹਾ ਕਿ ਨਦੀਆਂ ਵਿੱਚ ਗੰਦਗੀ ਪੈਣ ਤੋਂ ਰੋਕੀ ਜਾਵੇ ਤੇ ਗੰਦੇ ਪਾਣੀਆਂ ਨੂੰ ਸਾਫ਼ ਕਰਨ ਲਈ ਟਰੀਟਮੈਂਟ ਪਲਾਂਟ ਲੱਗਣ। ਜਿਹੜੇ ਪਲਾਂਟ ਲੱਗੇ ਹੋਏ ਹਨ ਉਨ੍ਹਾਂ ਨੂੰ ਲਗਾਤਾਰ ਚਲਾਇਆ ਜਾਵੇ ਅਤੇ ਇੰਨ੍ਹਾਂ ਦਾ ਸੋਧਿਆ ਹੋਇਆ ਪਾਣੀ ਖੇਤੀ ਨੂੰ ਲੱਗਦਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਐਨਜੀਟੀ ਦਾ ਡੰਡਾ ਹੀ ਵੱਡੇ ਸੁਧਾਰ ਕਰ ਰਿਹਾ ਹੈ।
ਉਨ੍ਹਾਂ ਕਿਹਾ ਪਾਣੀਆਂ ਪ੍ਰਤੀ ਲਾਪ੍ਰਵਾਹੀ ਏਨੀ ਜ਼ਿਆਦਾ ਰਹੀ ਹੈ ਕਿ ਨਾ ਤਾਂ ਕੁਦਰਤੀ ਸਰੋਤ ਨਦੀਆਂ ਤੇ ਦਰਿਆਵਾਂ ਦੇ ਪਾਣੀਆਂ ਨੂੰ ਸੰਭਾਲਿਆਂ ਗਿਆ ਤੇ ਨਾ ਹੀ ਧਰਤੀ ਹੇਠਲੇ ਪਾਣੀ ਨੂੰ ਸੰਭਾਲਿਆ ਗਿਆ।ਇਸ ਵਰਤਾਰੇ ਲਈ ਲੋਕਾਂ ਨਾਲੋਂ ਵੱਧ ਜੁੰਮੇਵਾਰ ਉਹ ਅਧਿਕਾਰੀ ਹਨ ਜਿੰਨ੍ਹਾਂ ਨੇ ਇਹ ਸਾਰਾ ਕੁਝ ਹੋਣ ਦਿੱਤਾ।ਸੰਤ ਸੀਚੇਵਾਲ ਨੇ ਕਿਹਾ ਕਿ ਪਾਣੀ ਤੇਲ ਤੋਂ ਮਹਿੰਗਾ ਵਿਕ ਸਕਦਾ ਸੀ ਜੇ ਇਸ ਨੂੰ ਸੰਭਾਲ ਕੇ ਰੱਖਦੇ। ਉਨ੍ਹਾਂ ਦੱਸਿਆ ਕਿ ਸੀਚੇਵਾਲ ਮਾਡਲ ਸਾਰੇ ਦੇਸ਼ ਵਿੱਚ ਲਾਗੂ ਕਰਕੇ ਪਿੰਡਾਂ ਤੇ ਸ਼ਹਿਰਾਂ ਦੇ ਦੂਸ਼ਿਤ ਪਾਣੀਆਂ ਨੂੰ ਸੋਧ ਕੇ ਖੇਤੀ ਲਈ ਵਰਤਿਆ ਜਾ ਸਕਦਾ ਹੈ।ਖੇਤ ਦਾ ਪਾਣੀ ਖੇਤ ਵਿੱਚ ਰੀਚਾਰਜ਼ ਕਰਨ ਦੇ ਈਜ਼ਾਦ ਕੀਤੇ ਗਏ ਮਾਡਲ ਦਾ ਜ਼ਿਕਰ ਕਰਦਿਆ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਉਦੋਂ ਸੁਧਾਰ ਹੋ ਸਕਦਾ ਹੈ ਜਦੋਂ ਮੀਂਹ ਦਾ ਪਾਣੀ ਨੂੰ ਸੁਚੱਜੇ ਢੰਗ ਨਾਲ ਸੰਭਾਲਿਆ ਜਾਵੇ।ਉਨ੍ਹਾਂ ਕਿਹਾ ਕਿ ਸੰਬੰਧਿਤ ਅਧਿਕਾਰੀਆਂ ਦੀ ਜੁੰਮੇਵਾਰੀ ਤੈਅ ਜਰੂਰ ਕੀਤੀ ਜਾਣੀ ਚਾਹੀਦੀ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਉਣ ਵਾਲੀਆਂ ਕਈ ਪੀੜ੍ਹੀਆਂ ਦਾ ਪਾਣੀ ਖਤਮ ਕਰਕੇ ਰੱਖ ਦਿੱਤਾ ਹੈ।ਇਸ ਦੇ ਬਾਵਜੂਦ ਵੀ ਸੰਭਲ ਨਹੀਂ ਰਹੇ।
ਇਸ ਮੌਕੇ ਉਤਰ ਪ੍ਰਦੇਸ਼ ਤੋਂ ਆਈਆਈਟੀ ਦੇ ਵਿਦਿਆਰਥੀਆਂ,ਮੱਧ ਪ੍ਰਦੇਸ਼ ਤੋਂ ਸਮਾਜ ਸੇਵੀ ਸੰਗਠਨ ਅਤੇ ਉਤਰਖੰਡ ਅਤੇ ਨਵੀਂ ਦਿੱਲੀ ਤੋਂ ਆਏ ਲੋਕਾਂ ਨੇ ਸੰਤ ਸੀਚੇਵਾਲ ਸਿੱਧ ਸੰਵਾਦ ਰਚਾ ਕੇ ਆਪਣੀਆਂ ਸਮੱਸਿਆਵਾਂ ਦੱਸੀਆਂ ।ਇਸ ਮੌਕੇ ਜਲ ਸ਼ਕਤੀ ਮੰਤਰਾਲੇ ਦੇ ਵਧੀਕ ਸਕੱਤਰ ਜੀ ਐਸ ਅਸ਼ੋਕ ਕੁਮਾਰ, ਤੇਜ਼ਦੀਪ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ