Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ

ਕੋਟਕਪੂਰਾ-ਬਹਿਬਲ ਕਲਾਂ ਕਾਂਡ ਦੀ ਸੁਣਵਾਈ ਸੱਤ ਫਰਵਰੀ ਤੱਕ ਮੁਲਤਵੀ

January 18, 2020 08:31 PM

ਫ਼ਰੀਦਕੋਟ, 18 ਜਨਵਰੀ (ਪੋਸਟ ਬਿਊਰੋ)- ਕੋਟਕਪੂਰਾ ਗੋਲੀ ਕਾਂਡ ਵਿੱਚ ਕੱਲ੍ਹ ਸੈਸ਼ਨ ਜੱਜ ਕੁਲਦੀਪ ਕੁਮਾਰ ਕਰੀਰ ਦੀ ਅਦਾਲਤ 'ਚ ਕੇਸ ਦੀ ਸੁਣਵਾਈ ਹੋਣੀ ਸੀ, ਪਰ ਸੈਸ਼ਨ ਜੱਜ ਦੀ ਰਿਟਾਇਰਮੈਂਟ ਹੋਣ ਕਾਰਨ ਕੱਲ੍ਹ ਡਿਊਟੀ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ 'ਚ ਇਹ ਕੇਸ ਸੁਣਵਾਈ ਲਈ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਡੀ ਐਸ ਪੀ ਪਰਮਜੀਤ ਸਿੰਘ ਪੰਨੂ, ਆਈ ਜੀ ਪਰਮਰਾਜ ਸਿੰਘ ਉਮਰਾਨੰਗਲ, ਮੋਗਾ ਦੇ ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ, ਐਸ ਪੀ ਬਲਜੀਤ ਸਿੰਘ ਸਿੱਧੂ ਅਤੇ ਥਾਣਾ ਸਿਟੀ ਕੋਟਰਪੂਰਾ ਦੇ ਸਾਬਕਾ ਐਸ ਐਚ ਓ ਗੁਰਦੀਪ ਸਿੰਘ ਅਤੇਸਾਬਕਾ ਪਾਰਲੀਮੈਂਟਰੀ ਸੈਕਟਰੀ ਮਨਤਾਰ ਸਿੰਘ ਬਰਾੜ ਕੱਲ੍ਹ ਅਦਾਲਤ ਦੇ ਸਾਹਮਣੇ ਪੇਸ਼ ਹੋਏ। ਇਸ ਉਤੇ ਅਗਲੀ ਤਾਰੀਖ ਸੱਤ ਫਰਵਰੀ ਲਈ ਮੁਲਤਵੀ ਕੀਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਕੋਟਰਪੂਰਾ ਗੋਲੀ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ ਨੇ 17 ਅਗਸਤ 2018 ਨੂੰ ਆਈ ਪੀ ਸੀ ਦੀਆਂ ਵੱਖ-ਵੱਖ ਧਾਰਾਵਾਂ ਤੇ ਅਸਲਾ ਐਕਟ ਹੇਠ ਕੇਸ ਦਰਜ ਕੀਤਾ ਸੀ। ਮੁਲਜ਼ਮਾਂ ਨੇ ਸੈਸ਼ਨ ਅਦਾਲਤ ਵਿੱਚ ਦਸਤਾਵੇਜ਼ ਲੈਣ ਦੀ ਪਟੀਸ਼ਨ ਦਾਇਰ ਕੀਤੀ ਸੀ। ਇਸ ਵਿੱਚ ਉਸ ਨੇ ਕਿਹਾ ਸੀ ਕਿ ਉਸ ਨੂੰ ਨਕਲਾਂ ਨਹੀਂ ਮਿਲੀਆਂ।
ਇਸੇ ਦੌਰਾਨ ਬਹਿਬਲ ਗੋਲੀ ਕਾਂਡ ਦੇ ਮੁੱਖ ਦੋਸ਼ੀ ਨਾਮਜ਼ਦ ਕੀਤੇ ਗਏ ਮੋਗਾ ਦੇ ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਦੇ ਖ਼ਿਲਾਫ਼ ਦਰਜ ਕੇਸ ਦੀ ਸੁਣਵਾਈ ਵੀ ਉਪਰੋਕਤ ਅਦਾਲਤ ਵਿੱਚ ਸੀ। ਇਸ ਕੇਸ ਵਿੱਚ ਦੋਸ਼ ਆਇਦ ਕਰਨ ਬਾਰੇ ਬਹਿਸ ਲਈ ਸੱਤ ਫਰਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਹਾਈ ਕੋਰਟ ਤੋਂ ਅਗਾੳਂ ਜ਼ਮਾਨਤ ਮਿਲ ਗਈ ਸੀ। ਇਸ ਉੱਤੇ ਮਨਤਾਰ ਸਿੰਘ ਬਰਾੜ ਜਾਂਚ ਵਿੱਚ ਸ਼ਾਮਲ ਹੋ ਗਏ ਸਨ, ਪਰਸਰਕਾਰੀ ਵਕੀਲ ਨੇ ਅਦਾਲਤ ਨੂੰ ਕਿਹਾ ਕਿ ਮਨਤਾਰ ਸਿੰਘ ਬਰਾੜ ਪੁਲਸ ਨੂੰ ਕੋਈ ਸਹਿਯੋਗ ਨਹੀਂ ਦੇ ਰਹੇ। ਉਨ੍ਹਾ ਇਹ ਵੀ ਕਿਹਾ ਕਿ ਹਿਰਾਸਤ ਵਿੱਚ ਲੈ ਕੇ ਗੋਲੀਕਾਂਡ ਵੇਲੇ ਉਨ੍ਹਾਂ ਦੀ ਭੂਮਿਕਾ ਬਾਰੇ ਪੁੱਛਗਿੱਛ ਕਰਨੀ ਹੈ। ਦੋਵਾਂ ਧਿਰਾਂ ਦੇ ਵਕੀਲਾਂ ਵੱਲੋਂ ਕੀਤੀ ਬਹਿਸ ਉਪਰੰਤ ਉਪਰੋਕਤ ਅਦਾਲਤ ਨੇ ਬਰਾੜ ਦੀ ਅਗਾਉਂ ਜ਼ਮਾਨਤ ਮਨਜ਼ੂਰ ਕਰ ਲਈ ਗਈ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ