Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਪੁਲਸ ਨੂੰ ਝਕਾਨੀ ਦੇ ਕੇ ਹੁਸਿ਼ਆਰਪੁਰ ਤੋਂ ਭੱਜਿਆ ਹਰਪ੍ਰੀਤ ਸਿੰਘ ਦਿੱਲੀ ਤੋਂ ਗ਼੍ਰਿਫ਼ਤਾਰ

January 18, 2020 08:32 PM

ਹੁਸ਼ਿਆਰਪੁਰ, 18 ਜਨਵਰੀ (ਪੋਸਟ ਬਿਊਰੋ)- ਸਥਾਨਕ ਸਿਵਲ ਹਸਪਤਾਲ 'ਚੋਂ ਬੀਤੇ ਦਿਨੀਂ ਪੁਲਸ ਨੂੰ ਝਕਾਨੀ ਦੇ ਕੇ ਫ਼ਰਾਰ ਹੋਏ ਹਵਾਲਾਤੀ ਸਾਬਕਾ ਫੌਜੀ ਹਰਪ੍ਰੀਤ ਸਿੰਘ ਨੂੰ ਕੱਲ੍ਹ ਦਿੱਲੀ 'ਚ ਫੜ ਲਿਆ ਗਿਆ ਹੈ। ਉਸ ਨੇ ਮੱਧ ਪ੍ਰਦੇਸ਼ ਦੇ ਪੰਚਮੜੀ ਫ਼ੌਜੀ ਸਿਖਲਾਈ ਕੇਂਦਰ 'ਚੋਂ ਹਥਿਆਰ ਚੋਰੀ ਕੀਤੇ ਸਨ ਅਤੇ ਪਿਛਲੇ ਮਹੀਨੇ ਟਾਂਡਾ ਪੁਲਸ ਨੇ ਗ਼੍ਰਿ੍ਰ੍ਰਫ਼ਤਾਰ ਕੀਤਾ ਸੀ। ਬਾਅਦ ਵਿੱਚ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਤਾਂ ਫਰਾਰ ਹੋ ਗਿਆ ਸੀ।
ਜ਼ਿਲ੍ਹਾ ਪੁਲਸ ਮੁਖੀ ਗੌਰਵ ਗਰਰ ਨੇ ਇਸ ਖਬਰ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਹਰਪ੍ਰੀਤ ਸਿੰਘ ਨੂੰ ਗੁਰਦੁਆਰਾ ਬੰਗਲਾ ਸਾਹਿਬ ਤੋਂ ਗ਼੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਸਰਗਰਮੀ ਨਾਲ ਉਸ ਦੀ ਭਾਲ ਕਰ ਰਹੀ ਸੀ ਤੇ ਉਸ ਦੇ ਗੁਰਦੁਆਰਾ ਸਾਹਿਬ ਵਿਖੇ ਹੋਣ ਦੀ ਸੂਹ ਮਿਲੀ ਤਾਂ ਪੁਲਸ ਨੇ ਛਾਪਾ ਮਾਰ ਕੇ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਹਰਪ੍ਰੀਤ ਸਿੰਘ ਨੂੰ ਦਿੱਲੀ ਪੁਲਸ ਦੀ ਪੁੱਛ-ਪੜਤਾਲ ਮਗਰੋਂ ਹੁਸ਼ਿਆਰਪੁਰ ਲਿਆਂਦਾ ਜਾਵੇਗਾ।
ਵਰਨਣ ਯੋਗ ਹੈ ਕਿ ਹਰਪ੍ਰੀਤ ਸਿੰਘ ਤੇ ਉਸ ਦੇ ਸਾਥੀ ਜਗਤਾਰ ਸਿੰਘ ਜੱਗਾ ਨੇ ਮਿਲ ਕੇ ਫ਼ੌਜ ਦੇ ਹਥਿਆਰ ਚੋਰੀ ਕੀਤੇ ਸਨ। ਹੁਸਿ਼ਆਰਪੁਰ ਪੁਲਸ ਨੇ ਉਨ੍ਹਾਂ ਤੋਂ ਚੋਰੀਸ਼ੁਦਾ ਹਥਿਆਰ ਬਰਾਮਦ ਕਰ ਲਏ ਸਨ। ਦੋਵੇਂ ਹੁਸ਼ਿਆਰਪੁਰ ਜੇਲ੍ਹ 'ਚ ਬੰਦ ਸਨ, ਪਰ ਬਾਂਹ ਟੁੱਟਣ ਕਾਰਨ 31 ਦਸੰਬਰ ਨੂੰ ਹਰਪ੍ਰੀਤ ਸਿੰਘ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਸੀ। 14 ਜਨਵਰੀ ਨੂੰ ਉਹ ਸਵੇਰੇ ਟਾਇਲੇਟ ਜਾਣ ਦੇ ਬਹਾਨੇ ਕੈਦੀਆਂ ਦੇ ਵਾਰਡ 'ਚੋਂ ਨਿਕਲਿਆ ਅਤੇ ਪੁਲਸ ਮੁਲਾਜ਼ਮ ਨੂੰ ਧੱਕਾ ਦੇ ਕੇ ਫ਼ਰਾਰ ਹੋ ਗਿਆ ਸੀ। ਇਸ ਦੇ ਬਾਅਦ ਪੁਲਸ ਨੇ ਉਸ ਦੇ ਪਿਤਾ ਹਰਬੰਸ ਸਿੰਘ ਨੂੰ ਵੀ ਗ਼੍ਰਿਫ਼ਤਾਰ ਕਰ ਲਿਆ ਸੀ, ਜੋ ਅਜੇ ਤੱਕ ਵੀ ਪੁਲਸ ਦੀ ਹਿਰਾਸਤ ਵਿੱਚ ਦੱਸਿਆ ਜਾਂਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ