Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਬਠਿੰਡਾ ਦੇ ਦਿੱਲੀ ਹਸਪਤਾਲ ਦੇ ਦੋ ਡਾਕਟਰਾਂ ਨੂੰ ਸੰਮਨ ਜਾਰੀ

January 18, 2020 08:36 PM

* ਮਾਮਲਾ ਜ਼ਿੰਦਾ ਵਿਅਕਤੀ ਨੂੰ ਮ੍ਰਿਤਕ ਐਲਾਨੇ ਜਾਣ ਦਾ

ਬਠਿੰਡਾ, 18 ਜਨਵਰੀ (ਪੋਸਟ ਬਿਊਰੋ)- ਇਲਾਜ ਲਈ ਹਸਪਤਾਲ ਲਿਆਂਦੇ ਗਏ ਜ਼ਿੰਦਾ ਵਿਅਕਤੀ ਨੂੰ ਮ੍ਰਿਤਕ ਕਹਿ ਕੇ ਸਸਕਾਰ ਕਰਨ ਦੀ ਸਲਾਹ ਦੇਣ ਵਾਲੇ ਇਸ ਸ਼ਹਿਰ ਦੇ ਦਿੱਲੀ ਹਾਰਟ ਹਸਪਤਾਲ ਦੇ ਡਾਕਟਰ ਤੇ ਮੈਨੇਜਰ ਸਮੇਤ ਤਿੰਨ ਜਣਿਆਂ ਨੂੰ ਸੰਮਨ ਜਾਰੀ ਕੀਤੇ ਗਏ ਹਨ।
ਇਸ ਬਾਰੇ ਗੌਰਵ ਗੋਇਲ ਵਾਸੀ ਬਠਿੰਡਾ ਨੇ ਅਦਾਲਤ ਵਿੱਚ ਦਾਇਰ ਕੀਤੇ ਕੇਸ 'ਚ ਦੱਸਿਆ ਕਿ ਉਸ ਦੇ ਪਿਤਾ ਸੱਤਪਾਲ ਸਿੰਘ ਦੀ 10 ਫਰਵਰੀ 2017 ਨੂੰ ਅਚਾਨਕ ਸਿਹਤ ਖਰਾਬ ਹੋ ਗਈ ਤਾਂ ਉਨ੍ਹਾਂ ਨੂੰ ਇਲਾਜ ਲਈ ਗੋਨਿਆਣਾ ਰੋਡ ਦੇ ਦਿੱਲੀ ਹਾਰਟ ਹਸਪਤਾਲ 'ਚ ਲਿਜਾਇਆ ਗਿਆ। ਉਸ ਨੇ ਦੱਸਿਆ ਕਿ ਹਾਲੇ ਉਨ੍ਹਾਂ ਦੇ ਪਿਤਾ ਗੱਡੀ ਵਿੱਚ ਹੀ ਸਨ ਕਿ ਹਸਪਤਾਲ ਦੇ ਡਾਕਟਰ ਕੇ ਐਸ ਬਾਂਸਲ ਨੇ ਚੈਕਅੱਪ ਕਰਕੇ ਦੱਸਿਆ ਕਿ ਉਨ੍ਹਾਂ ਦੀ ਮੌਤ ਹੋ ਚੁੱਕੀ ਹੈ ਅਤੇ ਸਸਕਾਰ ਕਰਨ ਦੀ ਸਲਾਹ ਦੇ ਦਿੱਤੀ। ਪੀੜਤ ਨੇ ਦੱਸਿਆ ਕਿ ਅਜਿਹਾ ਗੱਲ ਸੁਣ ਕੇ ਉਹ ਆਪਣੇ ਪਿਤਾ ਨੂੰ ਦਿੱਲੀ ਹਸਪਤਾਲ ਦੇ ਸਾਹਮਣੇ ਡਾ. ਗੁਰਸ਼ਰਨ ਸਿੰਘ ਦੇ ਹਸਪਤਾਲ ਲੈ ਗਏ, ਜਿੱਥੇ ਹਸਪਤਾਲ ਦੇ ਕੰਪਾਊਡਰ ਨੇ ਚੈਕ ਕਰ ਕੇ ਕਿਹਾ ਕਿ ਉਸ ਦੇ ਪਿਤਾ ਦੀ ਪਲਸ ਅਤੇ ਬੀ ਪੀ ਬਿਲਕੁਲ ਠੀਕ ਹੈ, ਇਸ ਲਈ ਉਹ ਮਰੀਜ਼ ਨੂੰ ਇਲਾਜ ਲਈ ਗਲੋਬਲ ਹਸਪਤਾਲ ਲੈ ਜਾਣ। ਪੀੜਤ ਨੇ ਦੱਸਿਆ ਕਿ ਉਥੋਂ ਉਹ ਆਪਣੇ ਪਿਤਾ ਨੂੰ ਗਲੋਬਲ ਹਸਪਤਾਲ ਲੈ ਗਏ, ਜਿੱਥੇੇ ਡਾਕਟਰਾਂ ਨੇ ਇਲਾਜ ਸ਼ੁਰੂ ਕੀਤਾ। ਕਰੀਬ ਦੋ ਘੰਟਿਆਂ ਬਾਅਦ ਉਸ ਦੇ ਪਿਤਾ ਨੂੰ ਹੋਸ਼ ਆ ਗਈ। ਇਸਦਾ ਪਤਾ ਜਦੋਂ ਦਿੱਲੀ ਹਸਪਤਾਲ ਦੇ ਪ੍ਰਬੰਧਕਾਂ ਨੂੰ ਲੱਗਾ ਤਾਂ ਉਹ ਘਬਰਾਹਟ ਵਿੱਚ ਆ ਗਏ ਤੇ ਆਪਣੇ ਹਸਪਤਾਲ ਦੀ ਬਦਨਾਮੀ ਤੋਂ ਹੁੰਦੀ ਦੇਖ ਕੇ ਡਾ. ਕੇ ਐਲ ਬਾਂਸਲ, ਡਾ. ਸਤਵਿੰਦਰ ਸਿੰਘ ਭੁੱਲਰ ਅਤੇ ਦਿੱਲੀ ਹਸਪਤਾਲ ਦਾ ਮੈਨੇਜਰ ਸੰਦੀਪ ਪਰਚੰਦਾ ਗਲੋਬਲ ਹਸਪਤਾਲ ਪੁੱਜ ਗਏ ਅਤੇ ਡਾਕਟਰਾਂ ਉੱਤੇ ਮਰੀਜ਼ ਦਾ ਇਲਾਜ ਨਾ ਕਰਨ ਦਾ ਦਬਾਅ ਪਾਇਆ। ਪੀੜਤ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਡਾਕਟਰ ਸਮੇਤ ਦੂਜੇ ਵਿਅਕਤੀਆਂ ਦੀ ਨੀਤ ਸਹੀ ਨਹੀਂ ਸੀ। ਉਸ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਤੇ ਸਾਰੇ ਸਬੂਤਾਂ ਸਮੇਤ ਜਿ਼ਲਾ ਪੁਲਸ ਮੁਖੀ ਤੋਂ ਡੀ ਜੀ ਪੀ ਤੱਕ ਸ਼ਿਕਾਇਤ ਕੀਤੀ ਸੀ ਪਰ ਪੁਲਸ ਨੇ ਸਿਆਸੀ ਦਬਾਅ ਦੇ ਕਾਰਨ ਇਸ ਬਾਰੇ ਕਾਰਵਾਈ ਨਹੀਂ ਕੀਤੀ। ਪੀੜਤ ਗੌਰਵ ਗੋੋਇਲ ਦੀ ਸ਼ਿਕਾਇਤ ਉਤੇ ਕਾਰਵਾਈ ਕਰਦਿਆਂ ਚੀਫ਼ ਜ਼ੁਡੀਸ਼ਲ ਮੈਜਿਸਟ੍ਰੇਟ ਫਸਟ ਕਲਾਸ ਵਿਜੇ ਸਿੰਘ ਡਡਵਾਲ ਨੇ ਡਾ. ਸਤਵਿੰਦਰ ਭੁੱਲਰ ਤੇ ਮੈਨੇਜਰ ਸੰਦੀਪ ਪਰਚੰਦਾ ਨੂੰ ਸੰਮਨ ਜਾਰੀ ਕਰ ਕੇ ਇਸ ਕੇਸ ਦੀ ਸੁਣਵਾਈ 12 ਫਰਵਰੀ ਨੂੰ ਨਿਰਧਾਰਤ ਕੀਤੀ ਹੈ। ਇਸ ਬਾਰੇ ਦਿੱਲੀ ਹਸਪਤਾਲ ਦੇ ਮੈਨੇਜਰ ਸੰਦੀਪ ਪਰਚੰਦਾ ਦਾ ਕਹਿਣਾ ਹੈ ਕਿ ਉਨ੍ਹਾਂ 'ਤੇ ਲਾਏ ਗਏ ਦੋਸ਼ ਝੁੂਠੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ