Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਹਾਂਗ ਕਾਂਗ ਵਿੱਚ ਪੁਲਿਸ ਤੇ ਪ੍ਰਦਰਸ਼ਨਕਾਰੀ ਫਿਰ ਆਹਮੋ ਸਾਹਮਣੇ

January 20, 2020 08:32 AM

ਹਾਂਗ ਕਾਂਗ, 19 ਜਨਵਰੀ, (ਪੋਸਟ ਬਿਊਰੋ)- ਹਾਂਗ ਕਾਂਗ ਦੀ ਪੁਲਿਸ ਨੇ ਐਤਵਾਰ ਏਥੇ ਇਕ ਪਾਰਕ ਵਿਚ ਇਕੱਠੇ ਹੋਏ ਹਜ਼ਾਰਾਂ ਲੋਕਤੰਤਰ ਸਮਰਥਕ ਅੰਦੋਲਨਕਾਰੀਆਂ ਨੂੰ ਖਦੇੜਨ ਲਈ ਅੱਥਰੂ ਗੈਸ ਦਾ ਵਰਤੋਂ ਕੀਤੀ ਹੈ। ਇਸ ਮੌਕੇ ਮੀਡੀਆ ਵਿਚ ਆਈਆਂ ਤਸਵੀਰਾਂ ਵਿੱਚ ਪੁਲਿਸ ਪ੍ਰਦਰਸ਼ਨ ਕਰਦੇ ਲੋਕਾਂ ਦਾ ਪਿੱਛਾ ਕਰਦੀ ਦਿੱਸਦੀ ਹੈ। ਕਈਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਪੁਲਿਸ ਨੇ ਪ੍ਰਦਰਸ਼ਨ ਕਰਦੇ ਲੋਕਾਂ ਨੂੰ ਰੋਕਣ ਲਈ ਬਖਤਰਬੰਦ ਗੱਡੀਆਂ ਅਤੇ ਜਲ ਤੋਪਾਂ ਦਾ ਵੀ ਪ੍ਰਬੰਧ ਕਰ ਰੱਖਿਆ ਸੀ, ਪਰ ਉਨ੍ਹਾਂ ਦੀ ਵਰਤੋਂ ਕਰਨ ਦੀ ਨੌਬਤ ਨਹੀਂ ਆਈ।
‘ਯੂਨੀਵਰਸਲ ਸੀਜ਼ ਅਗੇਂਸਟ ਕਮਿਊਨਿਜ਼ਮ` ਨਾਂ ਦੇ ਇਸ ਪ੍ਰਦਰਸ਼ਨ ਲਈ ਪ੍ਰਬੰਧਕਾਂ ਨੇ ਅਰਜ਼ੀ ਦਿੱਤੀ ਸੀ, ਪਰ ਪੁਲਿਸ ਨੇ ਸਿਰਫ਼ ਰੈਲੀ ਕਰਨ ਦੀ ਆਗਿਆ ਦਿੱਤੀ ਸੀ। ਰੈਲੀ ਸ਼ੁਰੂ ਹੁੰਦੇ ਸਾਰ ਹੀ ਪ੍ਰਦਰਸ਼ਨਕਾਰੀ ਹਿੰਸਕ ਹੋ ਉੱਠੇ ਅਤੇ ਕਾਲੇ ਕੱਪੜੇ ਪਹਿਨੇ ਹੋਏ ਲੋਕਾਂ ਨੇ ਛੱਤਰੀਆਂ ਤੇ ਮੇਜ਼-ਕੁਰਸੀਆਂ ਲਾ ਕੇ ਸੜਕਾਂ ਉੱਤੇ ਰੁਕਾਵਟਾਂ ਖੜ੍ਹੀਆਂ ਕਰ ਦਿੱਤੀਆਂ ਤੇ ਪੱਥਰਾਂ ਨਾਲ ਸਟਰੀਟ ਲਾਈਟਾਂ ਤੋੜ ਦਿੱਤੀਆਂ। ਪੁਲਿਸ ਦੇ ਮੁਤਾਬਕ ਦੋ ਪੁਲਿਸ ਮੁਲਾਜ਼ਮਾਂ ਉੱਤੇ ਡਾਂਗਾਂ ਨਾਲ ਹਮਲਾ ਕੀਤਾ ਗਿਆ, ਜਿਨ੍ਹਾਂ ਦੇ ਸਿਰ ਉੱਤੇ ਸੱਟਾਂ ਲੱਗੀਆਂ ਹਨ। ਪ੍ਰਦਰਸ਼ਨਕਾਰੀਆਂ ਦੀ ਤਲਾਸ਼ੀ ਲੈਣ ਦਾ ਕੰਮ ਕਰ ਰਹੇ ਪੁਲਿਸ ਵਾਲਿਆਂ ਉੱਤੇ ਪਾਣੀ ਦੀਆਂ ਬੋਤਲਾਂ ਵੀ ਸੁੱਟੀਆਂ ਗਈਆਂ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ