Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਭਾਰਤ ਨੇ ਕੇ-4 ਐਟਮੀ ਬੈਲਿਸਟਿਕ ਮਿਜ਼ਾਈਲ ਦਾ ਸਫਲ ਪ੍ਰੀਖਣ ਕੀਤਾ

January 20, 2020 08:33 AM

* ਨਵੀਂ ਮਿਜ਼ਾਈਲ 3500 ਕਿਲੋਮੀਟਰ ਤਕ ਮਾਰ ਕਰ ਸਕੇਗੀ


ਵਿਸ਼ਾਖਾਪਟਨਮ, 19 ਜਨਵਰੀ, (ਪੋਸਟ ਬਿਊਰੋ)- ਭਾਰਤ ਨੇ ਐਤਵਾਰ ਨੂੰ ਆਂਧਰਾ ਪ੍ਰਦੇਸ਼ ਵਿੱਚ ਸਮੁੰਦਰ ਕੰਢੇ 3500 ਕਿਲੋਮੀਟਰ ਦੀ ਮਾਰਕ ਸਮਰੱਥਾ ਵਾਲੀ ਐਟਮੀ ਹਥਿਆਰ ਲਿਜਾਣ ਦੇ ਸਮਰੱਥ ਪਣਡੁੱਬੀ ਕੇ-4 ਬੈਲਿਸਟਿਕ ਮਿਜ਼ਾਈਲ ਦਾ ਸਫਲ ਪ੍ਰੀਖਣ ਕੀਤਾ ਹੈ। ਡੀ ਆਰ ਡੀ ਓ ਵੱਲੋਂ ਬਣਾਈ ਗਈ ਮਿਜ਼ਾਈਲ ਨੂੰ ਨੇਵੀ ਦੀਆਂ ਦੇਸ ਅੰਦਰ ਹੀ ਬਣਾਈਆਂ ਆਈ ਐੱਨ ਐੱਸ ਅਰੀਹੰਤ ਕੈਟੇਗਰੀ ਦੀਆਂ ਐਟਮੀ ਪਣਡੁੱਬੀਆਂ ਨਾਲ ਲੈਸ ਕੀਤਾ ਜਾਵੇਗਾ।
ਸਰਕਾਰੀ ਸਰੋਤਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਐਟਮੀ ਹਮਲਾ ਕਰਨ ਵਿੱਚ ਸਮਰੱਥ ਇਸ ਮਿਜ਼ਾਈਲ ਦੀ ਮਾਰ ਵਿੱਚ ਪਾਕਿਸਤਾਨ, ਚੀਨ ਅਤੇ ਦੱਖਣੀ ਏਸ਼ੀਆ ਦੇ ਕਈ ਦੇਸ਼ ਆ ਸਕਦੇ ਹਨ। ਬੀਤੀ 20 ਦਸੰਬਰ ਨੂੰ ਡਿਫੈਂਸ ਰਿਸਰਚ ਐਂਡ ਡਿਵੈਲਪਮੈਂਟ ਆਰਗੇਨਾਈਜ਼ੇਸ਼ਨ (ਡੀ ਆਰ ਡੀ ਓ) ਨੇ ਪਿਨਾਕਾ ਮਿਜ਼ਾਈਲ ਦਾ ਓਡੀਸ਼ਾ ਕੰਢੇ ਸਫਲ ਪ੍ਰੀਖਣ ਕੀਤਾ ਸੀ। ਉਸ ਮਿਜ਼ਾਈਲ ਦੀ ਮਾਰਕ ਸਮਰੱਥਾ 90 ਕਿਲੋਮੀਟਰ ਹੋ ਗਈ ਹੈ। ਡੀ ਆਰ ਡੀ ਓ ਵੱਲੋਂ ਵਿਕਸਿਤ ਕੀਤੀ ਪਿਨਾਕਾ ਮਿਜ਼ਾਈਲ 90 ਕਿਲੋਮੀਟਰ ਤਕ ਦੁਸ਼ਮਣ ਦੇ ਇਲਾਕੇ ਵਿੱਚ ਹਮਲਾ ਕਰਨ ਦੇ ਸਮਰੱਥ ਹੈ।
ਪਿਛਲੀ 17 ਨਵੰਬਰ ਨੂੰ 2000 ਕਿਲੋਮੀਟਰ ਦੀ ਮਾਰਕ ਸਮਰੱਥਾ ਵਾਲੀ ਬੈਲਿਸਟਿਕ ਮਿਜ਼ਾਈਲ ਅਗਨੀ-2 ਦਾ ਰਾਤ ਵੇਲੇ ਸਫਲਤਾ ਨਾਲ ਪ੍ਰੀਖਣ ਕੀਤਾ ਗਿਆ ਸੀ। ਦੇਸ਼ ਵਿੱਚ ਬਣਾਈ ਗਈ 21ਮੀਟਰ ਲੰਬੀ, ਇਕ ਮੀਟਰ ਚੌੜੀ, 17 ਟਨ ਭਾਰ ਵਾਲੀ ਇਹ ਮਿਜ਼ਾਈਲ 1000 ਕਿਲੋਗ੍ਰਾਮ ਤਕ ਧਮਾਕਾਖੇਜ਼ ਸਮੱਗਰੀ ਲਿਜਾ ਸਕਦੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ