Welcome to Canadian Punjabi Post
Follow us on

29

March 2024
 
ਪੰਜਾਬ

ਅਕਾਲੀ-ਭਾਜਪਾ ਆਗੂਆਂ ਵਿਚਾਲੇ ਅਗਲੀਆਂ ਚੋਣਾਂ ਦੀ ਸੀਟ-ਵੰਡ ਤੋਂ ਖਿੱਚੋਤਾਣ ਹੋਰ ਵਧੀ

January 20, 2020 08:33 AM

ਅਨੰਦਪੁਰ ਸਾਹਿਬ, 19 ਜਨਵਰੀ, (ਪੋਸਟ ਬਿਊਰੋ)- ਅਕਾਲੀ-ਭਾਜਪਾ ਗਠਜੋੜ ਦਾ ਸੰਬੰਧ ਅੱਜ ਤੱਕ ਨਹੁੰ-ਮਾਸ ਵਾਲਾ ਕਿਹਾ ਜਾਂਦਾ ਸੀ, ਪਰ ਇਸ ਵੇਲੇ ਇਸ ਰਿਸ਼ਤੇ ਵਿਚ ਤਰੇੜਾਂ ਪੈਣੀਆਂ ਸ਼ੁਰੂ ਹੋ ਗਈਆਂ ਅਤੇ ਇਸ ਬਾਰੇ ਦੋਵਾਂ ਪਾਰਟੀਆਂ ਦੇ ਆਗੂ ਇੱਕ ਦੂਸਰੇ ਨਾਲ ਬਿਆਨਬਾਜ਼ੀ ਵਿੱਚ ਉਲਝ ਗਏ ਹਨ। ਪਹਿਲਾਂ ਭਾਜਪਾ ਦੇ ਦੋ ਸਾਬਕਾ ਮੰਤਰੀਆਂ ਮੋਹਨ ਲਾਲ ਅਤੇ ਮਦਨ ਮੋਹਨ ਮਿੱਤਲ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਵੱਧ ਸੀਟਾਂ ਦੀ ਮੰਗ ਕਰ ਕੇ ਵਿਵਾਦ ਖੜਾ ਕਰ ਦਿੱਤਾ ਸੀ, ਇਸ ਦੇ ਜਵਾਬ ਵਿੱਚ ਅਕਾਲੀ ਦਲ ਦੇ ਆਗੂ ਵੀ ਭੜਕਣ ਲੱਗ ਪਏ ਹਨ।
ਸੀਨੀਅਰ ਅਕਾਲੀ ਆਗੂ ਅਤੇ ਆਨੰਦਪੁਰ ਸਾਹਿਬ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਭਾਜਪਾ ਆਗੂਆਂ ਦੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਇਹ ਦੋਵੇਂ ਜਣੇ ਦੌਰਾਨ ਹਾਰੇ ਹੋਏ ਹਨ, ਇਸ ਲਈ ਇਨ੍ਹਾਂ ਨੂੰ ਬਿਆਨਬਾਜ਼ੀ ਕਰਨ ਦਾ ਕੋਈ ਹੱਕ ਨਹੀਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਲ ਭਾਜਪਾ ਦਾ ਦਿੱਤਾ ਕੋਈ ਅਧਿਕਾਰ ਨਹੀਂ ਕਿ ਅਜਿਹੇ ਬਿਆਨ ਦੇਣ, ਸੀਟਾਂ ਦਾ ਫੈਸਲਾ ਭਾਜਪਾ ਤੇ ਅਕਾਲੀ ਦਲ ਦੀ ਹਾਈ ਕਮਾਂਡ ਨੇ ਕਰਨਾ ਹੈ। ਚਾਵਲਾ ਨੇ ਕਿਹਾ ਕਿ ਏਦਾਂ ਦੀ ਬਿਆਨਬਾਜ਼ੀ ਨਾਲ ਗਠਜੋੜ ਦੀ ਸਾਂਝ ਖਰਾਬ ਹੋ ਰਹੀ ਹੈ।
ਦੂਸਰੇ ਪਾਸੇ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ ਨੇ ਕਿਹਾ ਕਿ ਭਾਜਪਾ ਸਾਰੇ ਦੇਸ਼ ਵਿੱਚ ਮਜ਼ਬੂਤੀ ਨਾਲ ਵਧ ਰਹੀ ਹੈ ਤੇ ਇਸ ਵਾਰ ਪੰਜਾਬ ਦੀਆਂ ਚੋਣਾਂ ਵਿੱਚ ਭਾਜਪਾ 59 ਸੀਟਾਂ ਅਤੇ ਅਕਾਲੀ 58 ਸੀਟਾਂ ਉੱਤੇ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਅੰਤਿਮ ਫੈਸਲਾ ਪਾਰਟੀ ਹਾਈ ਕਮਾਨ ਨੇ ਕਰਨਾ ਹੈ, ਪਰ ਅਸੀਂ ਪੰਜਾਬ ਦੇ ਪੱਧਰ ਉੱਤੇ ਆਪਣੀ ਗੱਲ ਸੀਨੀਅਰ ਆਗੂਆਂ ਨੂੰ ਦੱਸ ਦਿਤੀ ਹੈ। ਇਸ ਵਾਰ ਭਾਜਪਾ ਵੱਧ ਸੀਟਾਂ ਤੋਂ ਹੀ ਚੋਣ ਲੜੇਗੀ।
ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਇਸ ਬਾਰੇ ਕਿਹਾ ਕਿ ਚੋਣਾਂ ਦੇ ਲਈ ਅਜੇ ਦੋ ਸਾਲ ਰਹਿੰਦੇ ਹਨ, ਏਨੇ ਅਗੇਤੇ ਇਹੋ ਜਿਹੀਆਂ ਗੱਲਾਂ ਕਰਨ ਦਾ ਕੋਈ ਅਰਥ ਨਹੀਂ। ਉਨ੍ਹਾਂ ਕਿਹਾ ਅਕਾਲੀ-ਭਾਜਪਾ ਗਠਜੋੜ ਮਜ਼ਬੂਤ ਹੈ ਅਤੇ ਸਮਾਂ ਆਉਣ ਉੱਤੇ ਦੋਵੇਂ ਪਾਰਟੀਆਂ ਦੇ ਆਗੂ ਇਸ ਦਾ ਫੈਸਲਾ ਕਰ ਲੈਣਗੇ।
ਅਕਾਲੀ-ਭਾਜਪਾ ਆਗੂਆਂ ਵਿਚਾਲੇ ਸੀਟਾਂ ਦੀ ਵੰਡ ਦਾ ਟਕਰਾਅ ਸ਼ੁਰੂ ਹੋਣ ਨੂੰ ਆਮ ਆਦਮੀ ਪਾਰਟੀ ਪੰਜਾਬ ਦੀ ਰਾਜਨੀਤੀ ਲਈ ਸ਼ੁਭ ਸ਼ਗਨ ਮੰਨਦੀ ਹੈ। ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਸਿੰਘ ਰੋੜੀ ਨੇ ਕਿਹਾ ਕਿ ਅਕਾਲੀ ਦਲ ਸਿਧਾਂਤਾਂ ਤੋਂ ਪਿੱਛੇ ਹਟ ਚੁੱਕਾ ਹੈ, ਜਿਸ ਕਰ ਕੇ ਭਾਜਪਾ ਵੀ ਪੰਜਾਬ ਦੇ ਹੋਰ ਲੋਕਾਂ ਵਾਂਗ ਅਕਾਲੀ ਆਗੂਆਂ ਤੋਂ ਖਹਿੜਾ ਛੁਡਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਅਕਾਲੀ-ਭਾਜਪਾ ਦੇ ਪਤੀ-ਪਤਨੀ ਦੇ ਰਿਸ਼ਤੇ ਵਿਚ ਤਲਾਕ ਦੀ ਤਿਆਰੀ ਹੈ, ਜਿਹੜੀ ਪੰਜਾਬ ਦੀ ਰਾਜਨੀਤੀ ਅਤੇ ਰਾਜ ਦੇ ਲੋਕਾਂ ਲਈ ਸ਼ੁੱਭ ਸੰਕੇਤ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ