Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਯਮਨ ਵਿੱਚ ਮਸਜਿਦ ਉੱਤੇ ਮਿਜ਼ਾਈਲ ਹਮਲੇ ਦੌਰਾਨ 83 ਫ਼ੌਜੀਆਂ ਦੀ ਮੌਤ

January 20, 2020 09:15 AM

ਦੁਬਈ, 19 ਜਨਵਰੀ, (ਪੋਸਟ ਬਿਊਰੋ)- ਯਮਨ ਦੇ ਮਾਰਿਬ ਸੂਬੇ ਵਿੱਚ ਹਾਊਦੀ ਬਾਗੀਆਂ ਵੱਲੋਂ ਇਕ ਮਸਜਿਦ ਉੱਤੇ ਕੀਤੇ ਮਿਜ਼ਾਈਲ ਤੇ ਡਰੋਨ ਹਮਲੇ ਵਿੱਚ 83 ਫ਼ੌਜੀਆਂ ਦੀ ਮੌਤ ਹੋ ਗਈ ਤੇ 148 ਜ਼ਖ਼ਮੀ ਹੋ ਗਏ। ਹਮਲਾ ਸ਼ਨਿਚਰਵਾਰ ਓਦੋਂ ਕੀਤਾ ਗਿਆ, ਜਦੋਂ ਫ਼ੌਜੀ ਸ਼ਾਮ ਦੀ ਨਮਾਜ਼ ਅਦਾ ਕਰ ਰਹੇ ਸਨ।
ਇਕ ਮਹੀਨੇ ਦੀ ਸ਼ਾਂਤੀ ਪਿੱਛੋਂ ਹਾਊਦੀ ਬਾਗੀਆਂ ਨੇ ਇਹ ਹਮਲਾ ਕੀਤਾ ਹੈ। ਇਹ ਹਮਲਾ ਯਮਨ ਅਤੇ ਸਾਊਦੀ ਅਰਬ ਦੀਆਂ ਸਾਂਝੀਆਂ ਫ਼ੌਜਾਂ ਵੱਲੋਂ ਸਨਾ ਦੇ ਉੱਤਰੀ ਇਲਾਕੇ ਨਿਹਮ ਵਿਚ ਹਾਊਦੀ ਬਾਗੀਆਂ ਦੇ ਖ਼ਿਲਾਫ਼ ਕਾਰਵਾਈ ਦੇ ਇਕ ਦਿਨ ਬਾਅਦ ਕੀਤਾ ਗਿਆ ਹੈ। ਖ਼ਬਰ ਏਜੰਸੀ ਅਨੁਸਾਰ ਨਿਹਮ ਵਿਚ ਐਤਵਾਰ ਵੀ ਗੋਲ਼ੀਬਾਰੀ ਜਾਰੀ ਰਹੀ, ਜਿਸ ਵਿਚ ਦਰਜਨਾਂ ਹਾਊਦੀ ਬਾਗੀ ਮਾਰੇ ਗਏ ਦੱਸੇ ਜਾਂਦੇ ਹਨ।
ਯਮਨ ਦੇ ਰਾਸ਼ਟਰਪਤੀ ਆਬਿਦ ਰੱਬੂ ਮਨਸੂਰ ਨੇ ਇਸ ਹਮਲੇ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਬਾਗੀਆਂ ਦੇ ਹਮਲੇ ਨੇ ਸਾਬਤ ਕੀਤਾ ਹੈ ਕਿ ਉਹ ਦੇਸ਼ ਵਿਚ ਸ਼ਾਂਤੀ ਕਾਇਮ ਕਰਨ ਵਿਚ ਸਹਿਯੋਗ ਨਹੀਂ ਦੇਣਾ ਚਾਹੁੰਦੇ। ਉਹ ਮੌਤ ਤੇ ਤਬਾਹੀ ਬਿਨਾ ਕੁਝ ਨਹੀਂ ਜਾਣਦੇ। ਹਾਊਦੀ ਬਾਗੀਆਂ ਨੇ ਹਾਲੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ। 2014 ਦੇ ਅੰਤ ਵਿਚ ਬਾਗੀਆਂ ਨੇ ਯਮਨ ਦੀ ਰਾਜਧਾਨੀ ਸਨਾ ਸਮੇਤ ਦੇਸ਼ ਦੇ ਵੱਡੇ ਉੱਤਰੀ ਹਿੱਸੇ ਨੂੰ ਕਬਜ਼ੇ ਵਿਚ ਲੈ ਲਿਆ ਸੀ। ਇਸ ਦੇ ਬਾਅਦ ਖਾਨਾਜੰਗੀ ਸ਼ੁਰੂ ਹੋ ਗਈ ਤੇ ਓਦੋਂ ਤੋਂ ਅੰਤਰਰਾਸ਼ਟਰੀ ਬਰਾਦਰੀ ਵੱਲੋਂ ਮਾਨਤਾ ਪ੍ਰਾਪਤ ਯਮਨ ਸਰਕਾਰ ਦੇ ਫ਼ੌਜੀ ਸਾਊਦੀ ਅਰਬ ਦੀ ਅਗਵਾਈ ਵਾਲੇ ਫ਼ੌਜੀ ਗੱਠਜੋੜ ਨਾਲ ਮਿਲ ਕੇ ਬਾਗੀਆਂ ਨਾਲ ਲੜ ਰਹੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ